ਜੀ.ਐਨ.ਕੇ.ਸੀ.ਡਬਲਿਊ. ਵਿਖੇ ‘ਸਦਭਾਵਨਾ ਦਿਵਸ’ ਮਨਾਇਆ
ਲੁਧਿਆਣਾ, 21 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੇ ਐਨ. ਐਸ.
ਲੁਧਿਆਣਾ, 21 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੇ ਐਨ.ਐਸ.ਐਸ. ਯੂਨਿਟ ਵਲੋਂ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੀ ਅਗਵਾਈ ਹੇਠ ਕਾਲਜ ਕੈਂਪਸ ਵਿਚ ‘ਸਦਭਾਵਨਾ ਦਿਵਸ’ ਮਨਾਇਆ ਗਿਆ। ਇਸ ਮੌਕੇ ‘ਸਦਭਾਵਨਾ ਦਿਵਸ: ਸ਼ਾਂਤੀ, ਏਕਤਾ ਅਤੇ ਫ਼ਿਰਕੂ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ’ ਵਿਸ਼ੇ ’ਤੇ ਲੇਖ-ਲਿਖਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਵਿਦਿਆਰਥਣਾਂ ਨੇ ਇਸ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਮਾਜ ਵਿਚ ਆਪਸੀ ਸਦਭਾਵਨਾ ਅਤੇ ਮੇਲ-ਮਿਲਾਪ ਦੇ ਮਹੱਤਵ ਨੂੰ ਉਜਾਗਰ ਕੀਤਾ। ਇਹ ਗਤੀਵਿਧੀ ਐਨ.ਐਸ.ਐਸ. ਕੋਆਰਡੀਨੇਟਰਾਂ ਡਾ. ਗਗਨੀਤ ਪਾਲ ਕੌਰ ਅਤੇ ਡਾ. ਕੀਰਤੀ ਧਵਨ ਦੀ ਅਗਵਾਈ ਹੇਠ ਕਰਵਾਈ ਗਈ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਐਨ.ਐਸ.ਐਸ. ਯੂਨਿਟ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਏਕਤਾ, ਸਹਿਣਸ਼ੀਲਤਾ, ਸ਼ਾਂਤੀ ਅਤੇ ਆਪਸੀ ਸਤਿਕਾਰ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕੀਤਾ।