20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਬੱਚੀ ਦੀ ਮੌਤ ‘ਤੇ ਹੰਗਾਮਾ-ਹਸਪਤਾਲ ਦੇ ਬਾਹਰ ਦਿੱਤਾ ਧਰਨਾ

ਲੁਧਿਆਣਾ, 18 ਅਗਸਤ (ਡਾ. ਤਰਲੋਚਨ ਸਿੰਘ)-ਲੁਧਿਆਣਾ ਦੇ ਚੰਡੀਗੜ੍ਹ ਰੋਡ ਸਥਿਤ ਸੈਕਟਰ-32 ‘ਚ ਸਥਿਤ ਇਕ ਨਿੱਜੀ ਹਸਪਤਾਲ ਵਿੱਚ ਬੱਚੀ ਦੀ ਮੌਤ ਤੋਂ ਬਾਅਦ ਦੇਰ ਰਾਤ ਹੰਗਾਮਾ ਹੋ ਗਿਆ।

Ad Position 21
No active advertisement
ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਡਾ. ਤਰਲੋਚਨ ਸਿੰਘ)-ਲੁਧਿਆਣਾ ਦੇ ਚੰਡੀਗੜ੍ਹ ਰੋਡ ਸਥਿਤ ਸੈਕਟਰ-32 ‘ਚ ਸਥਿਤ ਇਕ ਨਿੱਜੀ ਹਸਪਤਾਲ ਵਿੱਚ ਬੱਚੀ ਦੀ ਮੌਤ ਤੋਂ ਬਾਅਦ ਦੇਰ ਰਾਤ ਹੰਗਾਮਾ ਹੋ ਗਿਆ। ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਬੰਧਨ ‘ਤੇ ਇਲਾਜ ਵਿਚ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਹਸਪਤਾਲ ਦੇ ਬਾਹਰ ਧਰਨਾ ਦੇ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਬੱਚੀ ਛੱਤ ਤੋਂ ਡਿੱਗਣ ਕਾਰਨ ਗੰਭੀਰ ਜ਼ਖਮੀ ਹੋਈ ਸੀ ਅਤੇ ਉਸ ਦੇ ਸਿਰ ਵਿਚ ਸੱਟ ਲੱਗੀ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਹਸਪਤਾਲ ਵੱਲੋਂ ਸਮੇਂ ਸਿਰ ਉਸ ਨੂੰ ਕਿਸੇ ਵੱਡੇ ਹਸਪਤਾਲ ਵਿਚ ਰੈਫਰ ਨਹੀਂ ਕੀਤਾ ਗਿਆ। ਉਨ੍ਹਾਂ ਦਾ ਦੋਸ਼ ਹੈ ਕਿ ਪੈਸੇ ਬਣਾਉਣ ਦੇ ਚੱਕਰ ਵਿਚ ਬੱਚੀ ਨੂੰ ਹਸਪਤਾਲ ਵਿਚ ਹੀ ਰੱਖਿਆ ਗਿਆ ਅਤੇ ਸਮੇਂ ਸਿਰ ਢੁੱਕਵਾਂ ਇਲਾਜ ਨਾ ਮਿਲਣ ਕਾਰਨ ਉਸ ਦੀ ਮੌਤ ਹੋ ਗਈ। ਹੰਗਾਮੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਧਰਨੇ ‘ਤੇ ਬੈਠੇ ਪਰਿਵਾਰਕ ਮੈਂਬਰਾਂ ਨੂੰ ਸ਼ਾਂਤ ਕਰਵਾਇਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਗਿਆ ਹੈ। ਉੱਧਰ ਹਸਪਤਾਲ ਪ੍ਰਬੰਧਨ ਨੇ ਪਰਿਵਾਰ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਡਾ. ਪਵਨ ਢੀਂਗਰਾ ਦਾ ਕਹਿਣਾ ਹੈ ਕਿ ਬੱਚੀ ਦੁਪਹਿਰ ਕਰੀਬ ਇੱਕ ਡੇਢ ਵਜੇ ਛੱਤ ਤੋਂ ਡਿੱਗਣ ਤੋਂ ਬਾਅਦ ਹਸਪਤਾਲ ਲਿਆਂਦੀ ਗਈ ਸੀ। ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਤੁਰੰਤ ਐਮਰਜੈਂਸੀ ਇਲਾਜ ਦਿੱਤਾ ਗਿਆ ਅਤੇ ਦੌਰੇ ਰੋਕਣ ਲਈ ਟੀਕਾ ਵੀ ਲਗਾਇਆ ਗਿਆ। ਡਾ. ਢੀਂਗਰਾ ਮੁਤਾਬਕ ਬੱਚੀ ਨੂੰ ਤੁਰੰਤ ਸਕੈਨ ਲਈ ਭੇਜਿਆ ਗਿਆ ਸੀ। ਸ਼ਾਮ ਕਰੀਬ ਪੰਜ ਵਜੇ ਸਕੈਨ ਕਰਵਾਉਣ ਤੋਂ ਬਾਅਦ ਉਹ ਵਾਪਸ ਆਈ। ਹਸਪਤਾਲ ਦੇ ਡਾਕਟਰਾਂ ਨੂੰ ਫੋਨ ‘ਤੇ ਹੀ ਪਤਾ ਲੱਗ ਗਿਆ ਸੀ ਕਿ ਬੱਚੀ ਦੇ ਸਿਰ ਵਿੱਚ ਕਲੌਟ ਬਣ ਗਏ ਹਨ ਅਤੇ ਬ੍ਰੇਨ ਹੈਮਰੇਜ ਵੀ ਹੋਇਆ ਹੈ। ਉਨ੍ਹਾਂ ਮੁਤਾਬਕ ਬੱਚੀ ਉਸ ਸਮੇਂ ਤੋਂ ਹੀ ਬੇਹੋਸ਼ ਸੀ।ਹਸਪਤਾਲ ਪ੍ਰਬੰਧਨ ਦਾ ਦਾਅਵਾ ਹੈ ਕਿ ਸ਼ਾਮ ਪੰਜ ਵਜੇ ਹੀ ਪਰਿਵਾਰ ਨੂੰ ਬੱਚੀ ਨੂੰ ਕਿਸੇ ਵੱਡੇ ਹਸਪਤਾਲ ਵਿੱਚ ਲੈ ਕੇ ਜਾਣ ਲਈ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ। ਡਾਕਟਰ ਨੇ ਕਿਹਾ ਕਿ ਹਸਪਤਾਲ ਕੋਲ ਮੌਜੂਦ ਸੀ.ਸੀ.ਟੀ.ਵੀ ਫੁਟੇਜ ਅਤੇ ਮੈਡੀਕਲ ਰਿਕਾਰਡ ਤੋਂ ਪੂਰੀ ਸਥਿਤੀ ਸਪੱਸ਼ਟ ਹੋ ਸਕਦੀ ਹੈ। ਰਾਤ ਕਰੀਬ 11 ਵਜੇ ਹਸਪਤਾਲ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ’ਤੇ ਕਾਬੂ ਪਾਇਆ। ਹੁਣ ਪੁਲਿਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਨ ਦੇ ਨਾਲ-ਨਾਲ ਸੀਸੀਟੀਵੀ ਫੁਟੇਜ ਅਤੇ ਮੈਡੀਕਲ ਰਿਪੋਰਟ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਬੱਚੀ ਦੀ ਮੌਤ ਲਈ ਜ਼ਿੰਮੇਵਾਰ ਕਾਰਨਾਂ ਦੀ ਅਸਲ ਤਸਵੀਰ ਸਾਹਮਣੇ ਆਵੇਗੀ।
Ad Position 22
No active advertisement
ਪਿਛਲੀ ਖ਼ਬਰ ਖਾਧ ਸੁਰੱਖਿਆ ਟੀਮ ਵਲੋਂ ਸ਼ਿਮਲਾਪੁਰੀ ਦੀ ਸੋਇਆ ਚਾਂਪ ਨਿਰਮਾਣ ਇਕਾਈ ’ਤੇ ਛਾਪੇਮਾਰੀ-100 ਕਿਲੋ ਸੋਇਆ ਚਾਂਪ ਬਰਾਮਦ ਅਗਲੀ ਖ਼ਬਰ ਔਰਤ ਪਾਸੋਂ ਲੁਟੇਰੇ ਸੋਨੇ ਦੇ ਗਹਿਣੇ ਅਤੇ ਨਗਦੀ ਲੁੱਟ ਕੇ ਹੋਏ ਫਰਾਰ
Ad Position 24