ਮਾਲਵਾ ਸੈਂਟਰਲ ਕਾਲਜ ’ਚ ਰਾਸ਼ਟਰੀ ਨਸ਼ਾ ਵਿਰੋਧੀ ਸਹੁੰ ਸਮਾਗਮ ਕਰਵਾਇਆ
ਲੁਧਿਆਣਾ, 18 ਅਗਸਤ (ਜਸਵਿੰਦਰ ਸਿੰਘ )-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਦੇ ਰੈੱਡ ਰਿਬਨ ਕਲੱਬ ਵੱਲੋਂ ਐਨ. ਐੱਸ.
ਲੁਧਿਆਣਾ, 18 ਅਗਸਤ (ਜਸਵਿੰਦਰ ਸਿੰਘ )-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਦੇ ਰੈੱਡ ਰਿਬਨ ਕਲੱਬ ਵੱਲੋਂ ਐਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਰਾਸ਼ਟਰੀ ਨਸ਼ਾ ਵਿਰੋਧੀ ਸਹੁੰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਦੇ ਵੱਖ-ਵੱਖ ਸਥਾਨਾਂ ‘ਤੇ ਬੂਟੇ ਲਗਾਏ ਗਏ ਅਤੇ ਇਨ੍ਹਾਂ ਬੂਟਿਆਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਸਮਰਪਿਤ ਕੀਤਾ ਗਿਆ। ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਨਸ਼ਿਆਂ ਵਿਰੁੱਧ ਰਾਸ਼ਟਰੀ ਸਹੁੰ ਚੁੱਕੀ। ਨੌਜਵਾਨਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਰੈਲੀ ਵੀ ਕੱਢੀ ਗਈ। ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਧਿਆਪਕ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ, ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।