ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਰੋਡ ਤੇ ਹਥਿਆਰਬੰਦ ਲੁਟੇਰੇ ਇੱਕ ਨੌਜਵਾਨ ਤੋਂ ਉਸਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਹੁਸੈਨ ਅਨਸਾਰੀ ਵਾਸੀ ਭਾਮੀਆਂ ਕਲਾਂ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਰੋਡ ਤੇ ਹਥਿਆਰਬੰਦ ਲੁਟੇਰੇ ਇੱਕ ਨੌਜਵਾਨ ਤੋਂ ਉਸਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਹੁਸੈਨ ਅਨਸਾਰੀ ਵਾਸੀ ਭਾਮੀਆਂ ਕਲਾਂ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਅਤੇ ਉਸਦਾ ਭਰਾ ਮੋਟਰਸਾਈਕਲ ਤੇ ਫੈਕਟਰੀ ਦੇ ਕੰਮ ਲਈ ਜਾ ਰਿਹਾ ਸੀ ਤਾਂ ਇਸ ਦੌਰਾਨ ਦੋ ਮੋਟਰਸਾਈਕਲਾਂ ‘ਤੇ ਸਵਾਰ ਪੰਜ ਲੁਟੇਰੇ ਉੱਥੇ ਆ ਗਏ ਅਤੇ ਉਨ੍ਹਾਂ ਨੇ ਉਸ ਪਾਸੋਂ ਨਗਦੀ ਅਤੇ ਮੋਟਰਸਾਈਕਲ ਦੀ ਮੰਗ ਕੀਤੀ। ਜਦੋਂ ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹ ਲੁਟੇਰੇ ਉਨ੍ਹਾਂ ਨਾਲ ਉਲਝ ਪਏ ਅਤੇ ਜ਼ਬਰਦਸਤੀ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਉੱਥੇ ਸੜਕ ਤੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਗਈ ਹੈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਹਾਲ ਦੀ ਘੜੀ ਲੁਟੇਰਿਆ ਦਾ ਪਤਾ ਨਹੀਂ ਲੱਗਿਆ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।