13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਦੇਸੀ ਕੱਟੇ ਸਮੇਤ ਇਕ ਨੌਜਵਾਨ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 15-04-2026
ਲੁਧਿਆਣਾ, 14 ਅਪ੍ਰੈਲ (ਜਤਿੰਦਰ ਭੰਬੀ)-ਪੁਲਿਸ ਵਲੋਂ ਗੈਂਗਸਟਰਾਂ ਅਤੇ ਨਸ਼ਾ ਸਮਗਲਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਲਗਾਤਾਰ ਛਾਪੇਮਾਰੀ ਕੀਤੀ ਗਈ ਹੈ | ਇਸੇ ਮੁਹਿੰਮ ਦੇ ਤਹਿਤ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਤਾਂ ਰੇਲਵੇ ਸਟੇਸ਼ਨ ਦੀ ਨਿਰਮਾਣ ਅਧੀਨ ਬਿਲਡਿੰਗ ਦੇ ਅੰਦਰਲੇ ਪਾਸੇ ਤੋਂ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 315 ਬੋਰ ਦਾ ਕੱਟਾ, ਇਕ ਜਿੰਦਾ ਰੌਂਦ 315 ਬੋਰ ਬਰਾਮਦ ਕਰਕੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਉਸ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਸਕੇ ਕਿ ਉਸ ਨੇ ਇਹ ਹਥਿਆਰ ਕਿਥੋਂ ਅਤੇ ਕਿਸ ਮਕਸਦ ਲਈ ਲਏ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ੁਦਕੁਸ਼ੀ ਮਾਮਲੇ 'ਚ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ <... ਅਗਲੀ ਖ਼ਬਰ ਗੁਰਦੁਆਰਾ ਅਰਬਨ ਅਸਟੇਟ 'ਚ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮਨਾਇਆ
Ad Position 24