ਮੰਦਿਰ ਵਿਚੋਂ ਗਹਿਣੇ ਅਤੇ ਹੋਰ ਸਾਮਾਨ ਚੋਰੀ
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਸਲਾਮਗੰਜ ਵਿਚ ਚੋਰਾਂ ਵਲੋਂ ਕ੍ਰਿਸ਼ਨ ਮੰਦਰ ਵਿਚੋਂ ਗਹਿਣੇ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ। ਚੋਰ ਮੰਦਿਰ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ ਅਤੇ ਉਥੇ ਪਿਆ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ।
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਸਲਾਮਗੰਜ ਵਿਚ ਚੋਰਾਂ ਵਲੋਂ ਕ੍ਰਿਸ਼ਨ ਮੰਦਰ ਵਿਚੋਂ ਗਹਿਣੇ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ। ਚੋਰ ਮੰਦਿਰ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ ਅਤੇ ਉਥੇ ਪਿਆ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਪੰਡਿਤ ਵਨੀਤ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਦੋ ਮਹੀਨੇ ਪਹਿਲਾਂ ਵੀ ਉਕਤ ਮੰਦਿਰ ਵਿਚੋਂ ਚੋਰਾਂ ਵਲੋਂ ਨਗਦੀ ਚੋਰੀ ਕੀਤੀ ਗਈ ਸੀ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਚੈਕ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਚੋਰਾਂ ਦਾ ਸੁਰਾਗ ਨਹੀਂ ਲੱਗਾ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।