07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਡੇਅਰੀ ਵਿਕਾਸ ਵਿਭਾਗ ਵਲੋਂ ਲਗਾਇਆ ਗਿਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਦੁੱਧ ਦੇ ਨਮੂਨੇ ਲੈ ਮੌਕੇ ’ਤੇ ਹੀ ਕੀਤੀ ਪਰਖ

ਲੁਧਿਆਣਾ, 7 ਅਗਸਤ (ਜਸਵਿੰਦਰ ਸਿੰਘ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੰਨਾ ਦੇ ਵਾਰਡ ਨੰ. 27 ਅਤੇ ਵਿਨੋਦ ਨਗਰ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿੱਥੇ ਦੁੱਧ ਦੇ ਨਮੂਨੇ ਲੈ ਮੌਕੇ ’ਤੇ ਹੀ ਪਰਖ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 08-08-2026
ਲੁਧਿਆਣਾ, 7 ਅਗਸਤ (ਜਸਵਿੰਦਰ ਸਿੰਘ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੰਨਾ ਦੇ ਵਾਰਡ ਨੰ. 27 ਅਤੇ ਵਿਨੋਦ ਨਗਰ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿੱਥੇ ਦੁੱਧ ਦੇ ਨਮੂਨੇ ਲੈ ਮੌਕੇ ’ਤੇ ਹੀ ਪਰਖ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੈਂਪ ਮੌਕੇ ਵਾਰਡ ਨੰਬਰ 27, ਸਮਰਾਲਾ ਰੋਡ ਵਿਖੇ ਦੁੱਧ ਦੇ 37 ਸੈਂਪਲ ਚੈੱਕ ਕੀਤੇ ਗਏ, ਜਿਨ੍ਹਾਂ ਵਿਚੋਂ 13 ਵਿਚ ਪਾਣੀ ਦੀ ਮਾਤਰਾ ਵੱਧ ਪਾਈ ਗਈ, ਜਦਕਿ ਬਾਕੀ ਸੈਂਪਲ ਮਿਆਰ ਅਨੁਸਾਰ ਪਾਏ ਗਏ ਅਤੇ ਉਨ੍ਹਾਂ ਵਿਚ ਕੋਈ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ। ਇਸ ਤੋਂ ਇਲਾਵਾ ਵਿਨੋਦ ਨਗਰ ਵਿਖੇ 36 ਸੈਂਪਲ ਚੈੱਕ ਕੀਤੇ ਗਏ, ਜਿਨ੍ਹਾਂ ਵਿਚੋਂ 13 ਵਿਚ ਪਾਣੀ ਦੀ ਮਾਤਰਾ ਵੱਧ ਪਾਈ ਗਈ, ਬਾਕੀ ਸੈਂਪਲ ਨਿਰਧਾਰਿਤ ਮਿਆਰ ’ਤੇ ਖਰੇ ਉੱਤਰੇ ਅਤੇ ਕੋਈ ਇਤਰਾਜ਼ਯੋਗ ਤੱਤ ਸਾਹਮਣੇ ਨਹੀਂ ਆਇਆ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਵਲੋਂ ਦੱਸਿਆ ਗਿਆ ਕਿ ਇਹ ਜਾਗਰੂਕਤਾ ਕੈਂਪ ਕੈਬਨਿਟ ਮੰਤਰੀ ਪਸ਼ੂ ਪਾਲਨ, ਮੱਛੀ ਪਾਲਨ, ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ। ਡਿਪਟੀ ਡਾਇਰੈਕਟਰ ਡੇਅਰੀ ਵਲੋਂ ਦੁੱਧ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਬੀਜਾ, ਲੁਧਿਆਣਾ ਵਿਖੇ ਸੰਪਰਕ ਕਰ ਸਕਦੇ ਹਨ। ਦੁੱਧ ਖਪਤਕਾਰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋਂ 11:00 ਵਜੇ ਤੱਕ ਆ ਕੇ ਦੁੱਧ ਚੈੱਕ ਕਰਵਾ ਸਕਦੇ ਹਨ ਅਤੇ ਸ਼ੁੱਧ ਦੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਵਿਚ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਦੋ ਅਣਪਛਾਤੇ ਨੌਜਵਾਨਾਂ ਨੇ ਘਰ ਨੂੰ ਬਾਹਰੋਂ ਜਿੰਦਰਾ ਲਗਾ ਕੇ ਕਾਰ ਨੂੰ ਲਾਈ ਅੱਗ 8 ਸੀ.ਸੀ. ਟੀ. ਵੀ. ’ਚ ਕੈਦ ਹੋਈ ਕਰਤੂ... ਅਗਲੀ ਖ਼ਬਰ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਖੋਜ ਦਿਵਸ-2026 ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24