ਬਜ਼ੁਰਗ ਨਾਗਰਿਕਾਂ ਅਤੇ ਦਿਵਿਆਂਗਜਨਾਂ ਲਈ ਮੁਫ਼ਤ ਸਹਾਇਕ ਉਪਕਰਨ ਵੰਡਣ ਲਈ ਵਿਸ਼ੇਸ਼ ਸਮਾਜਿਕ ਸਸ਼ਕਤੀਕਰਨ ਕੈਂਪਾਂ ਦਾ ਦੂਜਾ ਪੜਾਅ ਸ਼ੁਰੂ-ਬਿੰਦਰਾ
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਮੈਂਬਰ (ਐਨ. ਆਈ.
ਕ
ਕੈਂਪ ਦੀ ਸ਼ੁਰੂਆਤ ਕਰਨ ਸਮੇਂ ਸੁਖਵਿੰਦਰ ਸਿੰਘ ਬਿੰਦਰਾ ਅਤੇ ਹੋਰ ਅਧਿਕਾਰੀ। ਅਜੀਤ ਤਸਵੀਰ
08-08-2026
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਮੈਂਬਰ (ਐਨ.ਆਈ.ਐਸ.ਡੀ.) ਅਤੇ ਐਨ.ਸੀ.ਸੀ.ਡੀ.ਆਰ. ਦੇ ਵਿਸ਼ੇਸ਼ ਸੱਦੇ ਹੋਏ ਮੈਂਬਰ, ਸੁਖਵਿੰਦਰ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ . ਵੀਰੇਂਦਰ ਕੁਮਾਰ ਦੀ ਰਹਿਨੁਮਾਈ ਹੇਠ 11 ਅਗਸਤ ਤੱਕ ਲੁਧਿਆਣਾ ਜ਼ਿਲ੍ਹੇ ਵਿਚ ਵਿਸ਼ੇਸ਼ ਸਮਾਜਿਕ ਸਸ਼ਕਤੀਕਰਨ ਮੁਲਾਂਕਣ ਕੈਂਪ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਬਜ਼ੁਰਗ ਨਾਗਰਿਕਾਂ ਅਤੇ ਦਿਵਿਆਂਗਜਨਾਂ ਨੂੰ ਮੁਫ਼ਤ ਸਹਾਇਕ ਉਪਕਰਨ ਉਪਲਬਧ ਕਰਵਾਏ ਜਾਣਗੇ। ਸ੍ਰੀ ਬਿੰਦਰਾ ਨੇ ਦੱਸਿਆ ਕਿ ਭਾਰਤ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਤਹਿਤ ਣ ਜ਼ਿਲ੍ਹੇ ਦੀਆਂ ਸਾਰੀਆਂ ਸ਼ਹਿਰੀ ਅਤੇ ਪੇਂਡੂ ਵਿਧਾਨ ਸਭਾ ਹਲਕਿਆਂ ਵਿਚ ਇਹ ਵਿਸ਼ੇਸ਼ ਮੁਲਾਂਕਣ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਲੋੜਵੰਦ ਬਜ਼ੁਰਗ ਨਾਗਰਿਕਾਂ ਅਤੇ ਦਿਵਿਆਂਗਜਨਾਂ ਦੀ ਮੈਪਿੰਗ ਕੀਤੀ ਜਾ ਰਹੀ ਅਤੇ ਉਨਾਂ ਲਈ ਲੋੜੀਂਦੇ ਸਮਾਨ ਲਈ ਉਨ੍ਹਾਂ ਦੇ ਸਰੀਰਕ ਢਾਂਚੇ ਦੇ ਨਾਪ ਲੈ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੀ ਸਹੂਲਤ ਅਨੁਸਾਰ ਸਹੀ ਨਾਪ ਦੇ ਉਪਕਰਨ ਮੁਹਈਆ ਕਰਵਾਏ ਜਾ ਸਕਣ। ਸ੍ਰੀ ਬਿੰਦਰਾ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਲਈ ਪੇਂਡੂ ਵਿਧਾਨ ਸਭਾ ਹਲਕਿਆਂ ਦਾ ਪਹਿਲੇ ਪੜਾਅ ਦਾ ਕੰਮ ਮੁਕੰਮਲ ਹੋ ਚੁੱਕਾ ਹੈ ।ਜਿਸ ਤੋਂ ਬਾਅਦ ਹੁਣ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ, ਜਿਸ ਤਹਿਤ ਜਗਰਾਓਂ –ਵਿਚ 6 ਅਗਸਤ ਨੂੰ, ਆਤਮ ਨਗਰ –ਵਿੱਚ 7 ਅਗਸਤ ਨੂੰ, ਲੁਧਿਆਣਾ ਪੂਰਬੀ ਵਿਚ– 8 ਅਗਸਤ ਨੂੰ, ਲੁਧਿਆਣਾ ਉੱਤਰੀ –ਵਿਚ 9 ਅਗਸਤ ਨੂੰ, ਲੁਧਿਆਣਾ ਪੱਛਮੀ ਵਿੱਚ 10 ਅਗਸਤ ਨੂੰ, ਲੁਧਿਆਣਾ ਕੇਂਦਰੀ – ਵਿਚ 11 ਅਗਸਤ ਨੂੰ ਇਹ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਯੋਗ ਬਜ਼ੁਰਗ ਨਾਗਰਿਕਾਂ ਅਤੇ ਦਿਵਿਆਂਗਜਨਾਂ ਦਾ ਮੁਲਾਂਕਣ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਫ਼ਤ ਸਹਾਇਕ ਉਪਕਰਨ ਅਤੇ ਨਕਲੀ ਅੰਗ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਵਧੇਰੇ ਸਵੈ-ਨਿਰਭਰ, ਸਨਮਾਨਜਨਕ ਅਤੇ ਬਿਹਤਰ ਜੀਵਨ ਬਤੀਤ ਕਰ ਸਕਣ। ਸ੍ਰੀ ਬਿੰਦਰਾ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਸ਼ਾਮਲ ਹੋ ਕੇ ਭਾਰਤ ਸਰਕਾਰ ਦੀ ਇਸ ਮਹੱਤਵਪੂਰਨ ਲੋਕ-ਭਲਾਈ ਯੋਜਨਾ ਦਾ ਲਾਭ ਲੈਣ।