ਸੈਕਰਡ ਹਾਰਟ ਕਾਨਵੈਂਟ ਸਕੂਲ ’ਚ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ
ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ 39 ਵਿਖੇ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਗਿਆ। ਸਮਾਗਮ ਦਾ ਵਿਸ਼ਾ ਵੱਖ-ਵੱਖ ਹਾਲਾਤ, ਸਾਂਝੇ ਸੁਪਨੇ ਰਿਹਾ।
ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ 39 ਵਿਖੇ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਗਿਆ। ਸਮਾਗਮ ਦਾ ਵਿਸ਼ਾ ਵੱਖ-ਵੱਖ ਹਾਲਾਤ, ਸਾਂਝੇ ਸੁਪਨੇ ਰਿਹਾ। ਵਿਦਿਆਰਥੀਆਂ ਨੇ ਸਭਿਆਚਾਰਕ ਪੇਸ਼ਕਾਰੀਆਂ, ਨਾਚ-ਨਾਟਕ ਗੀਤ ਅਤੇ ਗਿੱਧੇ ਰਾਹੀਂ ਨੌਜਵਾਨਾਂ ਦੀਆਂ ਇੱਛਾਵਾਂ ਅਤੇ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ। ਮੁੱਖ ਮਹਿਮਾਨ ਡਾ. ਭੋਲੇਸ਼ਵਰ ਪ੍ਰਸਾਦ ਮਿਸ਼ਰਾ, ਮੁਖੀ ਕਲੀਨੀਕਲ ਮਨੋਵਿਗਿਆਨ ਵਿਭਾਗ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਨੇ ਵਿਦਿਆਰਥੀਆਂ ਨੂੰ ਚਿੰਤਾ ਅਤੇ ਉਦਾਸੀ ਤੋਂ ਬਚਣ, ਆਤਮ-ਵਿਸ਼ਵਾਸ ਵਧਾਉਣ ਅਤੇ ਸਕਾਰਾਤਮਿਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਡਾਇਰੈਕਟਰ ਰੈਵ. ਫਾਦਰ ਸੇਬੈਸਟੀਅਨ ਪੱਲਾਸੇਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਨੁਕਸਾਨਦਾਇਕ ਪ੍ਰਭਾਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਪ੍ਰਿੰਸੀਪਲ ਰੈਵ. ਸਿਸਟਰ ਮਾਰੀਆ ਸੇਬਿਨ ਨੇ ਕਿਹਾ ਕਿ ਸਮਾਗਮ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਸਿੱਖਿਆ ਭਰਪੂਰ ਅਨੁਭਵ ਰਿਹਾ।