18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੀ.ਡਬਲਿਊ.ਡੀ. ਅਧੀਨ ਆਉਂਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਰਾਤ ਦੇ ਹਨੇਰੇ ’ਚ ਸੜਕ ਪੁੱਟ ਕੇ ਪਾਇਆ ਗਿਆ ਅਣਅਧਿਕਾਰਤ ਸੀਵਰੇਜ ਕੁਨੈਕਸ਼ਨ

ਫੁੱਲਾਂਵਾਲ, 18 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਅਤੇ ਰੱਖ-ਰਖਾਅ ਨੂੰ ਲੈ ਕੇ ਜਿੱਥੇ ਸਰਕਾਰੀ ਵਿਭਾਗਾਂ ਵਲੋਂ ਕਰੋੜਾਂ ਰੁਪਏ ਖ਼ਰਚਣ ਦੇ ਦਾਅਵੇ ਕੀਤੇ ਜਾਂਦੇ ਹਨ, ਉੱਥੇ ਹੀ ਪੀ. ਡਬਲਿਊ.

Ad Position 21
No active advertisement
ਅਜੀਤ ਡੈਸਕ 19-08-2026
ਫੁੱਲਾਂਵਾਲ, 18 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਅਤੇ ਰੱਖ-ਰਖਾਅ ਨੂੰ ਲੈ ਕੇ ਜਿੱਥੇ ਸਰਕਾਰੀ ਵਿਭਾਗਾਂ ਵਲੋਂ ਕਰੋੜਾਂ ਰੁਪਏ ਖ਼ਰਚਣ ਦੇ ਦਾਅਵੇ ਕੀਤੇ ਜਾਂਦੇ ਹਨ, ਉੱਥੇ ਹੀ ਪੀ.ਡਬਲਿਊ.ਡੀ. ਅਧੀਨ ਆਉਂਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ ’ਤੇ ਰਾਤ ਦੇ ਸਮੇਂ ਸੜਕ ਨੂੰ ਪੁੱਟ ਕੇ ਅਣਅਧਿਕਾਰਤ ਢੰਗ ਨਾਲ ਸੀਵਰੇਜ ਪਾਈਪ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦਾਦ ਦੀ ਖੇਡ ਗਰਾਊਂਡ ਦੇ ਸਾਹਮਣੇ ਇਕ ਇਮਾਰਤ ਦੇ ਮਾਲਕਾਂ ਵਲੋਂ ਰਾਤ ਦੇ ਸਮੇਂ ਸੜਕ ਦੀ ਖ਼ੁਦਾਈ ਕਰਕੇ ਸੀਵਰੇਜ ਪਾਈਪ ਪਾਉਣ ਦਾ ਕੰਮ ਕੀਤਾ ਗਿਆ ਅਤੇ ਕਈ ਮੀਟਰ ਪੁੱਟੀ ਗਈ ਸੜਕ ਨੂੰ ਸੀਮੈਂਟ ਕੰਕਰੀਟ ਨਾਲ ਭਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਪੀ.ਡਬਲਿਊ.ਡੀ. ਅਧਿਕਾਰੀਆਂ ਨੂੰ ਕੋਈ ਜਾਣਕਾਰੀ ਨਹੀਂ ਹੈ। ਇਹ ਸੜਕ ਸਥਾਨਕ ਲੋਕਾਂ ਵਲੋਂ ਲੰਬੇ ਸਮੇਂ ਦੀ ਜੱਦੋ-ਜਹਿਦ ਕਰਨ ਤੋਂ ਬਾਅਦ ਬਣੀ ਸੀ, ਜਿਸ ਨੂੰ ਮੁੜ ਪੁੱਟੇ ਜਾਣ ਕਾਰਨ ਇਸ ਦੇ ਨੁਕਸਾਨੇ ਜਾਣ ਅਤੇ ਆਉਣ ਵਾਲੇ ਸਮੇਂ ਵਿਚ ਸੜਕ ਟੁੱਟਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ। ਕੀ ਕਹਿਣਾ ਹੈ ਪੀ.ਡਬਲਿਊ.ਡੀ. ਅਧਿਕਾਰੀਆਂ ਦਾ- ਜਦੋਂ ਇਸ ਬਾਬਤ ਪੀ.ਡਬਲਿਊ.ਡੀ. ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ। ਸੜਕ ਪੁੱਟਣ ਵਾਲਿਆਂ ਨੂੰ ਨੋਟਿਸ ਭੇਜ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤਰ੍ਹਾਂ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁਗਰੀ ਵਿਖੇ ਦੋ ਰੋਜ਼ਾ ਕਥਾ-ਕੀਰਤਨ ਸਮਾਗਮ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ
Ad Position 24