19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੇਅਰ ਦੀ ਗ਼ੈਰਹਾਜ਼ਰੀ ’ਚ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਸੰਭਾਲਿਆ ਚਾਰਜ

ਲੁਧਿਆਣਾ, 18 ਅਗਸਤ (ਭੁਪਿੰਦਰ ਸਿੰਘ ਬੈਂਸ)-ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਵਿਦੇਸ਼ ਦੌਰੇ ਦੌਰਾਨ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਨਗਰ ਨਿਗਮ ਦੇ ਮੇਅਰ ਨਾਲ ਸਬੰਧਿਤ ਕਾਰਜਭਾਰ ਸੰਭਾਲਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 40(2) ਦਾ ਹਵਾਲਾ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਅਤੇ ਕੌਂਸਲਰਾਂ ਨੂੰ ਪੱਤਰ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਭੁਪਿੰਦਰ ਸਿੰਘ ਬੈਂਸ)-ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਵਿਦੇਸ਼ ਦੌਰੇ ਦੌਰਾਨ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਨਗਰ ਨਿਗਮ ਦੇ ਮੇਅਰ ਨਾਲ ਸਬੰਧਿਤ ਕਾਰਜਭਾਰ ਸੰਭਾਲਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 40(2) ਦਾ ਹਵਾਲਾ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਅਤੇ ਕੌਂਸਲਰਾਂ ਨੂੰ ਪੱਤਰ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ। ਪਰਾਸ਼ਰ ਅਨੁਸਾਰ ਮੇਅਰ ਦੇ ਵਿਦੇਸ਼ ਦੌਰੇ ਦੀ ਉਨ੍ਹਾਂ ਨੂੰ ਜਾਣਕਾਰੀ ਨਹੀਂ ਸੀ। ਉਨ੍ਹਾਂ ਕਿਹਾ ਕਿ ਮੇਅਰ ਦੀ ਗ਼ੈਰਹਾਜ਼ਰੀ ਵਿਚ ਨਗਰ ਨਿਗਮ ਦੇ ਰੋਜ਼ਾਨਾ ਪ੍ਰਸ਼ਾਸਨਿਕ ਕੰਮਕਾਜ ਅਤੇ ਲੋਕ ਹਿਤ ਨਾਲ ਜੁੜੀਆਂ ਸੇਵਾਵਾਂ ਪ੍ਰਭਾਵਿਤ ਨਹੀਂ ਹੋਣੀਆਂ ਚਾਹੀਦੀਆਂ। ਉਨ੍ਹਾਂ ਨੇ ਵਿਭਾਗਾਂ ਨੂੰ ਪੱਤਰ ਵਿਹਾਰ, ਪ੍ਰਸ਼ਾਸਨਿਕ ਮਾਮਲਿਆਂ ਅਤੇ ਹੋਰ ਕਾਰਜਾਂ ਨੂੰ ਨਿਰਵਿਘਨ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਪਰਾਸ਼ਰ ਨੇ ਇਹ ਵੀ ਕਿਹਾ ਕਿ ਪਹਿਲਾਂ ਮੇਅਰ ਦੇ ਵਿਦੇਸ਼ ਜਾਂ ਛੁੱਟੀ ’ਤੇ ਜਾਣ ਸਮੇਂ ਸੀਨੀਅਰ ਡਿਪਟੀ ਮੇਅਰ ਨੂੰ ਕਾਰਜ ਭਾਰ ਦਿੱਤਾ ਜਾਂਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਥਿਤੀ ਵਿਚ ਉਨ੍ਹਾਂ ਨੇ ਨਗਰ ਨਿਗਮ ਦੇ ਕੰਮਕਾਜ ਦੀ ਨਿਰੰਤਰਤਾ ਨੂੰ ਧਿਆਨ ਵਿਚ ਰੱਖਦਿਆਂ ਧਾਰਾ 40 (2) ਤਹਿਤ ਇਹ ਜ਼ਿੰਮੇਵਾਰੀ ਸੰਭਾਲੀ ਹੈ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਅਮਿਤ ਤਲਵਾਰ ਦਾ ਐਸ.ਸੀ. ਵਿੰਗ ਦੇ ਸਕੱਤਰ ਬਾਗੜੀ ਨੇ ਕੀਤਾ ਸਵਾਗਤ ਅਗਲੀ ਖ਼ਬਰ ਭਾਜਪਾ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਜੀਵਨ ਗਰਗ ਦਾ ਲੁਧਿਆਣਾ ਪੁੱਜਣ ’ਤੇ ਸਵਾਗਤ
Ad Position 24