ਮਨਿਸਟਰੀਅਲ ਕਾਮਿਆਂ ਦੀ ਕਲਮ ਛੋੜ ਹੜਤਾਲ ‘ਚ ਵਾਧਾ, 21 ਅਗਸਤ ਤਕ ਵਧਿਆ ਸੰਘਰਸ਼
ਲੁਧਿਆਣਾ, 18 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਹੋਈ ਹੰਗਾਮੀ ਮੀਟਿੰਗ ਤੋਂ ਬਾਅਦ ਯੂਨੀਅਨ ਆਗੂ ਗੁਰਪ੍ਰੀਤ ਸਿੰਘ ਖੱਟੜਾ ਨੇ ਦੱਸਿਆ ਕਿ 17 ਅਤੇ 18 ਅਗਸਤ ਦੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਦੇ ਸਫਲ ਰਹਿਣ ਤੋਂ ਬਾਅਦ ਹੜਤਾਲ 21 ਅਗਸਤ ਤਕ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਲੀਡਰਸ਼ਿਪ, ਵਿਭਾਗੀ ਜਥੇਬੰਦੀਆਂ ਦੇ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੇ ਵਿਚਾਰ ਲੈਣ ਉਪਰੰਤ ਬਹੁਮਤ ਨਾਲ ਇਹ ਫ਼ੈਸਲਾ ਲਿਆ ਗਿਆ।
ਲੁਧਿਆਣਾ, 18 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਹੋਈ ਹੰਗਾਮੀ ਮੀਟਿੰਗ ਤੋਂ ਬਾਅਦ ਯੂਨੀਅਨ ਆਗੂ ਗੁਰਪ੍ਰੀਤ ਸਿੰਘ ਖੱਟੜਾ ਨੇ ਦੱਸਿਆ ਕਿ 17 ਅਤੇ 18 ਅਗਸਤ ਦੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਦੇ ਸਫਲ ਰਹਿਣ ਤੋਂ ਬਾਅਦ ਹੜਤਾਲ 21 ਅਗਸਤ ਤਕ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਲੀਡਰਸ਼ਿਪ, ਵਿਭਾਗੀ ਜਥੇਬੰਦੀਆਂ ਦੇ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੇ ਵਿਚਾਰ ਲੈਣ ਉਪਰੰਤ ਬਹੁਮਤ ਨਾਲ ਇਹ ਫ਼ੈਸਲਾ ਲਿਆ ਗਿਆ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਦੀ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਵੀ ਮਜ਼ਬੂਤ ਕੀਤਾ ਜਾਵੇਗਾ। ਅਗਲੀ ਸੂਬਾ ਪੱਧਰੀ ਮੀਟਿੰਗ 22 ਅਗਸਤ ਨੂੰ ਹੋਵੇਗੀ, ਜਿਸ ਵਿਚ ਅਗਲੇ ਸੰਘਰਸ਼ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ।