03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਯੂਥ ਕਾਂਗਰਸ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਵਿਕਰਮ ਬਾਜਵਾ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 24-06-2026

 

ਭਾਮੀਆਂ ਕਲਾਂ, 23 ਜੂਨ (ਜਤਿੰਦਰ ਭੰਬੀ)-ਪੰਜਾਬ ਯੂਥ ਕਾਂਗਰਸ ਦੇ ਆਏ ਨਵੇਂ ਨਤੀਜਿਆਂ ’ਚ ਜ਼ਿਲ੍ਹਾ ਕਾਂਗਰਸ ਦੇ ਲੁਧਿਆਣਾ ਦਿਹਾਤੀ ਤੋਂ ਨਵੇਂ ਚੁਣੇ ਗਏ ਯੂਥ ਕਾਂਗਰਸ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ, ਪੰਜਾਬ ਯੂਥ ਕਾਂਗਰਸ ਦੇ ਨਵ ਨਿਯੁਕਤ ਜਰਨਲ ਸਕੱਤਰ ਹਰਵੀਰ ਸਿੰਘ ਗਿੱਲ, ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪ੍ਰਧਾਨ ਸਰਪੰਚ ਬਲਕਾਰ ਸਿੰਘ ਕਾਲਸਾਂ, ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਪੁਰ ਅਤੇ ਇੰਦਰਜੀਤ ਸਿੰਘ ਦਾ ਚੋਣਾਂ ਜਿੱਤਣ ’ਤੇ ਅੱਜ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਆਪਣੇ ਸਾਥੀਆਂ ਦੇ ਸਮੇਤ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਯੂਥ ਕਾਂਗਰਸ ਦੀ ਨਵੀਂ ਬਣੀ ਟੀਮ ਨੂੰ ਮੁਬਾਰਕਬਾਦ ਦਿੰਦੇ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਨੌਜਵਾਨ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਹਮੇਸ਼ਾ ਚੋਣਾਂ ਦੇ ਵਿਚ ਨੌਜਵਾਨਾਂ ਨੇ ਕਾਂਗਰਸ ਪਾਰਟੀ ਦਾ ਵੱਧ ਚੜ ਕੇ ਸਾਥ ਦਿੱਤਾ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਨਵ ਨਿਯੁਕਤ ਪ੍ਰਧਾਨ ਬਲਕਾਰ ਸਿੰਘ ਕਾਲਸਾਂ ਨੇ ਯੂਥ ਕਾਂਗਰਸ ਦੇ ਸਾਰੇ ਮੈਂਬਰਾਂ ਵੋਟਰਾਂ ਅਹੁਦੇਦਾਰਾਂ ਅਤੇ ਖ਼ਾਸ ਤੌਰ ‘ਤੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਹੜਾ ਵਿਸ਼ਵਾਸ ਉਨ੍ਹਾਂ ‘ਤੇ ਸਾਰੀ ਕਾਂਗਰਸ ਪਾਰਟੀ ਨੇ ਵਿਖਾਇਆ ਹੈ, ਉਸ ’ਤੇ ਖਰੇ ਉਤਰਨਗੇ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੀ ਟੀਮ ਨੂੰ ਨਾਲ ਲੈ ਕੇ ਕਰੜੀ ਮਿਹਨਤ ਕਰਨਗੇ। ਇਸ ਮੌਕੇ ਯੂਥ ਕਾਂਗਰਸ ਹਲਕਾ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਮਨੀਤ ਸਿੰਘ ਗਿੱਲ, ਹਰਪ੍ਰੀਤ ਸਿੰਘ ਕਾਲੂ ਮਾਂਗਟ, ਕੌਂਸਲਰ ਕਮਲਜੀਤ ਸਿੰਘ ਬੋਪਾਰਾਏ, ਬਲਾਕ ਪ੍ਰਧਾਨ ਤਾਜ ਪਰਮਿੰਦਰ ਸਿੰਘ ਸੋਨੂੰ, ਸਰਪੰਚ ਰਾਜਦੀਪ ਸਿੰਘ ਬਿਲਗਾ, ਗੁਰਚਰਨ ਸਿੰਘ ਝੁੰਗੀਆਂ ਬੇਗਾ, ਬਲਵਿੰਦਰ ਸਿੰਘ ਨੂਰਵਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬੂਟਾ ਬਿਲਗਾ, ਬਲਵੀਰ ਸਿੰਘ ਮਜਾਰਾ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਭਾਜਪਾ ਵਲੋਂ 32 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਅਗਲੀ ਖ਼ਬਰ ਪੰਜਾਬੀ ਨੌਜਵਾਨਾਂ ’ਚ ਕੁੱਟ ਕੁੱਟ ਕੇ ਭਰੀ ਹੋਈ ਹੈ ਸੇਵਾ ਦੀ ਭਾਵਨਾ-ਅਵਿਨਾਸ਼ ਰਾਏ ਖੰਨਾ
Ad Position 24