06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਦਨ ਅੰਦਰ ‘ਆਪ’ ਵਿਧਾਇਕਾਂ ਵਲੋਂ ਬੀਬਾ ਗਨੀਵ ਕੌਰ ਨਾਲ ਬਦਸਲੂਕੀ ਨਿੰਦਣਯੋਗ- ਜਥੇ: ਗਾਬੜੀਆ

ਇਆਲੀ/ਥਰੀਕੇ, 5 ਅਗਸਤ (ਮਨਜੀਤ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਿਕ ਬੀਬੀ ਗਨੀਵ ਕੌਰ ਮਜੀਠੀਆ ਵਲੋਂ ਬੇਅਦਬੀ ਦੇ ਕਾਨੂੰਨ ਵਿਚ ਸੋਧ ਕਰਨ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਵਿਚ ਹੋਏ ਘਟਨਾਕ੍ਰਮ ‘ਤੇ ਤਿੱਖਾ ਪ੍ਰਤੀਕਰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਬੀ. ਸੀ.

Ad Position 21
No active advertisement
ਫਿਰੋਜ਼ਪੁਰ ਮਾਰਗ ਸਥਿਤ ਸ਼੍ਰੋਮਣੀ ਅਕਾਲੀ ਦਲ (ਬ) ਬੀ.ਸੀ. ਵਿੰਗ ਲੁਧਿਆਣਾ ਦੇ ਮੁੱਖ ਦਫ਼ਤਰ ਵਿਖੇ ਕੀਤੀ ਪੱਤਰਕਾਰ ਵਾਰਤਾ ਦੌਰਾਨ ਸੰਬੋਧਨ ਕਰਦੇ ਹੋਏ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਗੁਰਦੀਪ ਸਿੰਘ ਲੀਲ ਅਤੇ ਹੋਰ। ਤਸਵੀਰ-ਮਨਜੀਤ ਸਿੰਘ ਦੁੱਗਰੀ 06-08-2026
ਇਆਲੀ/ਥਰੀਕੇ, 5 ਅਗਸਤ (ਮਨਜੀਤ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਿਕ ਬੀਬੀ ਗਨੀਵ ਕੌਰ ਮਜੀਠੀਆ ਵਲੋਂ ਬੇਅਦਬੀ ਦੇ ਕਾਨੂੰਨ ਵਿਚ ਸੋਧ ਕਰਨ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਵਿਚ ਹੋਏ ਘਟਨਾਕ੍ਰਮ ‘ਤੇ ਤਿੱਖਾ ਪ੍ਰਤੀਕਰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਬੀਬਾ ਗਨੀਵ ਕੌਰ ਮਜੀਠੀਆ ਨਾਲ ਬਦਸਲੂਕੀ ਕਰਨਾ ਅਤੇ ਭੱਦੀ ਸ਼ਬਦਾਵਲੀ ਵਰਤਣਾ ਬਦਸਲੂਕੀ ਨਿੰਦਣਯੋਗ ਹੈ। ਫ਼ਿਰੋਜ਼ਪੁਰ ਮਾਰਗ ਸਥਿਤ ਰਣਜੀਤ ਨਗਰ ਵਿਖੇ ਬੀ.ਸੀ. ਵਿੰਗ ਲੁਧਿਆਣਾ ਦੇ ਮੁੱਖ ਦਫ਼ਤਰ ਵਿਖੇ ਬੀ.