12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੀਨੀਅਰ ਐਡਵੋਕੇਟ ਪ੍ਰਵੀਨ ਗਰਗ ਦਾ ਦਿਹਾਂਤ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਮਸ਼ਹੂਰ ਅਤੇ ਸੀਨੀਅਰ ਐਡਵੋਕੇਟ ਪ੍ਰਵੀਨ ਗਰਗ ਦਾ ਬੀਤੀ ਰਾਤ ਦਿਲ ਦੀ ਧੜਕਣ ਬੰਦ ਹੋਣ ਨਾਲ ਦੇਹਾਂਤ ਹੋ ਗਿਆ। ਅੱਜ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਸ਼ਮਸ਼ਾਨ ਘਾਟ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 12-08-2026
ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਮਸ਼ਹੂਰ ਅਤੇ ਸੀਨੀਅਰ ਐਡਵੋਕੇਟ ਪ੍ਰਵੀਨ ਗਰਗ ਦਾ ਬੀਤੀ ਰਾਤ ਦਿਲ ਦੀ ਧੜਕਣ ਬੰਦ ਹੋਣ ਨਾਲ ਦੇਹਾਂਤ ਹੋ ਗਿਆ। ਅੱਜ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਸ਼ਮਸ਼ਾਨ ਘਾਟ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਜੱਜਾਂ ਵਕੀਲਾਂ ਅਤੇ ਰਾਜਸੀ ਆਗੂਆਂ ਨੇ ਪ੍ਰਵੀਨ ਗਰਗ ਨੂੰ ਅੰਤਿਮ ਵਿਦਾਈ ਦਿੱਤੀ। ਉਹ 76 ਸਾਲਾਂ ਦੇ ਸਨ। ਵਕੀਲ ਪਰਵੀਨ ਗਰਗ ਨੇ ਆਪਣੀ ਪਤਨੀ ਸੁਦੇਸ਼ ਨੂੰ ਅੱਧੀ ਰਾਤ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦੇਣ ਤੋਂ ਥੋੜ੍ਹੀ ਦੇਰ ਬਾਅਦ ਹੀ ਦਮ ਤੋੜ ਦਿੱਤਾ। ਲਗਭਗ 55 ਸਾਲਾਂ ਤੋਂ ਕਾਨੂੰਨ ਦਾ ਅਭਿਆਸ ਕਰਨ ਵਾਲੇ ਗਰਗ ਨੂੰ ਆਪਣੇ ਅਸਾਧਾਰਨ ਕਾਨੂੰਨੀ ਗਿਆਨ, ਤੇਜ਼ ਬੁੱਧੀ ਅਤੇ ਸਿਵਲ ਕਾਨੂੰਨ ਦੀ ਮੁਹਾਰਤ ਲਈ ਜਾਣਿਆ ਜਾਂਦਾ ਸੀ। ਉਨ੍ਹਾਂ ਨੇ 1971 ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਆਪਣੀ ਕਾਨੂੰਨ ਦੀ ਡਿਗਰੀ ਪੂਰੀ ਕੀਤੀ ਅਤੇ ਗੋਲਡ ਮੈਡਲਿਸਟ ਸਨ। ਉਹ ਪਿਛਲੇ ਪੰਜ ਦਹਾਕਿਆਂ ਤੋਂ ਲਗਾਤਾਰ ਜ਼ਿਲ੍ਹਾ ਕਚਹਿਰੀ ਵਿਚ ਪ੍ਰੈਕਟਿਸ ਕਰ ਰਹੇ ਸਨ। ਉਹ ਆਪਣੇ ਪਿੱਛੇ ਪਤਨੀ ਸੁਦੇਸ਼ ਗਰਗ ਅਤੇ ਦੋ ਵਿਆਹੀਆਂ ਧੀਆਂ, ਸ਼ੈਲਾ ਗੁਪਤਾ ਅਤੇ ਅਰਪਣਾ ਗਰਗ ਛੱਡ ਗਏ ਹਨ। ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਨੇ ਸੰਸਕਾਰ ਤੋਂ ਪਹਿਲਾਂ ਗਰਗ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਿਨ ਸੱਗੜ, ਸੀਨੀਅਰ ਐਡਵੋਕੇਟ ਅਤੇ ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ, ਹਰੀਸ਼ ਰਾਏ ਢਾਂਡਾ, ਸੀਨੀਅਰ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ, ਸੀਨੀਅਰ ਐਡਵੋਕੇਟ ਰਜਨੀਸ਼ ਲਖਨਪਾਲ ਤੋਂ ਇਲਾਵਾ ਹਜ਼ਾਰਾਂ ਲੋਕਾਂ ਨੇ ਪ੍ਰਵੀਨ ਗਰਗ ਨੂੰ ਅੰਤਿਮ ਵਿਦਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਿਕਾਸ ਕੰਮਾਂ ਲਈ ਗਰਾਂਟਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ -ਸੁਖਮੀਤ ਖੰਨਾ ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਕਾਲਜ ਦੀਆਂ ਵਿਦਿਆਰਥਣਾਂ ਦਾ ਬੀ ਸੀ ਏ ਸਮੈਸਟਰ ਚੌਥਾ ਵਿਚ ਸ਼ਾਨਦਾਰ ਪ੍ਰਦਰਸ਼ਨ
Ad Position 24