07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨਗਰ ਨਿਗਮ ਦੇ ਦਫ਼ਤਰ ਅੱਜ ਰਹਿਣਗੇ ਬੰਦ

ਲੁਧਿਆਣਾ, 6 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਡੀ. ਏ.

Ad Position 21
No active advertisement
ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੂੰ ਨੋਟਿਸ ਸੌਂਪਦੇ ਹੋਏ ਚੇਅਰਮੈਨ ਅਸ਼ਵਨੀ ਸਹੋਤਾ ਤੇ ਹੋਰ। ਤਸਵੀਰ-ਸੇਵਕ ਸਿੰਘ 07-08-2026
ਲੁਧਿਆਣਾ, 6 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਡੀ.ਏ. ਸਬੰਧੀ ਹੱਕੀ ਮੰਗਾਂ ਮਨਵਾਉਣ ਲਈ 7 ਅਗਸਤ ਦਿਨ ਸ਼ੁਕਰਵਾਰ ਨੂੰ ਕੀਤੇ ਜਾ ਰਹੇ ਸੰਘਰਸ਼ ਦੇ ਸਮਰਥਨ ਵਿਚ ਨਗਰ ਨਿਗਮ ਦੇ ਸਾਰੇ ਦਫਤਰ ਬੰਦ ਰਹਿਣਗੇ। ਮਿਊਂਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਦੇ ਚੇਅਰਮੈਨ ਅਸ਼ਵਨੀ ਸਹੋਤਾ ਅਤੇ ਪ੍ਰਧਾਨ ਜਸਦੇਵ ਸਿੰਘ ਸੇਖੋਂ ਨੇ ਨਗਰ ਨਿਗਮ ਦੇ ਸਮੂਹ ਮੁਲਾਜ਼ਮਾਂ ਨੂੰ ਸੰਘਰਸ਼ ਵਿਚ ਵੱਧ ਚੜ੍ਹਕੇ ਸ਼ਾਾਮਲ ਹੋਣ ਅਤੇ ਸਾਰੇ ਦਫਤਰ ਮੁਕੰਮਲ ਤੌਰ ‘ਤੇ ਬੰਦ ਰੱਖਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਉਨ੍ਹਾਂ ਵਲੋਂ ਨਗਰ ਨਿਗਮ ਕਮਿਸ਼ਨਰ ਨੂੰ 7 ਅਗਸਤ ਅੱਜ ਦੀ ਹੜਤਾਲ ਦਾ ਨੋਟਿਸ ਵੀ ਸੌਂਪਿਆ ਗਿਆ। ਸਹੋਤਾ ਅਤੇ ਸੇਖੋਂ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋਕੇ ਸੰਘਰਸ਼ ਨੂੰ ਸਫਲ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਦਫ਼ਤਰ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ ਕੇਸ ਦਰਜ ਅਗਲੀ ਖ਼ਬਰ ਮੁਲਾਜ਼ਮਾਂ ਦੀਆਂ ਮੰਗਾਂ ਮੰਨੇ ਜਾਣ ’ਤੇ ਨਗਰ ਨਿਗਮ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
Ad Position 24
No active advertisement