19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਹਲਕਾ ਦੱਖਣੀ ਦੇ ਵਾਰਡ 43 ‘ਚ ਬੈਂਸ ਨੇ ਯੂਥ ਕਾਂਗਰਸੀ ਆਗੂਆਂ ਨੂੰ ਵੰਡੇ ਨਿਯੁਕਤੀ ਪੱਤਰ

ਲੁਧਿਆਣਾ, 19 ਅਗਸਤ (ਜਤਿੰਦਰ ਭੰਬੀ)-ਹਲਕਾ ਦੱਖਣੀ ਦੇ ਕਾਂਗਰਸੀ ਆਗੂਆ ਵਲੋਂ ਵਾਰਡ43 ‘ਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਿਥੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਹਾਜ਼ਰੀ ਭਰੀ ਉਥੇ ਹੀ ਇਲਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾਈ। ਮੁੱਖ ਮਹਿਮਾਨ ਵਜੋਂ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਹੋਰ ਬੁਲਾਰਿਆਂ ਨੇ ਸੰਬੋਧਨ ਕਰਿਦਿਆਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਮਕਸਦ ਜਿਥੇ ਕਾਂਗਰਸ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ ,ਉਥੇ ਹੀ ਮਿਹਨਤੀ ਨੌਜਵਾਨਾਂ ਨੂੰ ਅੱਗੇ ਲਿਆਉਣਾ ਹੈ।

Ad Position 21
No active advertisement
ਅਜੀਤ ਡੈਸਕ 20-08-2026
ਲੁਧਿਆਣਾ, 19 ਅਗਸਤ (ਜਤਿੰਦਰ ਭੰਬੀ)-ਹਲਕਾ ਦੱਖਣੀ ਦੇ ਕਾਂਗਰਸੀ ਆਗੂਆ ਵਲੋਂ ਵਾਰਡ43 ‘ਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਿਥੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਹਾਜ਼ਰੀ ਭਰੀ ਉਥੇ ਹੀ ਇਲਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾਈ। ਮੁੱਖ ਮਹਿਮਾਨ ਵਜੋਂ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਹੋਰ ਬੁਲਾਰਿਆਂ ਨੇ ਸੰਬੋਧਨ ਕਰਿਦਿਆਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਮਕਸਦ ਜਿਥੇ ਕਾਂਗਰਸ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ ,ਉਥੇ ਹੀ ਮਿਹਨਤੀ ਨੌਜਵਾਨਾਂ ਨੂੰ ਅੱਗੇ ਲਿਆਉਣਾ ਹੈ। ਸਮਾਗਮ ਦੌਰਾਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਾਮਗਮ ਨੂੰ ਸੇੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿਘ ਰਾਜਾ ਵੜਿੰਗ ਦੀ ਸੋਚ ਨੂੰ ਮੱਦੇਨਜ਼ਰ ਰੱਖਦੇ ਹੋਏ ਕਾਂਗਰਸ ਪਾਰਟੀ ਦੇ ਸਮਰਪਿਤ ਨੌਜਵਾਨ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਬੈਂਸ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਸਬਦੀ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਦਾ ਬੁਰੀ ਤਰ੍ਹਾਂ ਨਾਲ ਜਨਾਜਾ ਨਿਕਲ ਚੁਕਿਆ ਹੈ। ਉਨ੍ਹਾਂ ਕਿਹਾ ਕਿ’ ਆਪ’ ਨੇ ਸੂਬੇ ਨੂੰ ਆਰਥਿਕ ਪੱਖੋਂ ਤਾਂ ਕੰਮਜੋਰ ਕੀਤਾ ਹੀ ਹੈ ਅਤੇ ਵਿਕਾਸ ਪਖੋਂ ਵੀ ਪਛਾੜ ਕੇ ਰੱਖ ਦਿੱਤਾ,ਕਿਉਂਕਿ ਸ਼ਹਿਰ ਵਿੱਚ ਹੀ ਨਹੀਂ ਬਲਕਿ ਪੂਰੇ ਪੰਜਾਬ ਅੰਦਰ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਸੜਕਾਂ, ਸੀਵਰੇਜ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਬੁਰਾ ਹਾਲ ਹੈ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਿਨ-ਬਦਿਨ ਵਿਗੜ ਰਹੀ ਹੈ ਅਤੇ ਆਮ ਜਨਤਾ ਮਹਿੰਗਾਈ ਤੇ ਭ੍ਰਿਸ਼ਟਾਚਾਰ ਦੀ ਚੱਕੀ ਵਿੱਚ ਪਿਸ ਰਹੀ ਹੈ। ਇਸ ਕਰਕੇ ਸੂਬੇ ਦੇ ਲੋਕਾਂ ਨੇ ਕਾਂਗਰਸ ਦੀ ਸਰਕਾਰ ਲਿਆਉਣ ਦਾ ਤਹਈਆ ਕਰ ਲਿਆ ਹੈ ਅਤੇ 2027 ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ। ਇਸ ਮੌਕੇ ਉਨ੍ਹਾਂ ਵਲੋਂ ਨਵ ਨਿਯੁਕਤ ਗੁਰਦੀਪ ਸਿੰਘ ਸੈਣੀ ਨੂੰ ਮੰਡਲ ਪ੍ਰਧਾਨ , ਪ੍ਰਦੀਪ ਸਿੰਘ ਨੂੰ ਮੰਡਲ ਵਾਈਸ ਪ੍ਰਧਾਨ, ਬਲਜੀਤ ਸਿੰਘ ਕਾਕੂ ਨੂੰ ਸੋਸ਼ਲ ਮੀਡੀਆ ਇੰਚਾਰਜ (ਵਾਰਡ ਨੰਬਰ 43) ਨੂੰ ਨਿਯਕਤੀ ਪੱਤਰ ਦੇਣ ਤੋਂ ਇਲਾਵਾ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਕਾਂਗਰਸੀ ਆਗੂ ਅਰਜਨ ਸਿੰਘ ਚੀਮਾ, ਬਲਦੇਵ ਸਿੰਘ (ਪ੍ਰਧਾਨ), ਦੇਵਿੰਦਰ ਸਿੰਘ ਬਾਂਸਲ, ਜਗਜੀਤ ਸਿੰਘ ਨੀਟਾ ਅਤੇ ਮਨਜੀਤ ਸਿੰਘ ਸੈਣੀ ਦਾ ਪਾਰਟੀ ਹਾਈਕਮਾਂਡ ਅਤੇ ਵਰਕਰਾਂ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗਰੇਵਾਲ ਹਸਪਤਾਲ ‘ਚ ਦਾਖ਼ਲ ਬਿਜਲੀ ਮੁਲਾਜ਼ਮ ਦੇ ਸਾਥੀ ਨੇ ਏ.ਸੀ. ਨਾ ਚਲਾਉਣ ਤੋਂ ਭੜਕ ਕੇ ਕੱਟੀ ਬਿਜਲੀ ਦੀ ਸਪਲਾਈ ਅਗਲੀ ਖ਼ਬਰ ਸ਼ੇਰਪੁਰ ਵਿਖੇ 60 ਲੱਖ ਦੀ ਲਾਗਤ ਨਾਲ ਆਧੁਨਿਕ ਵੈਂਡਿੰਗ ਜ਼ੋਨ ਦਾ ਉਦਘਾਟਨ
Ad Position 24