12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਿਕਾਸ ਕੰਮਾਂ ਲਈ ਗਰਾਂਟਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ -ਸੁਖਮੀਤ ਖੰਨਾ

ਆਲਮਗੀਰ, 11 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਬਚਿੱਤਰ ਨਗਰ, ਜਸਦੇਵ ਨਗਰ ਤੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੇ ਗੁਰੂ ਨਾਨਕ ਨਗਰ ਗਿੱਲ ਦੀ ਪੰਚਾਇਤ ਨੂੰ ਗਲੀਆਂ, ਨਾਲੀਆਂ, ਸੀਵਰੇਜ ਅਤੇ ਹੋਰ ਵਿਕਾਸ ਕੰਮਾਂ ਲਈ 8 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਸਰਪੰਚ ਜੋਗਿੰਦਰ ਸਿੰਘ ਬੇਗੋਆਣਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੈਂਬਰ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਸੂਬੇ ਦੇ ਵਿਕਾਸ ਕਾਰਜਾਂ ਲਈ ਖ਼ਜ਼ਾਨੇ ਦੇ ਮੂੰਹ ਖੋਲ੍ਹ ਰੱਖੇ ਹਨ, ਜਿਸ ਤਹਿਤ ਵਿਕਾਸ ਕਾਰਜਾਂ ਲਈ ਦਿਲ ਖੋਲ੍ਹ ਕੇ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਸਮਾਗਮ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ। ਤਸਵੀਰ-ਜਰਨੈਲ ਸਿੰਘ ਪੱਟੀ 12-08-2026
ਆਲਮਗੀਰ, 11 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਬਚਿੱਤਰ ਨਗਰ, ਜਸਦੇਵ ਨਗਰ ਤੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੇ ਗੁਰੂ ਨਾਨਕ ਨਗਰ ਗਿੱਲ ਦੀ ਪੰਚਾਇਤ ਨੂੰ ਗਲੀਆਂ, ਨਾਲੀਆਂ, ਸੀਵਰੇਜ ਅਤੇ ਹੋਰ ਵਿਕਾਸ ਕੰਮਾਂ ਲਈ 8 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਸਰਪੰਚ ਜੋਗਿੰਦਰ ਸਿੰਘ ਬੇਗੋਆਣਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੈਂਬਰ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਸੂਬੇ ਦੇ ਵਿਕਾਸ ਕਾਰਜਾਂ ਲਈ ਖ਼ਜ਼ਾਨੇ ਦੇ ਮੂੰਹ ਖੋਲ੍ਹ ਰੱਖੇ ਹਨ, ਜਿਸ ਤਹਿਤ ਵਿਕਾਸ ਕਾਰਜਾਂ ਲਈ ਦਿਲ ਖੋਲ੍ਹ ਕੇ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਰਹਿਨੁਮਾਈ ਹੇਠ ਬਲਾਕ ਸੰਮਤੀ ਜ਼ੋਨ ਜਸਦੇਵ ਨਗਰ ਅਧੀਨ ਆਉਂਦੇ ਇਲਾਕਿਆਂ ਵਿਚ ਵਿਕਾਸ ਕਾਰਜ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਹਨ। ਮੈਂਬਰ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਨੇ ਗੁਰੂ ਨਾਨਕ ਨਗਰ ਗਿੱਲ ਦੀ ਪੰਚਾਇਤ ਨੂੰ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਰਹਿਨੁਮਾਈ ਹੇਠ ਵਿਕਾਸ ਕਾਰਜਾਂ ਦੇ ਨਾਲ ਨਾਲ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਭੇਦ ਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮੁਫ਼ਤ ਬਿਜਲੀ ਅਤੇ ਜਨਰਲ ਵਰਗ ਦੀਆਂ ਬੀਬੀਆਂ ਨੂੰ ਹਜ਼ਾਰ ਰੁਪਏ, ਐਸ.ਸੀ. ਵਰਗ ਦੀਆਂ ਬੀਬੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਵਾਅਦੇ 100 ਫ਼ੀਸਦੀ ਨਿਭਾਏ ਹਨ, ਜਿਸ ਦੀ ਬਦੌਲਤ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਬਣੇਗੀ। ਅਖੀਰ ਵਿਚ ਸਰਪੰਚ ਜੋਗਿੰਦਰ ਸਿੰਘ ਬੇਗੋਆਣਾ ਤੇ ਸਮੂਹ ਪੰਚਾਇਤ ਨੇ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਦਾ ਧੰਨਵਾਦ ਕਰਦਿਆਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਰਪੰਚ ਕਮਲਜੀਤ ਸਿੰਘ ਗਿੱਲ, ਬਲਰਾਜ ਸਿੰਘ ਗਿੱਲ, ਪੰਚ ਅਵਤਾਰ ਸਿੰਘ, ਪੰਚ ਗੁਰਜੀਤ ਕੌਰ, ਪੰਚ ਧਰਮਜੀਤ ਕੌਰ, ਪੰਚ ਸੁਖਵੰਤ ਕੌਰ, ਮੇਵਾ ਸਿੰਘ, ਚਤਰ ਸਿੰਘ, ਪ੍ਰੀਤਮ ਸਿੰਘ, ਜਗਤਾਰ ਸਿੰਘ, ਜਸਵਿੰਦਰ ਸਿੰਘ, ਰਾਜ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਆਇਕ ਅਧਿਕਾਰੀ ਦੇ ਘਰੋਂ ਚੋਰ ਸਿਲੰਡਰ ਚੋਰੀ ਕਰਕੇ ਹੋਏ ਫਰਾਰ ਅਗਲੀ ਖ਼ਬਰ ਸੀਨੀਅਰ ਐਡਵੋਕੇਟ ਪ੍ਰਵੀਨ ਗਰਗ ਦਾ ਦਿਹਾਂਤ
Ad Position 24