ਦੋ ਅਣਪਛਾਤੇ ਨੌਜਵਾਨਾਂ ਨੇ ਘਰ ਨੂੰ ਬਾਹਰੋਂ ਜਿੰਦਰਾ ਲਗਾ ਕੇ ਕਾਰ ਨੂੰ ਲਾਈ ਅੱਗ
8 ਸੀ.ਸੀ. ਟੀ. ਵੀ. ’ਚ ਕੈਦ ਹੋਈ ਕਰਤੂਤ, 8 ਦੋ ਪਹੀਆ ਵਾਹਨ ’ਤੇ ਆਏ ਅਣਪਛਾਤੇ ਨੌਜਵਾਨਾਂ ਦੀ ਭਾਲ ’ਚ ਜੁੱਟੀ ਪੁਲਿਸ
ਲੁਧਿਆਣਾ, 7 ਅਗਸਤ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਹਿੰਮਤ ਸਿੰਘ ਨਗਰ ਇਲਾਕੇ ਵਿਚ ਵੀਰਵਾਰ ਦੇਰ ਰਾਤ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਦੋ ਅਣਪਛਾਤੇ ਨੌਜਵਾਨਾਂ ਨੇ ਇਕ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਅਣਪਛਾਤੇ ਨੌਜਵਾਨਾਂ ਨੇ ਘਰ ਦਾ ਮੁੱਖ ਦਰਵਾਜ਼ਾ ਬਾਹਰੋਂ ਜਿੰਦਰਾ ਲਾ ਕੇ ਬੰਦ ਕਰ ਦਿੱਤਾ, ਜਿਸ ਕਾਰਨ ਪਰਿਵਾਰ ਕੁੱਝ ਸਮੇਂ ਲਈ ਘਰ ਅੰਦਰ ਹੀ ਫਸਿਆ ਰਿਹਾ।
ਹ
ਹਿੰਮਤ ਸਿੰਘ ਨਗਰ ’ਚ ਲਗਾਈ ਗਈ ਅੱਗ ਕਾਰਨ ਨੁਕਸਾਨੀ ਕਾਰ ਦਾ ਦ੍ਰਿਸ਼। ਤਸਵੀਰ-ਸੇਵਕ ਸਿੰਘ
08-08-2026
ਲੁਧਿਆਣਾ, 7 ਅਗਸਤ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਹਿੰਮਤ ਸਿੰਘ ਨਗਰ ਇਲਾਕੇ ਵਿਚ ਵੀਰਵਾਰ ਦੇਰ ਰਾਤ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਦੋ ਅਣਪਛਾਤੇ ਨੌਜਵਾਨਾਂ ਨੇ ਇਕ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਅਣਪਛਾਤੇ ਨੌਜਵਾਨਾਂ ਨੇ ਘਰ ਦਾ ਮੁੱਖ ਦਰਵਾਜ਼ਾ ਬਾਹਰੋਂ ਜਿੰਦਰਾ ਲਾ ਕੇ ਬੰਦ ਕਰ ਦਿੱਤਾ, ਜਿਸ ਕਾਰਨ ਪਰਿਵਾਰ ਕੁੱਝ ਸਮੇਂ ਲਈ ਘਰ ਅੰਦਰ ਹੀ ਫਸਿਆ ਰਿਹਾ। ਇਸ ਤੋਂ ਬਾਅਦ ਉਨ੍ਹਾਂ ਨੇ ਕਾਰ ਦਾ ਸ਼ੀਸ਼ਾ ਤੋੜ ਕੇ ਉਸ ਵਿਚ ਜਲਨਸ਼ੀਲ ਪਦਾਰਥ ਛਿੜਕਿਆ ਅਤੇ ਅੱਗ ਲਾ ਕੇ ਫ਼ਰਾਰ ਹੋ ਗਏ। ਇਹ ਪੂਰੀ ਕਰਤੂਤ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਵਿਚ ਕੈਦ ਹੋ ਗਈ । ਜਾਣਕਾਰੀ ਅਨੁਸਾਰ ਕਾਰ ਮਾਲਕ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਸਮੇਂ ਉਹ ਆਪਣੀ ਪਤਨੀ ਅਤੇ ਬੱਚੇ ਨਾਲ ਘਰ ਅੰਦਰ ਮੌਜੂਦ ਸਨ। ਅਚਾਨਕ ਬਾਹਰ ਰੌਲਾ ਸੁਣਾਈ ਦਿੱਤਾ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ ਹੈ, ਜਦੋਂ ਮੁੱਖ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਉਹ ਬਾਹਰੋਂ ਬੰਦ ਸੀ। ਬਾਅਦ ਵਿਚ ਉਹ ਛੱਤ ਵਾਲੇ ਰਸਤੇ ਬਾਹਰ ਨਿਕਲੇ ਅਤੇ ਗੁਆਂਢੀਆਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਦੋਂ ਤੱਕ ਕਾਰ ਬੁਰੀ ਤਰ੍ਹਾਂ ਨੁਕਸਾਨੀ ਜਾ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸੀ.ਸੀ. ਟੀਵੀ ਫੁਟੇਜ ਆਪਣੇ ਕਬਜ਼ੇ ਵਿਚ ਲੈ ਲਈ ਹੈ, ਜਿਸ ਵਿਚ ਦੋ ਪਹਿਆ ਵਾਹਨ ’ਤੇ ਆਏ ਦੋ ਅਣਪਛਾਤੇ ਨੌਜਵਾਨ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਸਪਸ਼ਟ ਦਿਖਾਈ ਦੇ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਫੁਟੇਜ ਦੇ ਆਧਾਰ ’ਤੇ ਅਣਪਛਾਤੇ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਘਟਨਾ ਤੋਂ ਬਾਅਦ ਹਿੰਮਤ ਸਿੰਘ ਨਗਰ ’ ਚ ਦਹਿਸ਼ਤ ਦਾ ਮਾਹੌਲ ਹੈ, ਸਥਾਨਕ ਵਸਨੀਕਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਅਜਿਹੀਆਂ ਵਾਰਦਾਤਾਂ ’ਤੇ ਸਖ਼ਤੀ ਨਾਲ ਰੋਕ ਲਗਾਈ ਜਾਵੇ।