08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 8 ਅਗਸਤ (ਆਹੂਜਾ)-ਬਾਲਾ ਪ੍ਰੀਤਮ ਅੱਠਵੇਂ ਪਾਤਸਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਵਿਖੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਗੁ: ਸਾਹਿਬ ਦੇ ਗ੍ਰੰਥੀ ਸਾਹਿਬ ਨੇ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਆਰਤੀ ਦਾ ਗਾਇਨ ਕੀਤਾ, ਉਪਰੰਤ ਪੰਥ ਪ੍ਰਸਿੱਧ ਰਾਗੀ ਜੱਥਾ ਭਾਈ ਜਸਬੀਰ ਸਿੰਘ ਪਉਂਟਾ ਸਾਹਿਬ ਵਾਲਿਆਂ ਨੇ ਆਪਣੀ ਰਸਭਿੰਨੀ ਅਵਾਜ਼ ਵਿਚ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 09-08-2026
ਲੁਧਿਆਣਾ, 8 ਅਗਸਤ (ਆਹੂਜਾ)-ਬਾਲਾ ਪ੍ਰੀਤਮ ਅੱਠਵੇਂ ਪਾਤਸਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਵਿਖੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਗੁ: ਸਾਹਿਬ ਦੇ ਗ੍ਰੰਥੀ ਸਾਹਿਬ ਨੇ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਆਰਤੀ ਦਾ ਗਾਇਨ ਕੀਤਾ, ਉਪਰੰਤ ਪੰਥ ਪ੍ਰਸਿੱਧ ਰਾਗੀ ਜੱਥਾ ਭਾਈ ਜਸਬੀਰ ਸਿੰਘ ਪਉਂਟਾ ਸਾਹਿਬ ਵਾਲਿਆਂ ਨੇ ਆਪਣੀ ਰਸਭਿੰਨੀ ਅਵਾਜ਼ ਵਿਚ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮਾਗਮਾਂ ਵਿਚ ਵੀ ਹਾਜ਼ਰੀਆਂ ਭਰਨ ਅਤੇ ਹਮੇਸ਼ਾ ਵਾਂਗ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਬੰਧਕਾਂ ਨੇ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ‘ਚ ਨਿਰਭੈ ਸਿੰਘ, ਮਹਿੰਦਰ ਸਿੰਘ, ਕਵਲਨੈਨ ਸਿੰਘ ਭਾਟੀਆ, ਰਾਮ ਸਿੰਘ, ਗੁਰਚਰਨ ਸਿੰਘ ਸਿੱਧੂ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਪੂਰਨ ਸਿੰਘ, ਕਮਲਜੀਤ ਸਿੰਘ ਸੋਬਤੀ, ਕੁਲਦੀਪ ਸਿੰਘ, ਪ੍ਰਿੰਸ ਗੰਭੀਰ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਹਰਪ੍ਰੀਤ ਸਿੰਘ ਗਹਲੇ, ਗੁਰਦੀਪ ਸਿੰਘ ਆਦਿ ਨੇ ਵਿਸ਼ੇਸ਼ ਤੌਰ ‘ਤੇ ਹਾਜਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਸੀਸੂ ਇਨਡੋਰ ਖੇਡ ਦਿਵਸ-2026 ਦੀ ਸ਼ੁਰੂਆਤ-ਪਹਿਲੇ ਦਿਨ ਹੋਏ ਟੇਬਲ ਟੈਨਿਸ ਮੁਕਾਬਲੇ ਅਗਲੀ ਖ਼ਬਰ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਾ ਕਰੇ ਸਰਕਾਰ-ਜੋਸ਼ੀ
Ad Position 24