09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਅਧੀਨ ਪੈਂਦੇ ਗੁਰੂ ਨਾਨਕ ਅਸਟੇਟ ਇਲਾਕੇ ਵਿਚ ਇਕ ਪ੍ਰਵਾਸੀ ਮਜ਼ਦੂਰ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੇ ਦੋਸ਼ ਉਸ ਦੇ ਸਾਲੇ ’ਤੇ ਲੱਗੇ ਹਨ ਅਤੇ ਕਤਲ ਦਾ ਕਾਰਨ ਆਪਸੀ ਵਿਵਾਦ ਦੱਸਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਅਧੀਨ ਪੈਂਦੇ ਗੁਰੂ ਨਾਨਕ ਅਸਟੇਟ ਇਲਾਕੇ ਵਿਚ ਇਕ ਪ੍ਰਵਾਸੀ ਮਜ਼ਦੂਰ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੇ ਦੋਸ਼ ਉਸ ਦੇ ਸਾਲੇ ’ਤੇ ਲੱਗੇ ਹਨ ਅਤੇ ਕਤਲ ਦਾ ਕਾਰਨ ਆਪਸੀ ਵਿਵਾਦ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਸ਼ਨਾਖਤ 22 ਸਾਲਾ ਸੋਨੂ ਆਲਮ ਵਜੋਂ ਕੀਤੀ ਗਈ ਹੈ। ਉਹ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਸੀ, ਪਰ ਪਿਛਲੇ ਕੁੱਝ ਸਮੇਂ ਤੋਂ ਉਹ ਇੱਥੇ ਰਹਿ ਕੇ ਕੰਮ ਕਰ ਰਿਹਾ ਸੀ। ਉਹ ਟਾਈਲਾਂ ਦਾ ਠੇਕੇਦਾਰ ਸੀ। ਸੋਨੂ ਆਲਮ ਦਾ ਪਰਿਵਾਰ ਬਿਹਾਰ ਵਿਚ ਰਹਿੰਦਾ ਹੈ। ਸੋਨੂ ਆਲਮ ਦਾ ਉਸ ਦੇ ਕਮਰੇ ਵਿਚ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਸੋਨੂ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਸੋਨੂ ਦੇ ਨਾਲ ਉਸ ਦਾ ਸਾਲਾ ਅਤੇ ਇਕ ਸਾਥੀ ਰਹਿੰਦਾ ਸੀ। ਸੋਨੂ ਦਾ ਪਿਛਲੇ ਕੁੱਝ ਸਮੇਂ ਤੋਂ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਹੈ ਅਤੇ ਪਤਨੀ ਸੋਨੂ ਤੋਂ ਅਲੱਗ ਰਹਿ ਰਹੀ ਸੀ, ਜਿਸ ਕਾਰਨ ਉਸ ਦਾ ਸਾਲਾ ਉਸ ਨਾਲ ਰੰਜ਼ਿਸ਼ ਰੱਖਦਾ ਸੀ ਅਤੇ ਸਾਲੇ ਅਤੇ ਉਸ ਦੇ ਸਾਥੀ ਵਲੋਂ ਹੀ ਉਸ ਦਾ ਗੱਲ ਘੋਟ ਕੇ ਕਤਲ ਕੀਤਾ ਗਿਆ ਹੈ। ਕਤਲ ਕਰਨ ਤੋਂ ਬਾਅਦ ਉਸ ਦਾ ਸਾਲਾ ਸਾਥੀ ਸਮੇਤ ਫ਼ਰਾਰ ਦੱਸਿਆ ਜਾ ਰਿਹਾ ਹੈ। ਘਟਨਾ ਦਾ ਪਤਾ ਅੱਜ ਦੁਪਹਿਰ ਉਸ ਵਕਤ ਲੱਗਿਆ, ਜਦੋਂ ਮ੍ਰਿਤਕ ਦਾ ਭਰਾ ਸਿਰਾਜ ਆਲਮ ਕਮਰੇ ਵਿਚ ਆਇਆ ਤਾਂ ਸੋਨੂ ਦੀ ਲਾਸ਼ ਉੱਥੇ ਪਈ ਸੀ। ਉਸ ਨੇ ਦੱਸਿਆ ਕਿ ਸੂਚਨਾ ਮਿਲਦੇ ਅੱਜ ਬਾਅਦ ਦੁਪਹਿਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਗਗਨ ਜੀਤ ਨੇ ਦੱਸਿਆ ਕਿ ਪੁਲਿਸ ਵਲੋਂ ਮਿ੍ਤਕ ਦੇ ਵਾਰਸਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਮ੍ਰਿਤਕ ਦਾ ਇਕ ਛੋਟਾ ਬੱਚਾ ਹੈ। ਪੁਲਿਸ ਵਲੋਂ ਕਤਲ ਦੇ ਸੁਰਾਗ ਲਈ ਘਰ ਦੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲਈ ਹੈ। ਕਤਲ ਵਿਚ ਮ੍ਰਿਤਕ ਦੇ ਸਾਲੇ ਦਾ ਇਕ ਦੋਸਤ ਵੀ ਸ਼ਾਮਿਲ ਦੱਸਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਵਲੋਂ ਮਨਿੰਦਰ ਬਾਵਾ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਲੁੱਟ ਕੇ ਹੋਏ ਫ਼ਰਾਰ
Ad Position 24