18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੈਕਡੋਨਲ ਦੇ ਸੁਰੱਖਿਆ ਮੁਲਾਜ਼ਮ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਮੈਕਡੋਨਲ ਦੇ ਸੁਰੱਖਿਆ ਮੁਲਾਜ਼ਮ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਰੱਖਿਆ ਮੁਲਾਜ਼ਮ ਰਾਮ ਸਿੰਘ ਵਾਸੀ ਪਿੰਡ ਲਾਡੋਵਾਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।

Ad Position 21
No active advertisement
ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਮੈਕਡੋਨਲ ਦੇ ਸੁਰੱਖਿਆ ਮੁਲਾਜ਼ਮ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਰੱਖਿਆ ਮੁਲਾਜ਼ਮ ਰਾਮ ਸਿੰਘ ਵਾਸੀ ਪਿੰਡ ਲਾਡੋਵਾਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਸਬੰਧੀ ਕਰਨ ਰਣਵੀਰ ਸਿੰਘ, ਹਰਦੀਪ ਸਿੰਘ ਅਤੇ ਬਲਵਿੰਦਰ ਸਿੰਘ ਵਾਸੀ ਸਲੇਮ ਟਾਬਰੀ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਜਲੰਧਰ ਬਾਈਪਾਸ ਨੇੜੇ ਸਥਿਤ ਮੈਕਡੋਨਲ ਰੈਸਟੋਰੈਂਟ ’ਤੇ ਆਏ ਸਨ ਅਤੇ ਉਥੇ ਹੀ ਪਿਸ਼ਾਬ ਕਰਨ ਲੱਗ ਪਏ। ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਉਥੋਂ ਫਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੁੱਟਮਾਰ ਦੇ ਮਾਮਲੇ -ਪੁਲਿਸ ਨੇ ਰਣਬੀਰ ਸਿੰਘ ਵਾਸੀ ਪਿੰਡ ਨੇੜੇ ਸੰਗੋਵਾਲ ਦੀ ਸ਼ਿਕਾਇਤ ‘ਤੇ ਸਨੀ ਕੁਮਾਰ ਵਾਸੀ ਗਿਆਸਪੁਰਾ ਅਤੇ ਸ਼ੇਰੂ ਵਾਸੀ ਚੇਤ ਨਗਰ ਅਤੇ ਉਨ੍ਹਾਂ ਦੇ ਦੋ ਹੋਰ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਅਤੇ ਉਸ ਦਾ ਮੋਬਾਇਲ ਖੋਹਣ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ। ਇੱਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਵਦੇਸ਼ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ‘ਤੇ ਸੰਦੀਪ ਕੁਮਾਰ ਵਾਸੀ ਫੁੱਲਾਂਵਾਲ ਅਤੇ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਇੱਕ ਹੋਰ ਸਾਥੀ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆ ਉੱਤੇ ਉਸਦੀ ਕੁੱਟਮਾਰ ਕਰਨ ਅਤੇ ਉਸਦਾ ਮੋਬਾਇਲ ਹੋਣ ਦਾ ਦੋਸ਼ ਲਗਾਇਆ ਹੈ। ਸਕੂਟਰੀ ਚੋਰੀ -ਸਥਾਨਕ ਸ਼ਾਸਤਰੀ ਨਗਰ ਤੋਂ ਚੋਰ ਕੁਲਜੀਤ ਕੌਰ ਵਾਸੀ ਗੋਲਡਨ ਐਵਨਿਊ ਦੀ ਸਕੂਟਰੀ ਚੋਰੀ ਕਰਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ। ਮੁਲਾਜ਼ਮ ਵਲੋਂ ਚੋਰੀ -ਪੁਲਿਸ ਨੇ ਪਰਵਿੰਦਰ ਸਿੰਘ ਵਾਸੀ ਮਾਨ ਕਲੋਨੀ ਦੀ ਸ਼ਿਕਾਇਤ ‘ਤੇ ਉਸਦੇ ਮੁਲਾਜ਼ਮ ਉਪਿੰਦਰ ਸਿੰਘ ਵਾਸੀ ਹਿਮਾਚਲ ਪ੍ਰਦੇਸ਼ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੇ ਦਫਤਰ ਵਿਚੋਂ ਸੋਨੇ ਦੀ ਚੇਨ ਚੋਰੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ । ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ -ਪੁਲਿਸ ਨੇ ਪ੍ਰੇਮ ਸਿੰਘ ਵਾਸੀ ਪਿੰਡ ਇਆਲੀ ਕਲਾਂ ਦੀ ਸ਼ਿਕਾਇਤ ‘ਤੇ ਸ਼ਰਨਜੀਤ ਕੌਰ, ਕਮਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਬੀਰਪਾਲ ਸਿੰਘ ਵਾਸੀ ਵਾਸੀ ਇਆਲੀ ਕਲਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ 20 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਇੱਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਰੋਹਨੀ ਵਾਸੀ ਹੈਬੋਵਾਲ ਦੀ ਸ਼ਿਕਾਇਤ ‘ਤੇ ਪਵਨ ਕੁਮਾਰ ਵਾਸੀ ਹੈਬੋਵਾਲ ਖਿਲਾਫ ਕੇਸ ਦਰਜ ਕੀਤਾ ਹੈ। ਨੌਜਵਾਨ ਦੀ ਕੁੱਟਮਾਰ -ਪੁਲਿਸ ਨੇ ਮੁਕੇਸ਼ ਕੁਮਾਰ ਵਾਸੀ ਗੁਰੂ ਤੇਗ ਬਹਾਦਰ ਨਗਰ ਦੀ ਸ਼ਿਕਾਇਤ ‘ਤੇ ਕੰਪਨੀ ਦੇ ਮਾਲਕ ਅਵਤਾਰ ਸਿੰਘ ਅਤੇ ਉਸ ਦੇ ਸਾਥੀ ਧੀਰਜ ਕੁਮਾਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉੱਤਰ ਕਥਿਤ ਦੋਸ਼ੀ ਉੱਪਰ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਮਾਮੂਲੀ ਵਿਵਾਦ ਦੱਸਿਆ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮਨਦੀਪ ਮੈਮੋਰੀਅਲ ਪਬਲਿਕ ਸਕੂਲ ਨੂਰਪੁਰ ’ਚ ਪਈ ਤੀਆਂ ਦੀ ਧਮਾਲ ਅਗਲੀ ਖ਼ਬਰ ਜੀ. ਏ. ਡੀ. ਅਕੈਡਮੀ ਲਾਦੀਆਂ ਖੁਰਦ ਵਿਖੇ ਮਨਾਇਆ ਤੀਆਂ ਦਾ ਤਿਉਹਾਰ
Ad Position 24