10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਢੰਡਾਰੀ ਖ਼ੁਰਦ ’ ਚ ਜੰਗੀ ਪੱਧਰ ’ ਤੇ ਚੱਲ ਰਹੇ ਹਨ ਵਿਕਾਸ ਦੇ ਕੰਮ - ਕੌਂਸਲਰ ਸੁਖਜਿੰਦਰ ਕੌਰ

ਢੰਡਾਰੀ ਕਲਾਂ/ਲੁਧਿਆਣਾ, 9 ਅਗਸਤ (ਜਸਵੀਰ ਸਿੰਘ ਬੰਗਾ)-ਵਾਰਡ ਨੰਬਰ 25 ਢੰਡਾਰੀ ਖ਼ੁਰਦ ‘ਚ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ ‘ਤੇ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਤੋਂ ਬਾਅਦ ਵਾਰਡ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਇਹ ਪ੍ਰਗਟਾਵਾ ਕੌਂਸਲਰ ਸੁਖਜਿੰਦਰ ਕੌਰ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਕੌਂਸਲਰ ਸੁਖਜਿੰਦਰ ਕੌਰ, ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ। 10-08-2026
ਢੰਡਾਰੀ ਕਲਾਂ/ਲੁਧਿਆਣਾ, 9 ਅਗਸਤ (ਜਸਵੀਰ ਸਿੰਘ ਬੰਗਾ)-ਵਾਰਡ ਨੰਬਰ 25 ਢੰਡਾਰੀ ਖ਼ੁਰਦ ‘ਚ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ ‘ਤੇ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਤੋਂ ਬਾਅਦ ਵਾਰਡ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਇਹ ਪ੍ਰਗਟਾਵਾ ਕੌਂਸਲਰ ਸੁਖਜਿੰਦਰ ਕੌਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਵਿਚ ਸੀਵਰੇਜ ਦੀ ਸਫ਼ਾਈ ਦੇ ਨਾਲ-ਨਾਲ ਪਾਰਕਾਂ, ਗਲੀਆਂ, ਸੜਕਾਂ ਅਤੇ ਟਿਊਬਵੈੱਲਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨੂੰ ਸੀਵਰੇਜ ਜਾਮ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸਨੂੰ ਧਿਆਨ ਵਿਚ ਰੱਖਦਿਆਂ ਰਾਤ ਸਮੇਂ ਸੀਵਰੇਜ ਲਾਈਨਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਕਾਰਨ ਮੀਂਹ ਪੈਣ ਤੋਂ ਬਾਅਦ ਗਲੀਆਂ ਸੜਕਾਂ ‘ਚ ਮੀਂਹ ਦਾ ਪਾਣੀ ਖੜ੍ਹਾ ਹੋ ਜਾਂਦਾ ਸੀ, ਉਸਨੂੰ ਧਿਆਨ ਵਿਚ ਰੱਖਦਿਆਂ ਰੋਡ ਜਾਲੀਆਂ ਦੀ ਸਫ਼ਾਈ ਦਾ ਕੰਮ ਵੀ ਨਿਰੰਤਰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਉਨ੍ਹਾਂ ਦਫ਼ਤਰ ਵਿਖੇ ਰਾਸ਼ਨ ਕਾਰਡ ਬਣਵਾਉਣ ਦਾ ਕੰਮ ਚੱਲ ਰਿਹਾ ਹੈ, ਜਿਨ੍ਹਾਂ ਵਾਰਡ ਵਾਸੀਆਂ ਦਾ ਰਾਸ਼ਨ ਕਾਰਡ ਨਹੀਂ ਬਣਿਆ, ਉਹ ਦਫ਼ਤਰ ਵਿਖੇ ਆਪਣਾ ਰਾਸ਼ਨ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਦਫ਼ਤਰ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਦਾ ਵਾਰਡ ਵਾਸੀਆਂ ਨੇ ਭਰਵਾਂ ਲਾਹ ਲਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਾਰਡ ਵਾਸੀ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਵਿਖੇ ਆ ਕੇ ਮਿਲ ਸਕਦੇ ਹਨ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਪੁਲ , ਸਿਧਵਾਂ ਨਹਿਰ ’ ਤੇ ਮਾਡਲ ਟਾਊਨ ਗੋਲ ਮਾਰਕੀਟ ਪਾਰਕ ’ ਚੋਂ ਰਾਸ਼ਟਰੀ ਝੰਡਾ ਗ਼ਾਇਬ , ਪ੍ਰਸ਼ਾਸਨ ਸਵਾਲਾਂ ਦੇ ਘ... ਅਗਲੀ ਖ਼ਬਰ ਹਿੰਮਤ ਕੁਮਾਰ ਬਣੇ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਪੰਜਾਬ ਮੀਤ ਪ੍ਰਧਾਨ
Ad Position 24