ਬੀ.ਬੀ.ਏ. ਦੇ ਵਿਦਿਆਰਥੀਆਂ ਨੇ ਕੀਤਾ ਉਦਯੋਗਿਕ ਦੌਰਾ
ਲੁਧਿਆਣਾ, 22 ਅਗਸਤ (ਜਸਵਿੰਦਰ ਸਿੰਘ)-ਬਿਜ਼ਨਸ ਮੈਨੇਜਮੈਂਟ ਵਿਭਾਗ, ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਬੀ. ਬੀ.
ਲੁਧਿਆਣਾ, 22 ਅਗਸਤ (ਜਸਵਿੰਦਰ ਸਿੰਘ)-ਬਿਜ਼ਨਸ ਮੈਨੇਜਮੈਂਟ ਵਿਭਾਗ, ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਬੀ.ਬੀ.ਏ. ਦੇ ਵਿਦਿਆਰਥੀਆਂ ਲਈ ਅਰਿਸੁਦਾਣਾ ਇੰਡਸਟਰੀਜ਼ ਲਿਮਟਿਡ, ਜੱਸਪਾਲੋਂ, ਦੋਰਾਹਾ ਨੇੜੇ ਵਿਖੇ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਉਦੇਸ਼ ਕਲਾਸ ਰੂਮ ਵਿਚ ਪ੍ਰਾਪਤ ਸਿਧਾਂਤਕ ਗਿਆਨ ਨੂੰ ਅਸਲ ਉਦਯੋਗਿਕ ਕਾਰਜ-ਪ੍ਰਣਾਲੀ ਨਾਲ ਜੋੜਨਾ ਸੀ। ਵਿਦਿਆਰਥੀਆਂ ਨੇ ਟੈਕਸਟਾਈਲ ਨਿਰਮਾਣ, ਸਪਿਨਿੰਗ ਅਤੇ ਧਾਗਾ ਬਣਾਉਣ ਦੀ ਪ੍ਰਕਿਰਿਆ, ਉਤਪਾਦਨ ਪ੍ਰਬੰਧਨ, ਗੁਣਵੱਤਾ ਨਿਯੰਤਰਨ ਅਤੇ ਆਧੁਨਿਕ ਮਸ਼ੀਨਰੀ ਬਾਰੇ ਪ੍ਰਤੱਖ ਜਾਣਕਾਰੀ ਪ੍ਰਾਪਤ ਕੀਤੀ। ਐਨ.ਕੇ. ਸਾਹੂ, ਪ੍ਰੈਜ਼ੀਡੈਂਟ (ਓਪਰੇਸ਼ਨਜ਼) ਨੇ ਵਿਦਿਆਰਥੀਆਂ ਨੂੰ ਨਿਰਮਾਣ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਦਯੋਗਿਕ ਕਾਰਜ-ਪ੍ਰਣਾਲੀ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਵਿੱਦਿਅਕ ਦੌਰੇ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਵੀ ਦੌਰਾ ਕੀਤਾ ਅਤੇ ਸਿੱਖ ਵਿਰਾਸਤ ਤੇ ਮੁੱਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰੇ ਦਾ ਪ੍ਰਬੰਧ ਡਾ. ਨਿਧੀ ਸ਼ਰਮਾ, ਮੁਖੀ ਵਿਭਾਗ ਵਲੋਂ ਕੀਤਾ ਗਿਆ ਅਤੇ ਡਾ. ਗਗਨਦੀਪ ਕੌਰ ਅਤੇ ਪਰਮਜੀਤ ਕੌਰ, ਮੈਂਟਰਜ਼ ਵਲੋਂ ਸੁਚੱਜੇ ਢੰਗ ਨਾਲ ਤਾਲਮੇਲ ਕੀਤਾ ਗਿਆ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਹਾਰਕ ਅਨੁਭਵ ਦੀ ਮਹੱਤਤਾ ’ਤੇ ਜ਼ੋਰ ਦਿੱਤਾ।