ਕਰੋੜਾਂ ਰੁਪਏ ਦੀ ਟੈਕਸ ਚੋਰੀ ਦੇ ਮਾਮਲੇ ’ਚ ਕਾਰੋਬਾਰੀਆਂ ਖਿਲਾਫ ਕੇਸ ਦਰਜ
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਰੋੜਾਂ ਰੁਪਏ ਦੀ ਟੈਕਸ ਚੋਰੀ ਦੇ ਮਾਮਲੇ ਵਿਚ ਕਾਰੋਬਾਰੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਟੇਟ ਟੈਕਸ ਅਧਿਕਾਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਰੋੜਾਂ ਰੁਪਏ ਦੀ ਟੈਕਸ ਚੋਰੀ ਦੇ ਮਾਮਲੇ ਵਿਚ ਕਾਰੋਬਾਰੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਟੇਟ ਟੈਕਸ ਅਧਿਕਾਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਸੰਬੰਧੀ ਪੁਲਿਸ ਨੇ ਪ੍ਰੇਮ ਇੰਟਰਪ੍ਰਾਈਜਜ਼ ਦੇ ਸਾਗਰ ਵਾਸੀ ਖੰਨਾ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਦੋਸ਼ੀਆਂ ਉੱਤੇ ਜਾਲੀ ਦਸਤਾਵੇਜ਼ ਦੇ ਅਧਾਰ ‘ਤੇ ਸਰਕਾਰ ਨਾਲ ਦੋ ਕਰੋੜ ਚਾਰ ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ ।