10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਕਦੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ-ਜਥੇਦਾਰ ਗਾਬੜੀਆ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਬੰਧੀ ਸੋਸ਼ਲ ਮੀਡੀਆ ‘ਤੇ ਕੁੱਝ ਵਿਅਕਤੀਆਂ ਵਲੋਂ ਕੀਤੀਆਂ ਜਾ ਰਹੀਆਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਜਥੇਦਾਰ ਗਾਬੜੀਆ ਵਲੋਂ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਹੈ ਅਤੇ ਇਹਨਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਾਬੜੀਆ ਨੇ ਕਿਹਾ ਕਿ ਕੁੱਝ ਵਿਅਕਤੀਆਂ ਵਲੋਂ ਏ.

Ad Position 21
No active advertisement
ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਬੰਧੀ ਸੋਸ਼ਲ ਮੀਡੀਆ ‘ਤੇ ਕੁੱਝ ਵਿਅਕਤੀਆਂ ਵਲੋਂ ਕੀਤੀਆਂ ਜਾ ਰਹੀਆਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਜਥੇਦਾਰ ਗਾਬੜੀਆ ਵਲੋਂ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਹੈ ਅਤੇ ਇਹਨਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਾਬੜੀਆ ਨੇ ਕਿਹਾ ਕਿ ਕੁੱਝ ਵਿਅਕਤੀਆਂ ਵਲੋਂ ਏ.ਆਈ. ਰਾਹੀਂ ਇਕ ਗ਼ਲਤ ਵੀਡੀਓ ਬਣਾ ਕੇ ਉਨ੍ਹਾਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਟਿੱਪਣੀਆਂ ਕੀਤੀਆਂ ਗਈਆਂ ਹਨ ਅਤੇ ਕੁੱਝ ਵਿਅਕਤੀਆਂ ਵਲੋਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਖ਼ਿਲਾਫ਼ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ਸਭ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ ਦਾ ਹਿੱਸਾ ਹੈ, ਜਿਸ ਨੂੰ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਇਸ ਸਬੰਧੀ ਅਦਾਲਤ ਵਿਚ ਰਿਟਾਂ ਦਾਇਰ ਕਰਨਗੇ। ਇਸ ਮੌਕੇ ਪਰਉਪਕਾਰ ਸਿੰਘ ਘੁੰਮਣ, ਗੁਰਦੀਪ ਸਿੰਘ ਲੀਲ ਅਤੇ ਹੋਰ ਆਗੂ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਸ ਕਥਿਤ ਵੀਡੀਓ ਵਿਚ ਸ਼ਰਾਰਤੀ ਅਨਸਰਾਂ ਵਲੋਂ ਜਥੇਦਾਰ ਗਾਬੜੀਆ ਉਤੇ ਇਕ ਟਰੱਸਟ ਦੀ ਜ਼ਮੀਨ ਵੇਚ ਕੇ ਪੈਸੇ ਸੁਖਬੀਰ ਸਿੰਘ ਬਾਦਲ ਨੂੰ ਦੇਣ ਬਾਰੇ ਕਿਹਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਔਰਤ ਉੱਦਮੀ ਨੂੰ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ ਨੇ ਆਰਥਿਕ ਸਹਿਯੋਗ ਲਈ ਚੁਣਿਆ ਅਗਲੀ ਖ਼ਬਰ ਭਾਈ ਪਰਮਜੀਤ ਸਿੰਘ ਖ਼ਾ­ਲਸਾ ਦੀ ਬਰਸੀ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ
Ad Position 24