ਪੰਜਾਬ ਮਹਾਬੰਦ ਦੇ ਸਮਰਥਨ ’ਚ ਮਨਿਸਟਰੀਅਲ ਕਾਮਿਆਂ ਦਾ ਵੱਡਾ ਐਲਾਨ
26 ਅਗਸਤ ਤੱਕ ਜਾਰੀ ਰਹੇਗੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ
ਲੁਧਿਆਣਾ, 23 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਵਿਰਕ ਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 17 ਅਗਸਤ ਤੋਂ ਚੱਲ ਰਹੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ 26 ਅਗਸਤ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਗਿਆ।
ਸ
ਸਾਹਨੇਵਾਲ ’ਚ ਸਟਰੀਟ ਲਾਈਟਾਂ ਲਗਵਾਉਣ ਸੰਬੰਧੀ ਗੱਲਬਾਤ ਕਰਦੇ ਕੌਂਸਲਰ ਸ਼ਮਸ਼ੇਰ ਸ਼ੇਰੀ ਤੇ ਹੋਰ। ਤਸਵੀਰ : ਹਨੀ ਚਾਠਲੀ
24-08-2026
ਲੁਧਿਆਣਾ, 23 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਵਿਰਕ ਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 17 ਅਗਸਤ ਤੋਂ ਚੱਲ ਰਹੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ 26 ਅਗਸਤ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਗਿਆ। ਯੂਨੀਅਨ ਨੇ 27 ਅਗਸਤ ਨੂੰ ਹੋਣ ਵਾਲੀ ਪੰਜਾਬ ਮਹਾਬੰਦ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਅਨੁਸਾਰ 24 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਮੁਲਾਜ਼ਮਾਂ ਨੂੰ ਮਹਾਂਬੰਦ ਲਈ ਲਾਮਬੰਦ ਕੀਤਾ ਜਾਵੇਗਾ, ਜਦਕਿ 25 ਅਗਸਤ ਨੂੰ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਰੋਸ ਰੈਲੀਆਂ ਅਤੇ ਰੋਸ ਮਾਰਚ ਕੀਤੇ ਜਾਣਗੇ। ਯੂਨੀਅਨ ