ਸਰਕਾਰੀ ਕੰਨਿਆ ਸਮਾਰਟ ਸਕੂਲ ਗਿੱਲ ਦੀਆਂ ਖਿਡਾਰਨਾਂ ਨੇ ਜਿੱਤੇ ਸੋਨ ਤਗਮੇ
ਆਲਮਗੀਰ, 21 ਅਗਸਤ (ਜਰਨੈਲ ਸਿੰਘ ਪੱਟੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਗਿੱਲ ਦੀਆਂ ਅੰਡਰ-17 ਅਤੇ ਅੰਡਰ-19 ਸਾਫਟਬਾਲ ਟੀਮਾਂ ਨੇ 70ਵੀਂਆਂ ਜ਼ਿਲ੍ਹਾ ਸਕੂਲੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਅੰਡਰ-17 ਵਰਗ ਵਿਚ ਸਕੂਲ ਦੀ ਟੀਮ ਨੇ ਸੈਮੀਫਾਈਨਲ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗੋਵਾਲ ਨੂੰ 16-14 ਦੇ ਸਕੋਰ ਨਾਲ ਹਰਾਇਆ।
ਆਲਮਗੀਰ, 21 ਅਗਸਤ (ਜਰਨੈਲ ਸਿੰਘ ਪੱਟੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਗਿੱਲ ਦੀਆਂ ਅੰਡਰ-17 ਅਤੇ ਅੰਡਰ-19 ਸਾਫਟਬਾਲ ਟੀਮਾਂ ਨੇ 70ਵੀਂਆਂ ਜ਼ਿਲ੍ਹਾ ਸਕੂਲੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਅੰਡਰ-17 ਵਰਗ ਵਿਚ ਸਕੂਲ ਦੀ ਟੀਮ ਨੇ ਸੈਮੀਫਾਈਨਲ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗੋਵਾਲ ਨੂੰ 16-14 ਦੇ ਸਕੋਰ ਨਾਲ ਹਰਾਇਆ। ਇਸ ਤੋਂ ਬਾਅਦ ਫਾਈਨਲ ਮੁਕਾਬਲੇ ਵਿਚ ਟੀਮ ਨੇ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਫੋਕਲ ਪੁਆਇੰਟ ਜਮਾਲਪੁਰ ਨੂੰ 10-0 ਨਾਲ ਇਕਤਰਫ਼ਾ ਮਾਤ ਦੇ ਕੇ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਅੰਡਰ-19 ਵਰਗ ਵਿਚ ਗਿੱਲ ਸਕੂਲ ਦੀ ਟੀਮ ਨੇ ਸੈਮੀਫਾਈਨਲ ਵਿਚ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਨੂੰ 15-1 ਨਾਲ ਹਰਾਇਆ। ਫਾਈਨਲ ਮੁਕਾਬਲੇ ਵਿਚ ਟੀਮ ਨੇ ਤੇਜਾ ਸਿੰਘ ਸੁਤੰਤਰ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਨੂੰ 12-11 ਦੇ ਕਰੀਬੀ ਅਤੇ ਰੋਮਾਂਚਕ ਸਕੋਰ ਨਾਲ ਹਰਾ ਕੇ ਸੋਨੇ ਦਾ ਤਗਮਾ ਜਿੱਤਿਆ। ਸਕੂਲ ਦੀ ਪ੍ਰਿੰਸੀਪਲ ਸਮ੍ਰਿਤੀ ਭਾਰਗਵ ਨੇ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਨੀਰੂ, ਕੋਚਿੰਗ ਸਟਾਫ਼ ਅਤੇ ਸਮੂਹ ਖਿਡਾਰਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਖਿਡਾਰਨਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਟੀਮ ਭਾਵਨਾ ਦਾ ਨਤੀਜਾ ਹੈ। ਪ੍ਰਿੰਸੀਪਲ ਭਾਰਗਵ ਨੇ ਖਿਡਾਰਨਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਤੇ ਹੋਰ ਤਗਮੇ ਜਿੱਤਣ ਅਤੇ ਸਕੂਲ, ਮਾਪਿਆਂ ਤੇ ਪਿੰਡ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।