06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਵਿਸ਼ਵ ਸਿਹਤ ਦਿਵਸ ਮੌਕੇ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 14-04-2026
ਲੁਧਿਆਣਾ, 13 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ ਸੈਕਟਰ 39 ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਲੜੀ ਤਹਿਤ ਮੈਡੀਕਲ ਕੈਂਪ ਲਗਾਏ ਗਏ | ਇਸ ਦੌਰਾਨ ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਲਈ ਦੰਦਾਂ ਅਤੇ ਅੱਖਾਂ ਦੇ ਚੈੱਕਅਪ ਕੈਂਪ ਲਗਾਏ ਗਏ | ਡਾ. ਲਖਵੀਰ ਕੌਰ ਦੀ ਅਗਵਾਈ ਹੇਠ ਲੱਗੇ ਡੈਂਟਲ ਕੈਂਪ ਵਿਚ 225 ਤੋਂ ਵੱਧ ਵਿਦਿਆਰਥੀਆਂ ਦੀ ਜਾਂਚ ਕੀਤੀ ਗਈ, ਜਦਕਿ ਡਾ. ਪਰਵੀਨ ਰਾਣੀ ਦੀ ਦੇਖਰੇਖ ਹੇਠ ਅੱਖਾਂ ਦੇ ਕੈਂਪ ਵਿਚ 125 ਵਿਦਿਆਰਥੀਆਂ ਦੀ ਸਕਰੀਨਿੰਗ ਕੀਤੀ ਗਈ | ਇਸ ਤੋਂ ਇਲਾਵਾ ਸੀਨੀਅਰ ਸੈਕੰਡਰੀ ਵਿਦਿਆਰਥੀਆਂ ਲਈ ਆਪਣੀਆਂ ਅੱਖਾਂ ਦੀ ਰੱਖਿਆ ਕਿਵੇਂ ਕਰੀਏ ਵਿਸ਼ੇ 'ਤੇ ਜਾਗਰੂਕਤਾ ਸੈਸ਼ਨ ਵੀ ਕਰਵਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਦਾ ਚੈੱਕਅਪ ਕੀਤਾ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਫਾਦਰ ਸੇਬੇਸਟੀਅਨ ਪੈਲਾਸੇਰੀ ਅਤੇ ਪਿ੍ੰਸੀਪਲ ਸਿਸਟਰ ਕ੍ਰਿਸਪਿਨ ਮਾਰੀਆ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਨੇ 50 ਨਵੇਂ ਖਰੀਦੇ ਟਰੈਕਟਰਾਂ ਨੂੰ ਵਿਸਾਖੀ ਮੌਕੇ ਆਪਣੇ ਕਿਰਤ ਕਾਫ਼ਲੇ ਦਾ ਹਿੱਸਾ ਬਣਾਇਆ <br/> ਅਗਲੀ ਖ਼ਬਰ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਵਲੋਂ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਡੌਗ ਸੈਂਕਚੁਰੀ ਦਾ ਨਿਰੀਖਣ, ਬੰਦੋਬਸਤਾਂ 'ਤੇ ਜਤਾ...
Ad Position 24