ਵਿਆਹੁਤਾ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ
ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਵਿਆਹੁਤਾ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਮਾਮਲੇ ਵਿਚ ਉਸਦੇ ਮਾਂ ਪਿਓ ਅਤੇ ਭਰਾ ਸਮੇਤ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਔਰਤ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।
ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਵਿਆਹੁਤਾ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਮਾਮਲੇ ਵਿਚ ਉਸਦੇ ਮਾਂ ਪਿਓ ਅਤੇ ਭਰਾ ਸਮੇਤ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਔਰਤ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਉਸ ਦੀ ਮਾਂ ਅਨੀਤਾ ਗੁਪਤਾ, ਪਿਤਾ ਬੋਧੀ ਗੁਪਤਾ, ਭਰਾ ਕ੍ਰਿਸ਼ਨ ਗੁਪਤਾ ਅਤੇ ਉਨ੍ਹਾਂ ਦੇ ਸਾਥੀ ਦੀਪਕ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੇ ਵਿਆਹ ਤੋਂ ਬਾਅਦ ਕਥਿਤ ਦੋਸ਼ੀਆਂ ਨੇ ਉਸ ਨੂੰ ਸਹੁਰੇ ਘਰ ਵਿਚ ਨਹੀਂ ਜਾਣ ਦਿੱਤਾ ਅਤੇ ਆਪਣੇ ਪਾਸ ਹੀ ਜ਼ਬਰਦਸਤੀ ਰੱਖ ਲਿਆ। ਬਾਅਦ ਵਿਚ ਕਥਿਤ ਦੋਸ਼ੀ ਉਸ ਨੂੰ ਡਰਾ ਧਮਕਾ ਕੇ ਉਸ ਪਾਸੋਂ ਦੇਹ ਵਪਾਰ ਦਾ ਧੰਦਾ ਕਰਵਾਉਣ ਲੱਗ ਪਏ। ਸ਼ਿਕਾਇਤਕਰਤਾ ਵਲੋਂ ਬੀਤੇ ਦਿਨ ਇਹ ਸਾਰਾ ਮਾਮਲਾ ਪੁਲਿਸ ਦੇ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।