ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਹਲਵਾਰਾ ਹਵਾਈ ਅੱਡੇ ਸਬੰਧੀ ਮਿਲਿਆ
ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅੱਜ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦਾ ਵਫ਼ਦ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਸਰਪ੍ਰਸਤੀ ਹੇਠ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੂੰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਸਬੰਧੀ ਵਧਾਈ ਦੇਣ ਅਤੇ ਹਵਾਈ ਅੱਡੇ ਸਬੰਧੀ ਤਰੁੱਟੀਆਂ ਧਿਆਨ ਹਿਤ ਲਿਆਉਣ ਲਈ ਮਿਲਿਆ। ਇਸ ਸਮੇਂ ਉਨ੍ਹਾਂ ਨਾਲ ਕਨਵੀਨਰ ਫਾਊਂਡੇਸ਼ਨ ਜਸਵੰਤ ਸਿੰਘ ਛਾਪਾ, ਸਰਪ੍ਰਸਤ ਹੇਮ ਰਾਜ ਗੋਇਲ, ਚੇਅਰਮੈਨ ਇੰਡਸਟਰੀ ਸ਼ਰਨਪਾਲ ਸਿੰਘ ਮੱਕੜ, ਜਨਰਲ ਸਕੱਤਰ ਫਾਊਂਡੇਸ਼ਨ ਮਨਜੀਤ ਸਿੰਘ ਝੱਮਟ ਅਤੇ ਮਹਿਲਾ ਵਿੰਗ ਫਾਊਂਡੇਸ਼ਨ ਦੀ ਲੁਧਿਆਣਾ ਦੀ ਪ੍ਰਧਾਨ ਸੋਨੀਆ ਅਰੋੜਾ ਹਾਜ਼ਰ ਸਨ।
ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅੱਜ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦਾ ਵਫ਼ਦ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਸਰਪ੍ਰਸਤੀ ਹੇਠ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੂੰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਸਬੰਧੀ ਵਧਾਈ ਦੇਣ ਅਤੇ ਹਵਾਈ ਅੱਡੇ ਸਬੰਧੀ ਤਰੁੱਟੀਆਂ ਧਿਆਨ ਹਿਤ ਲਿਆਉਣ ਲਈ ਮਿਲਿਆ। ਇਸ ਸਮੇਂ ਉਨ੍ਹਾਂ ਨਾਲ ਕਨਵੀਨਰ ਫਾਊਂਡੇਸ਼ਨ ਜਸਵੰਤ ਸਿੰਘ ਛਾਪਾ, ਸਰਪ੍ਰਸਤ ਹੇਮ ਰਾਜ ਗੋਇਲ, ਚੇਅਰਮੈਨ ਇੰਡਸਟਰੀ ਸ਼ਰਨਪਾਲ ਸਿੰਘ ਮੱਕੜ, ਜਨਰਲ ਸਕੱਤਰ ਫਾਊਂਡੇਸ਼ਨ ਮਨਜੀਤ ਸਿੰਘ ਝੱਮਟ ਅਤੇ ਮਹਿਲਾ ਵਿੰਗ ਫਾਊਂਡੇਸ਼ਨ ਦੀ ਲੁਧਿਆਣਾ ਦੀ ਪ੍ਰਧਾਨ ਸੋਨੀਆ ਅਰੋੜਾ ਹਾਜ਼ਰ ਸਨ। ਇਸ ਸਮੇਂ ਵਫ਼ਦ ਨੇ ਹਲਵਾਰਾ ਏਅਰਪੋਰਟ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਸਥਾਪਿਤ ਕਰਨ ਲਈ ਜ਼ਮੀਨ ਦੇਣ ਦੀ ਮੰਗ ਕੀਤੀ। ਕੇ.ਕੇ. ਬਾਵਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਲੋਂ ਉਨ੍ਹਾਂ ਦੀਆਂ ਇਹ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ।