ਕਾਂਗਰਸ ਦੇ ਬੂਥ ਪੱਧਰੀ ਸਮਾਗਮ ’ਚ ਗੁੱਟਬਾਜ਼ੀ ਦੀ ਪੋਲ ਖੁੱਲ੍ਹੀ- ਸੁਨੀਲ ਮੌਦਗਿਲ
ਲੁਧਿਆਣਾ, 6 ਅਗਸਤ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਨੀਲ ਮੌਦਗਿਲ ਨੇ ਕਾਂਗਰਸ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਗੁਰੂ ਨਾਨਕ ਭਵਨ ਵਿਖੇ ਹੋਏ ਬੂਥ ਪੱਧਰੀ ਸਮਾਗਮ ਦੌਰਾਨ ਕਾਂਗਰਸ ਦੀ ਗੁੱਟਬਾਜ਼ੀ ਖੁੱਲ੍ਹ ਕੇ ਸਾਹਮਣੇ ਆ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਮਾਗਮ ਦੌਰਾਨ ਹੋਈ ਨਾਅਰੇਬਾਜ਼ੀ ਅਤੇ ਹੰਗਾਮੇ ਨੇ ਕਾਂਗਰਸ ਦੇ ਹਰ ਬੂਥ, ਕਾਂਗਰਸ ਮਜ਼ਬੂਤ ਦੇ ਦਾਅਵੇ ਦੀ ਪੋਲ ਖੋਲ੍ਹ ਦਿੱਤੀ।
ਲੁਧਿਆਣਾ, 6 ਅਗਸਤ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਨੀਲ ਮੌਦਗਿਲ ਨੇ ਕਾਂਗਰਸ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਗੁਰੂ ਨਾਨਕ ਭਵਨ ਵਿਖੇ ਹੋਏ ਬੂਥ ਪੱਧਰੀ ਸਮਾਗਮ ਦੌਰਾਨ ਕਾਂਗਰਸ ਦੀ ਗੁੱਟਬਾਜ਼ੀ ਖੁੱਲ੍ਹ ਕੇ ਸਾਹਮਣੇ ਆ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਮਾਗਮ ਦੌਰਾਨ ਹੋਈ ਨਾਅਰੇਬਾਜ਼ੀ ਅਤੇ ਹੰਗਾਮੇ ਨੇ ਕਾਂਗਰਸ ਦੇ ਹਰ ਬੂਥ, ਕਾਂਗਰਸ ਮਜ਼ਬੂਤ ਦੇ ਦਾਅਵੇ ਦੀ ਪੋਲ ਖੋਲ੍ਹ ਦਿੱਤੀ। ਮੌਦਗਿਲ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਬੇਵਜ੍ਹਾ ਆਰ.ਐਸ.ਐਸ. ਦਾ ਨਾਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਪਾਰਟੀ ਆਪਣੇ ਵਰਕਰਾਂ ਨੂੰ ਇਕਜੁੱਟ ਨਹੀ ਰੱਖ ਸਕਦੀ, ਉਹ ਲੋਕਾਂ ਦਾ ਭਰੋਸਾ ਜਿੱਤਣ ਦਾ ਦਾਅਵਾ ਨਹੀ ਕਰ ਸਕਦੀ।