19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੁਲਾਜ਼ਮਾਂ ਦਾ ਡੀ.ਏ. ਰੋਕਣਾ ਸਰਕਾਰ ਨੂੰ ਮਹਿੰਗਾ ਪੈ ਸਕਦਾ ਹੈ-ਢਿਲੋਂ

ਲੁਧਿਆਣਾ, 19 ਅਗਸਤ (ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿਲੋਂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ.

Ad Position 21
No active advertisement
ਅਜੀਤ ਡੈਸਕ 20-08-2026
ਲੁਧਿਆਣਾ, 19 ਅਗਸਤ (ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿਲੋਂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਤੇ ਡੀ.ਆਰ. ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਵਲੋਂ 15 ਦਿਨਾਂ ਅੰਦਰ ਬਕਾਏ ਦੀ ਅਦਾਇਗੀ ਦੇ ਹੁਕਮਾਂ ਦੇ ਬਾਵਜੂਦ ਦੇਰੀ ਕੀਤੀ ਜਾ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਢਿਲੋਂ ਨੇ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੇ ਹੱਕ ਦਾ ਡੀ.ਏ. ਰੋਕਣਾ ਸਰਕਾਰ ਨੂੰ ਆਉਣ ਵਾਲੇ ਸਮੇਂ ਵਿਚ ਮਹਿੰਗਾ ਪੈ ਸਕਦਾ ਹੈ। ਹਰਪ੍ਰੀਤ ਸਿੰਘ, ਅਲਬੇਲ ਸਿੰਘ, ਮਨਦੀਪ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਣਗੌਲਿਆਂ ਨਾ ਕੀਤਾ ਜਾਵੇ ਅਤੇ ਬਕਾਇਆ ਮਹਿੰਗਾਈ ਭੱਤਾ ਤੇ ਕੱਟੇ ਗਏ ਭੱਤੇ ਤੁਰੰਤ ਬਹਾਲ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ 21 ਅਗਸਤ ਦੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਜਥੇਬੰਦੀ ਦੀ ਹੋਈ ਮੀਟਿੰਗ
Ad Position 24