ਤਲਵਿੰਦਰ ਗਰੇਵਾਲ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸਰਕਲ ਆਲਮਗੀਰ ਦੇ ਪ੍ਰਧਾਨ ਨਿਯੁਕਤ
ਆਲਮਗੀਰ, 18 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਸੀਨੀਅਰ ਨੌਜਵਾਨ ਅਕਾਲੀ ਆਗੂ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸਰਕਲ ਆਲਮਗੀਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਤਲਵਿੰਦਰ ਸਿੰਘ ਗਰੇਵਾਲ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਗਿੱਲ ਅਧੀਨ ਆਉਂਦੇ ਇਲਾਕਿਆਂ ਵਿਚੋਂ ਨੌਜਵਾਨ ਵਰਗ ਨੂੰ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੋੜ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।
ਆਲਮਗੀਰ, 18 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਸੀਨੀਅਰ ਨੌਜਵਾਨ ਅਕਾਲੀ ਆਗੂ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸਰਕਲ ਆਲਮਗੀਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਤਲਵਿੰਦਰ ਸਿੰਘ ਗਰੇਵਾਲ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਗਿੱਲ ਅਧੀਨ ਆਉਂਦੇ ਇਲਾਕਿਆਂ ਵਿਚੋਂ ਨੌਜਵਾਨ ਵਰਗ ਨੂੰ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੋੜ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਸਰਕਲ ਪ੍ਰਧਾਨ ਆਲਮਗੀਰ ਨੇ ਕਿਹਾ ਕਿ ਹਲਕਾ ਗਿੱਲ ਦੇ ਵੋਟਰਾਂ ਦੇ ਦਿਲਾਂ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪ੍ਰਤੀ ਭਾਰੀ ਖਿੱਚ ਹੈ ਅਤੇ ਆਗਾਮੀ ਕੁੱਝ ਦਿਨਾਂ ਦੌਰਾਨ ਹਜ਼ਾਰਾਂ ਦੀ ਗਿਣਤੀ ’ਚ ਵੋਟਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਗਿੱਲ ਤੋਂ ਪਾਰਟੀ ਦੀ ਜਿੱਤ ਲਈ ਉਹ ਦਿਨ-ਰਾਤ ਇਕ ਕਰ ਦੇਣਗੇ ਤਾਂ ਜੋ ਅਗਲੀ ਸਰਕਾਰ ਦਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਅਗਵਾਈ ਹੇਠ ਗਠਨ ਹੋ ਸਕੇ।