10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਢੋਲਣਵਾਲ ਵਿਖੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਭਾਮੀਆਂ ਕਲਾਂ, 10 ਅਗਸਤ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਸਾਹਨੇਵਾਲ ਤੋਂ ਸਰਗਰਮ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਢੋਲਣਵਾਲ ਦੇ ਕੀਤੇ ਗਏ ਅਚਨਚੇਤ ਦੌਰੇ ਦੌਰਾਨ ਸਕੂਲ ਦੀ ਮੌਜੂਦਾ ਹਾਲਤ ਵੇਖ ਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਐਡਵੋਕੇਟ ਧਾਲੀਵਾਲ ਨੇ ਦੱਸਿਆ ਕਿ ਸਕੂਲ ਵਿਚ 182 ਵਿਦਿਆਰਥੀਆਂ ਲਈ ਸਿਰਫ਼ ਦੋ ਅਧਿਆਪਕ ਤਾਇਨਾਤ ਹਨ, ਜਿਨ੍ਹਾਂ ਵਿਚੋਂ ਇਕ ਅਧਿਆਪਕ ਨੇ ਅੱਜ ਹੀ ਹਾਜ਼ਰੀ ਭਰੀ ਹੈ।

Ad Position 21
No active advertisement
ਅਜੀਤ ਡੈਸਕ 11-08-2026
ਭਾਮੀਆਂ ਕਲਾਂ, 10 ਅਗਸਤ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਸਾਹਨੇਵਾਲ ਤੋਂ ਸਰਗਰਮ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਢੋਲਣਵਾਲ ਦੇ ਕੀਤੇ ਗਏ ਅਚਨਚੇਤ ਦੌਰੇ ਦੌਰਾਨ ਸਕੂਲ ਦੀ ਮੌਜੂਦਾ ਹਾਲਤ ਵੇਖ ਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਐਡਵੋਕੇਟ ਧਾਲੀਵਾਲ ਨੇ ਦੱਸਿਆ ਕਿ ਸਕੂਲ ਵਿਚ 182 ਵਿਦਿਆਰਥੀਆਂ ਲਈ ਸਿਰਫ਼ ਦੋ ਅਧਿਆਪਕ ਤਾਇਨਾਤ ਹਨ, ਜਿਨ੍ਹਾਂ ਵਿਚੋਂ ਇਕ ਅਧਿਆਪਕ ਨੇ ਅੱਜ ਹੀ ਹਾਜ਼ਰੀ ਭਰੀ ਹੈ। ਇੰਨੀ ਵੱਡੀ ਗਿਣਤੀ ਵਿਚ ਬੱਚਿਆਂ ਨੂੰ ਕੇਵਲ ਦੋ ਅਧਿਆਪਕਾਂ ਵਲੋਂ ਪੜ੍ਹਾਉਣਾ ਨਾ ਸਿਰਫ਼ ਅਧਿਆਪਕਾਂ ‘ਤੇ ਬੇਹੱਦ ਵਾਧੂ ਬੋਝ ਹੈ, ਸਗੋਂ ਇਸ ਦਾ ਸਿੱਧਾ ਅਸਰ ਬੱਚਿਆਂ ਦੀ ਪੜ੍ਹਾਈ ਦੀ ਗੁਣਵੱਤਾ ‘ਤੇ ਵੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਬੁਨਿਆਦੀ ਢਾਂਚੇ ਦੀ ਵੀ ਭਾਰੀ ਘਾਟ ਨਜ਼ਰ ਆਈ। ਐਡਵੋਕੇਟ ਧਾਲੀਵਾਲ ਨੇ ਕਿਹਾ ਕਿ ਸਰਕਾਰ ਵਲੋਂ ਵੱਡੇ-ਵੱਡੇ ਇਸ਼ਤਿਹਾਰਾਂ ਅਤੇ ਬਿਆਨਾਂ ਰਾਹੀਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਢੋਲਣਵਾਲ ਦੇ ਸਰਕਾਰੀ ਸਕੂਲ ’ਚ ਵਿਦਿਆਰਥੀਆਂ ਦੀ ਗਿਣਤੀ ਦੇ ਅਨੁਪਾਤ ਵਿਚ ਲੋੜੀਂਦੇ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ ਅਤੇ ਸਕੂਲ ਨੂੰ ਬੁਨਿਆਦੀ ਢਾਂਚੇ ਦੀਆਂ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ‘ਵਰਕਰ ਮਿਲਣੀ’ ਵਿਚ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ)- ਭਾਰਤੀ ਜਨਤਾ ਪਾਰਟੀ ਦੇ ਮੁੜ ਇਕੱਠੇ ਹੋਣ ਦੀ ਚਰਚਾ ਨੇ ਭਾਜਪਾ ਖੇਮੇ ’ਚ ਭਰੀ ਉਮੀਦ
Ad Position 24