13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਤੇਜ਼ ਰਫ਼ਤਾਰ ਆਟੋ ਰਿਕਸ਼ਾ ਚਾਲਕ ਨੇ ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਲਿਆ ਲਪੇਟ ’ਚ, ਮੌਤ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੇਠੀ ਫ਼ੈਕਟਰੀ ਦੇ ਬਾਹਰ ਤੇਜ਼ ਰਫ਼ਤਾਰ ਦੇ ਆਟੋ ਨੇ ਖੇਡ ਰਹੀ ਤਿੰਨ ਸਾਲ ਦੀ ਬੱਚੀ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਅਮਨ ਵਾਸੀ ਮੁਰਾਦਪੁਰਾ ਦੀ ਸ਼ਿਕਾਇਤ ’ਤੇ ਆਟੋ ਰਿਕਸ਼ਾ ਚਾਲਕ ਵਿਕਰਮ ਸ਼ਾਹ ਵਾਸੀ ਸੁੰਦਰ ਨਗਰ ਡਾਬਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 14-08-2026
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੇਠੀ ਫ਼ੈਕਟਰੀ ਦੇ ਬਾਹਰ ਤੇਜ਼ ਰਫ਼ਤਾਰ ਦੇ ਆਟੋ ਨੇ ਖੇਡ ਰਹੀ ਤਿੰਨ ਸਾਲ ਦੀ ਬੱਚੀ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਅਮਨ ਵਾਸੀ ਮੁਰਾਦਪੁਰਾ ਦੀ ਸ਼ਿਕਾਇਤ ’ਤੇ ਆਟੋ ਰਿਕਸ਼ਾ ਚਾਲਕ ਵਿਕਰਮ ਸ਼ਾਹ ਵਾਸੀ ਸੁੰਦਰ ਨਗਰ ਡਾਬਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਪਤਨੀ ਲਵਲੀ ਬੇਗਮ ਸਾਈਕਲ ਫ਼ੈਕਟਰੀ ਵਿਚ ਕੰਮ ਕਰਦੀ ਹੈ ਅਤੇ ਆਪਣੀ ਤਿੰਨ ਸਾਲ ਦੀ ਬੱਚੀ ਮੰਨਤ ਪ੍ਰਵੀਨ ਨੂੰ ਆਪਣੇ ਨਾਲ ਹੀ ਫ਼ੈਕਟਰੀ ਲੈ ਕੇ ਆਉਂਦੀ ਹੈ। ਉਸ ਨੇ ਦੱਸਿਆ ਕਿ ਬੀਤੇ ਦਿਨ ਬੱਚੀ ਖੇਡਦੀ ਖੇਡਦੀ ਫ਼ੈਕਟਰੀ ਦੇ ਬਾਹਰ ਆ ਗਈ, ਜਿੱਥੇ ਕਿ ਉਕਤ ਕਥਿਤ ਦੋਸ਼ੀ ਆਪਣੇ ਆਟੋ ਵਿਚ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ। ਉਕਤ ਕਥਿਤ ਦੋਸ਼ੀ ਨੇ ਉਸ ਦੀ ਤਿੰਨ ਸਾਲ ਦੀ ਬੱਚੀ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਈ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿਚ ਉਕਤ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾਂਦਾ ਹੈ। ਪੁਲਿਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਗਿਆਨ ਸਿੰਘ ਰਾੜੇਵਾਲ ਮਾਰਕੀਟ ’ਚ ਨਾਜਾਇਜ਼ ਕਬਜ਼ਿਆਂ ’ਤੇ ਟਰੱਸਟ ਦਾ ਚੱਲਿਆ ਬੁਲਡੋਜ਼ਰ ਅਗਲੀ ਖ਼ਬਰ ਕਾਂਗਰਸ ਪਾਰਟੀ ਹੀ ਸੂਬਾ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਬਣਾ ਸਕਦੀ ਹੈ-ਪ੍ਰਧਾਨ ਹਰਜੋਤ ਗਰੇਵਾਲ
Ad Position 24