07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਰਾਹੋਂ ਰੋਡ ਦੀ ਦੁਰਦਸ਼ਾ ਲਈ ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ-ਢਿੱਲੋਂ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਰਾਹੋਂ ਰੋਡ ਦੀ ਦੁਰਦਸ਼ਾ ਲਈ ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ ਅਤੇ ਇਸ ਦਾ ਖ਼ਮਿਆਜ਼ਾ ਇਲਾਕੇ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਸਬੰਧੀ ਅੱਜ ਇਲਾਕੇ ਦੇ ਲੋਕਾਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ (ਬ) ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਲੋਕ ਇਸ ਦਾ ਖ਼ਮਿਆਜ਼ਾ ਭੁਗਤ ਰਹੇ ਹਨ, ਪਰ ਨਾ ਤਾਂ ਮੌਜੂਦਾ ਸਰਕਾਰ ਨੇ ਅਤੇ ਨਾ ਹੀ ਪਿਛਲੀ ਸਰਕਾਰ ਨੇ ਲੋਕਾਂ ਦੀ ਇਸ ਮੁਸ਼ਕਿਲ ਵੱਲ ਧਿਆਨ ਦਿੱਤਾ ਹੈ।

Ad Position 21
No active advertisement
ਬੀ.ਸੀ.ਐੱਮ. ਆਰੀਆ ਸਕੂਲ, ਲਲਤੋਂ ਵਿਖੇ ਪੌਦੇ ਲਗਾਉਂਦੇ ਹੋਏ ਸਕੂਲ ਪ੍ਰਬੰਧਕ ਅਤੇ ਵਿਦਿਆਰਥੀ। ਤਸਵੀਰ-ਮਨਜੀਤ ਸਿੰਘ ਦੁੱਗਰੀ 08-08-2026
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਰਾਹੋਂ ਰੋਡ ਦੀ ਦੁਰਦਸ਼ਾ ਲਈ ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ ਅਤੇ ਇਸ ਦਾ ਖ਼ਮਿਆਜ਼ਾ ਇਲਾਕੇ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਸਬੰਧੀ ਅੱਜ ਇਲਾਕੇ ਦੇ ਲੋਕਾਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ (ਬ) ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਲੋਕ ਇਸ ਦਾ ਖ਼ਮਿਆਜ਼ਾ ਭੁਗਤ ਰਹੇ ਹਨ, ਪਰ ਨਾ ਤਾਂ ਮੌਜੂਦਾ ਸਰਕਾਰ ਨੇ ਅਤੇ ਨਾ ਹੀ ਪਿਛਲੀ ਸਰਕਾਰ ਨੇ ਲੋਕਾਂ ਦੀ ਇਸ ਮੁਸ਼ਕਿਲ ਵੱਲ ਧਿਆਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਰਾਹੋਂ ਰੋਡ ਦੀ ਮਾੜੀ ਦੁਰਦਸ਼ਾ ਕਾਰਨ ਲੋਕ ਪਰੇਸ਼ਾਨ ਹਨ, ਪਰ ਉਨ੍ਹਾਂ ਦੀ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ। ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ, ਮੈਂਬਰ ਕੋਰ ਕਮੇਟੀ ਨੇ ਕਿਹਾ ਕਿ ਰਾਹੋਂ ਰੋਡ ਪਿਛਲੇ ਕਰੀਬ 9 ਸਾਲਾਂ ਤੋਂ ਗੰਦੇ ਪਾਣੀ, ਟੁੱਟੇ ਸੀਵਰੇਜ ਦੇ ਢੱਕਣਾਂ ਅਤੇ ਡੂੰਘੇ ਖੱਡਿਆਂ ਕਾਰਨ ਲੋਕਾਂ ਲਈ ਵੱਡੀ ਮੁਸੀਬਤ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਬਦਹਾਲੀ ਲਈ ਮੌਜੂਦਾ ਅਤੇ ਸਾਬਕਾ ਵਿਧਾਇਕ ਦੋਵੇਂ ਬਰਾਬਰ ਦੇ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ। ਆਗੂਆਂ ਨੇ ਇਹ ਵੀ ਕਿਹਾ ਕਿ ਰਾਹੋਂ ਰੋਡ ਵਰਗੀ ਅਤਿ ਮਹੱਤਵਪੂਰਨ ਅਤੇ ਰੁਝੇਵੇਂ ਵਾਲੀ ਸੜਕ ’ਤੇ ਜੀ.ਟੀ. ਰੋਡ ਨਾਲ ਪੁਲ ਦਾ ਨਿਰਮਾਣ ਉਸ ਸਮੇਂ ਦੇ ਸੰਸਦ ਮੈਂਬਰ ਅਤੇ ਵਿਧਾਇਕ ਦੀ ਦੂਰਅੰਦੇਸ਼ੀ ਦੀ ਘਾਟ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਗ਼ਲਤ ਯੋਜਨਾਬੰਦੀ ਕਾਰਨ ਇਸ ਇਲਾਕੇ ਵਿਚ ਸਥਾਈ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੋ ਚੁੱਕੀ ਹੈ, ਜਿਸ ਦਾ ਖ਼ਮਿਆਜ਼ਾ ਅੱਜ ਵੀ ਹਜ਼ਾਰਾਂ ਲੋਕ ਰੋਜ਼ਾਨਾ ਭੁਗਤ ਰਹੇ ਹਨ। ਇਸ ਮੌਕੇ ਸਰਬਜੀਤ ਸਿੰਘ ਲਾਡੀ ਨੇ ਵੀ ਸੰਬੋਧਨ ਕੀਤਾ। ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਉਚੇਚੇ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਮਾਸਟਰ ਧੰਨਾ ਸਿੰਘ, ਗਗਨ ਮਨੋਚਾ, ਦਰਸ਼ਨ ਲਾਲ, ਕੁਲਵਿੰਦਰ ਸਿੰਘ, ਸੰਤੋਖ ਸਿੰਘ, ਅਸ਼ੋਕ ਕੁਮਾਰ ਬੇਦੀ, ਮਦਨ ਲਾਲ ਚੌਧਰੀ, ਗੁਰਮੀਤ ਸਿੰਘ, ਕੁਲਵੰਤ ਸਿੰਘ, ਚਮਨ ਲਾਲ, ਸਤਨਾਮ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਮੋਨੂ, ਨਿਰਮਲ ਸਿੰਘ, ਅਮਰਜੀਤ ਸਿੰਘ ਅਤੇ ਵੀਰੇਂਦਰ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਲੈਟ ’ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਔਰਤ ਸਮੇਤ ਪੰਜ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪੀ. ਏ. ਯੂ. ਦੇ ਕਮਿਊਨਟੀ ਸਾਇੰਸ ਕਾਲਜ ਵੱਲੋਂ ਰੈਗਿੰਗ ਵਿਰੋਧੀ ਜਾਗਰੂਕਤਾ ਰੈਲੀ ਕੱਢੀ
Ad Position 24