24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਗੁੱਡੂ ਕੁਮਾਰ ਵਾਸੀ ਬਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 24-08-2026
ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਗੁੱਡੂ ਕੁਮਾਰ ਵਾਸੀ ਬਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸ ਦੀ ਲੜਕੀ ਨੂੰ ਦੁਗਰੀ ਇਲਾਕੇ ਵਿਚ ਸੁੰਨਸਾਨ ਥਾਂ ‘ਤੇ ਲੈ ਗਿਆ ਅਤੇ ਜਿੱਥੇ ਕਿ ਲੜਕੀ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ ਜਨਾਹ ਕੀਤਾ। ਲੜਕੀ ਵਲੋਂ ਇਹ ਸਾਰੀ ਗੱਲ ਆਪਣੇ ਮਾਪਿਆਂ ਨੂੰ ਦੱਸੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਅਤੇ ਜਾਂਚ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀ ਅਜੇ ਫ਼ਰਾਰ ਦੱਸਿਆ ਜਾਂਦਾ ਹੈ। ਪੁਲਿਸ ਨੇ ਪੀੜਤ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਹੈ।
Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਲੋਂ ਸੁਖ ਸਾਗਰ ਡਿਸਪੈਂਸਰੀ ਦਾ ਉਦਘਾਟਨ ਅੱਖਾਂ , ਗੁਰਦਿਆਂ ਦੀਆਂ ਬਿਮਾਰੀਆਂ ਦੀ ਜਾਂਚ ਅਤੇ ਮੈਡੀਕਲ ਕੈਂਪ... ਅਗਲੀ ਖ਼ਬਰ ਪਤਨੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖਿਲਾਫ਼ ਕੇਸ ਦਰਜ
Ad Position 24