ਸੀ. ਵਿੰਗ ਲੁਧਿਆਣਾ ਦੇ ਪ੍ਰਧਾਨ ਗੁਰਦੀਪ ਸਿੰਘ ਲੀਲ ਦੀ ਅਗਵਾਈ ਹੇਠ ਕੀਤੀ ਇਕ ਪੱਤਰਕਾਰ ਵਾਰਤਾ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਬੀਬਾ ਗਨੀਵ ਕੌਰ ਵਲੋਂ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਿਕ ਬੇਅਦਬੀ ਨਾਲ ਸਬੰਧਿਤ ਕਾਨੂੰਨ ਵਿਚ ਸੋਧ ਕਰਨ ਦੀ ਮੰਗ ਕਰਨ ‘ਤੇ ‘ਆਪ’ ਵਿਧਾਇਕਾਂ ਵਲੋਂ ਬੀਬਾ ਨਾਲ ਬਦਸਲੂਕੀ ਕਰਦਿਆਂ ਕਥਿਤ ਤੌਰ ‘ਤੇ ਭੱਦੀ ਸ਼ਬਦਾਵਲੀ ਵਰਤੀ ਗਈ, ਜੋ ਕਿ ਪੰਜਾਬ ਵਿਧਾਨ ਸਭਾ ਦੀਆਂ ਪਰੰਪਰਾਵਾਂ ਅਤੇ ਮਰਿਆਦਾ ਲਈ ਚਿੰਤਾਜਨਕ ਹੈ ਕਿਉਂਕਿ ਵਿਧਾਨ ਸਭਾ ਲੋਕਤੰਤਰ ਦਾ ਪਵਿੱਤਰ ਸਦਨ ਹੈ, ਜਿੱਥੇ ਹਰ ਮੈਂਬਰ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ। ਕਿਸੇ ਮਹਿਲਾ ਵਿਧਾਇਕ ਨਾਲ ਅਪਮਾਨਜਨਕ ਵਤੀਰਾ ਕਰਨਾ ਨਾ ਸਿਰਫ਼ ਵਿਧਾਨ ਸਭਾ ਦੀ ਮਰਿਆਦਾ ਦੇ ਖ਼ਿਲਾਫ਼ ਹੈ, ਸਗੋਂ ਪੰਜਾਬ ਦੀਆਂ ਸਿਆਸੀ ਅਤੇ ਸਮਾਜਿਕ ਪਰੰਪਰਾਵਾਂ ‘ਤੇ ਵੀ ਸਵਾਲ ਖੜ੍ਹੇ ਕਰਦਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਆਸਤ ਦਾ ਪੱਧਰ ਬਹੁਤ ਹੇਠਾਂ ਗਿਰਾ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਆਪਣੇ ਵਿਧਾਇਕਾਂ ਦੀ ਤਰਫ਼ੋਂ ਬੀਬਾ ਗਨੀਵ ਕੌਰ ਮਜੀਠੀਆ ਤੋਂ ਮੁਆਫ਼ੀ ਮੰਗਣ ਅਤੇ ਵਿਧਾਨ ਸਭਾ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੇ ਵਤੀਰੇ ‘ਤੇ ਸਪਸ਼ਟੀਕਰਨ ਦੇਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਲੋਕਤੰਤਰਿਕ ਢੰਗ ਨਾਲ ਸਰਕਾਰ ਦੀਆਂ ਇਨ੍ਹਾਂ ਆਪਹੁਦਰੀਆਂ ਦਾ ਮੂੰਹ - ਤੋੜ ਜਵਾਬ ਦੇਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ.ਸੀ. ਵਿੰਗ ਲੁਧਿਆਣਾ ਦੇ ਪ੍ਰਧਾਨ ਗੁਰਦੀਪ ਸਿੰਘ ਲੀਲ ਤੋਂ ਇਲਾਵਾ ਸੰਤੋਖ ਸਿੰਘ, ਨਛੱਤਰ ਸਿੰਘ ਸਿੱਧੂ, ਚਰਨ ਸਿੰਘ, ਜਗਤਾਰ ਸਿੰਘ ਐਤੀਆਣਾ, ਜਸਵੀਰ ਸਿੰਘ ਮਾਂਗਟ, ਦਵਿੰਦਰ ਸਿੰਘ ਭੁਪਿੰਦਰ ਸਿੰਘ ਕਾਕਾ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦਾ ਰਿਕਾਰਡ ਤੋੜ ਇਕੱਠ ਕਾਂਗਰਸ ਸਰਕਾਰ ਦੀ ਨੀਹ ਰੱਖੇਗਾ-ਬੈਂਸ ਅਗਲੀ ਖ਼ਬਰ ਆਜ਼ਾਦੀ ਦਿਵਸ ਨੂੰ ਲੈ ਕੇ ਏ.ਡੀ.ਜੀ.ਪੀ. ਕੌਸਤਬ ਸ਼ਰਮਾ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24
No active advertisement