03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲਬਧ-ਡਿਪਟੀ ਡਾਇਰੈਕਟਰ

Ad Position 21
No active advertisement
ਅਜੀਤ ਡੈਸਕ 24-06-2026


ਲੁਧਿਆਣਾ, 23 ਜੂਨ (ਜਸਵਿੰਦਰ ਸਿੰਘ)-ਡੇਅਰੀ ਵਿਕਾਸ ਵਿਭਾਗ ਵਲੋਂ ਆਪਣੇ ਬੀਜਾ ਦਫ਼ਤਰ ਵਿਖੇ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਸੁਰਿੰਦਰ ਸਿੰਘ ਵਲੋਂ ਦੱਸਿਆ ਗਿਆ ਕਿ ਕੈਬਨਿਟ ਮੰਤਰੀ ਪਸ਼ੂ ਪਾਲਨ, ਮੱਛੀ ਪਾਲਨ, ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਦੁੱਧ ਉਤਪਾਦਕਾਂ, ਡੇਅਰੀ ਫਾਰਮਰਾਂ, ਦੁੱਧ ਵਿਕ੍ਰੇਤਾਵਾਂ ਤੇ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਬੀਜਾ ਵਿਖੇ ਸੰਪਰਕ ਕਰ ਸਕਦੇ ਹਨ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋ 11:00 ਵਜੇ ਤੱਕ ਪਹੁੰਚ ਕਰਕੇ ਦੁੱਧ ਚੈੱਕ ਕਰਵਾ ਸਕਦੇ ਹਨ ਅਤੇ ਸ਼ੁੱਧ ਦੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਨੌਜਵਾਨਾਂ ’ਚ ਕੁੱਟ ਕੁੱਟ ਕੇ ਭਰੀ ਹੋਈ ਹੈ ਸੇਵਾ ਦੀ ਭਾਵਨਾ-ਅਵਿਨਾਸ਼ ਰਾਏ ਖੰਨਾ ਅਗਲੀ ਖ਼ਬਰ ਹਫ਼ਤੇ ’ਚ ਕਿਸਾਨਾਂ ਦੇ ਖਾਤਿਆਂ ਵਿਚ ਗੰਨੇ ਦੀ ਬਕਾਇਆ ਰਾਸ਼ੀ ਨਾ ਪਾਈ ਤਾਂ ਪਹਿਲੀ ਤੋਂ ਕਿਸਾਨ ਸੜਕਾਂ ਜਾਮ ਕਰਨਗੇ-ਚੌਹਾਨ...
Ad Position 24