10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਭਾਈ ਪਰਮਜੀਤ ਸਿੰਘ ਖ਼ਾ­ਲਸਾ ਦੀ ਬਰਸੀ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੰਮਾ ਸਮਾਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਵਾਲੇ ਭਾਈ ਪਰਮਜੀਤ ਸਿੰਘ ਖਾਲਸਾ ਦੀ ਯਾਦ ‘ਚ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਆਗੂਆਂ ਭਾਈ ਮੇਜਰ ਸਿੰਘ ਖਾਲਸਾ, ਭਾਈ ਬਲਜੀਤ ਸਿੰਘ ਬੀਤਾ ਤੇ ਸਮੂੰਹ ਮੈਂਬਰਾਂ ਵਲੋਂ ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਦੂਜਾ ਬਰਸੀ ਸਮਾਗਮ ਹੋਇਆ। ਇਸ ਮੌਕੇ ਭਾਈ ਸੁਰਿੰਦਰ ਸਿੰਘ ਯੂ.

Ad Position 21
No active advertisement
ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੰਮਾ ਸਮਾਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਵਾਲੇ ਭਾਈ ਪਰਮਜੀਤ ਸਿੰਘ ਖਾਲਸਾ ਦੀ ਯਾਦ ‘ਚ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਆਗੂਆਂ ਭਾਈ ਮੇਜਰ ਸਿੰਘ ਖਾਲਸਾ, ਭਾਈ ਬਲਜੀਤ ਸਿੰਘ ਬੀਤਾ ਤੇ ਸਮੂੰਹ ਮੈਂਬਰਾਂ ਵਲੋਂ ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਦੂਜਾ ਬਰਸੀ ਸਮਾਗਮ ਹੋਇਆ। ਇਸ ਮੌਕੇ ਭਾਈ ਸੁਰਿੰਦਰ ਸਿੰਘ ਯੂ.ਐੱਸ.ਏ., ਭਾਈ ਅਰਵਿੰਦਰ ਸਿੰਘ ਨੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗੁਰਸੇਵਕ ਸਿੰਘ ਅਲਮਪੁਰੀ ਅਤੇ ਭਾਈ ਗੁਰਸੇਵਕ ਸਿੰਘ ਲੁਧਿਆਣਾ ਵਾਲੇ ਦੇ ਰਾਗੀ ਜੱਥਿਆਂ ਨੇ ਵੈਰਾਗਮਈ ਤੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਭਾਈ ਸਾਹਿਬ ਦੇ ਨਿਕਟਵਰਤੀ ਸਾਥੀਆਂ ਵਿਚੋਂ, ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਆਪਣੇ ਰੰਗੁਲੇ ਸੱਜਣ ਦੇ ਜੀਵਨ ਦੀਆਂ ਯਾਦਾਂ ਅਤੇ ਗੁਰਬਾਣੀ ਦੀ ਰੌਸ਼ਨੀ ‘ਚ ਜੀਵੇ ਜੀਵਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਈ ਪਰਮਜੀਤ ਸਿੰਘ ਖਾਲਸਾ ਨੇ ਜੀਵਨ ਦੌਰਾਨ ਦ੍ਰਿੜ ਨਿਸ਼ਚੇ, ਸੰਸਾਰ ਰੂਪੀ ਰਣ-ਭੂਮੀ ‘ਚ ਵਿਕਾਰਾਂ ਵਿਰੁੱਧ ਸੂਰਮਿਆਂ ਵਾਂਗੂੰ ਡਟ ਕੇ ਮਨੁੱਖਾ ਜੀਵਨ ਵਿਚ ਵਿਕਾਰਾਂ ਨਾਲ ਸੰਘਰਸ਼ ਕਰਦਿਆਂ ਸਫਲਤਾ ਹਾਸਲ ਕੀਤੀ। ਸੰਤ ਬਾਬਾ ਅਮੀਰ ਸਿੰਘ ਨੇ ਅਰਦਾਸ ਕੀਤੀ। ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਪਰਿਵਾਰ ਅਤੇ ਜਥੇਬੰਦੀ ਵਲੋਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸਦਾ ਬੀਰ ਰਸੀ ਜੀਵਨ ਉਸਦੇ ਸਾਥੀਆਂ ਲਈ ਹਰ ਖੇਤਰ ‘ਚ ਮਿਹਨਤ ਅਥਵਾ ਅਧਿਆਤਮਿਕ ਮੰਡਲਾਂ ‘ਤੇ ਪਹੁੰਚ ਲਈ ਮਾਰਗ ਦਰਸ਼ਨ ਕਰਦਾ ਰਹੇਗਾ। ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਸਰਬਜੀਤ ਸਿੰਘ ਸੋਹਲ, ਹਰਪਾਲ ਸਿੰਘ ਖਾਲਸਾ ਫਰਨੀਚਰ ਵਾਲੇ, ਭਾਈ ਸਰਬਜੀਤ ਸਿੰਘ ਛਾਪਾ, ਭਾਈ ਦਲੇਰ ਸਿੰਘ ਡੋਡ, ਅਮਰਬੀਰ ਸਿੰਘ ਢੋਟ, ਲਵਪ੍ਰੀਤ ਸਿੰਘ ਗਿੱਲ, ਸੁਖਦੇਵ ਸਿੰਘ ਪ੍ਰਧਾਨ, ਬਲਵੀਰ ਸਿੰਘ ਭਾਟੀਆ, ਕੇ.ਬੀ. ਸਿੰਘ ਪੀਐਨਬੀ, ਤੇਜਿੰਦਰ ਸਿੰਘ ਡੰਗ, ਪ੍ਰਿਤਪਾਲ ਸਿੰਘ ਪਾਲੀ, ਗੁਰਿੰਦਰ ਸਿੰਘ, ਹਰਿੰਦਰ ਸਿੰਘ ਕਾਕਾ, ਰਣਜੀਤ ਸਿੰਘ ਖਾਲਸਾ, ਹਰਪਾਲ ਸਿੰਘ ਕੋਹਲੀ, ਜਤਿੰਦਰ ਪਾਲ ਸਿੰਘ ਸਲੂਜਾ, ਰਾਜਵੰਤ ਸਿੰਘ ਵੋਹਰਾ, ਪਰਸ਼ੋਤਮ ਸਿੰਘ ਵੋਹਰਾ, ਦਲਵੀਰ ਸਿੰਘ ਮੱਕੜ, ਮਾਤਾ ਬਲਦੇਵ ਕੌਰ, ਮਾਤਾ ਵਿਪਨਪ੍ਰੀਤ ਕੌਰ, ਰਣਜੋਧ ਸਿੰਘ, ਗੁਰਮੀਤ ਸਿੰਘ, ਬਾਬਾ ਅਜੀਤ ਸਿੰਘ, ਜਥੇਦਾਰ ਹੀਰਾ ਸਿੰਘ ਗਾਬੜੀਆ, ਕੁਲਵਿੰਦਰ ਸਿੰਘ ਬੈਨੀਪਾਲ, ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਕਲਗੀਧਰ ਸਿੰਘ ਸਭਾ, ਤਜਿੰਦਰਪਾਲ ਸਿੰਘ, ਜਰਨੈਲ ਸਿੰਘ, ਕਵਰਦੀਪ ਸਿੰਘ ਬਵੇਜਾ ਬਵੇਜਾ ਮੂਵੀਜ, ਪਰਵਿੰਦਰ ਸਿੰਘ ਬੱਗਾ, ਜਸਪਾਲ ਸਿੰਘ ਇਸਲਾਮਗੰਜ, ਸੰਦੀਪ ਸਿੰਘ, ਮਨਦੀਪ ਸਿੰਘ ਆਦਿ ਤੋਂ ਇਲਾਵਾ ਫੈਡਰੇਸ਼ਨ ਦੇ ਆਗੂਆਂ ਵਰਕਰਾਂ, ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਆਗੂ ਬਰਸੀ ਸਮਾਗਮ ‘ਚ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਕਦੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ-ਜਥੇਦਾਰ ਗਾਬੜੀਆ ਅਗਲੀ ਖ਼ਬਰ ਨਗਰ ਨਿਗਮ ਨੇ 200 ਫੁੱਟੀ ਮਿਸਿੰਗ ਲਿੰਕ ਸੜਕ ‘ਤੇ ਕਾਰਵਾਈ ਕਰਦਿਆਂ ਨਾਜਾਇਜ਼ ਰੇਹੜੀਆਂ ਫੜੀਆਂ ਹਟਾਈਆਂ
Ad Position 24