06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਆਜ਼ਾਦੀ ਦਿਵਸ ਨੂੰ ਲੈ ਕੇ ਏ.ਡੀ.ਜੀ.ਪੀ. ਕੌਸਤਬ ਸ਼ਰਮਾ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੌਸਤਬ ਸ਼ਰਮਾ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ. ਡੀ.

Ad Position 21
No active advertisement
ਅਜੀਤ ਡੈਸਕ 06-08-2026
ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੌਸਤਬ ਸ਼ਰਮਾ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸੁਰੱਖਿਆ ਅੱਜ ਲੁਧਿਆਣਾ ਪੁੱਜੇ ਅਤੇ ਉਨ੍ਹਾਂ ਨੇ ਸੁਰੱਖਿਆ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਸਵਰਨ ਸ਼ਰਮਾ ਵੀ ਸਨ। ਏ.ਡੀ.ਜੀ.ਪੀ. ਵਲੋਂ ਚੰਡੀਗੜ੍ਹ-ਲੁਧਿਆਣਾ ਹਾਈਵੇਅ ‘ਤੇ ਕਟਾਣੀ ਕਲਾਂ ਵਿਖੇ ਸਥਿਤ ਸਟੈਟਿਕ ਨਾਕੇ ਦੀ ਚੈਕਿੰਗ ਵੀ ਕੀਤੀ ਅਤੇ ਉਥੇ ਮੌਜੂਦ ਮੁਲਾਜ਼ਮਾਂ ਨੂੰ ਹਦਾਇਤਾਂ ਵੀ ਦਿੱਤੀਆਂ। ਸ਼ਰਮਾ ਨੇ ਥਾਣਾ ਜਮਾਲਪੁਰ ਦਾ ਨਿਰੀਖਣ ਕੀਤਾ, ਜਿੱਥੇ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ, ਇਹ ਉਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਲਈ ਕਿਹਾ ਉਸ ਤੋਂ ਬਾਅਦ ਏ.ਡੀ.ਜੀ.ਪੀ. ਨੇ ਪੁਲਿਸ ਲਾਈਨ ਵਿਚ ਉਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਜ਼ਾਦੀ ਦਿਵਸ ਸਮਾਗਮ ਵਾਲੀ ਥਾਂ ਪੀ.ਏ.ਯੂ. ਗਰਾਊਂਡ ਦਾ ਵੀ ਦੌਰਾ ਕੀਤਾ ਅਤੇ ਇੱਥੇ ਵੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਉਨ੍ਹਾਂ ਅਧਿਕਾਰੀਆਂ ਨੂੰ ਪੀ.ਏ.ਯੂ. ਦੀ ਸੁਰੱਖਿਆ ਹੋਰ ਮਜ਼ਬੂਤ ਕਰਨ ਦੇਵੀ ਹੁਕਮ ਦਿੱਤੇ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਜੀ.ਪੀ. ਸ਼ਰਮਾ ਨੇ ਦੱਸਿਆ ਕਿ ਅੱਜ ਉਹ ਇੱਥੇ ਆਜ਼ਾਦੀ ਦਿਵਸ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਏ ਸਨ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਤੋਂ ਪੁਲਿਸ ਵਲੋਂ ਸ਼ਹਿਰ ਦੀ ਨਾਕਾਬੰਦੀ ਕੀਤੀ ਜਾਵੇਗੀ ਅਤੇ ਬਾਈਪਾਸਾਂ ‘ਤੇ ਵਧੇਰੇ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਵਿਚ ਗਸ਼ਤ ਵਧਾਉਣ ਦੇ ਹੁਕਮ ਦਿੱਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਸਦਨ ਅੰਦਰ ‘ਆਪ’ ਵਿਧਾਇਕਾਂ ਵਲੋਂ ਬੀਬਾ ਗਨੀਵ ਕੌਰ ਨਾਲ ਬਦਸਲੂਕੀ ਨਿੰਦਣਯੋਗ- ਜਥੇ: ਗਾਬੜੀਆ ਅਗਲੀ ਖ਼ਬਰ ਪੰਜ ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਕਾਬੂ
Ad Position 24
No active advertisement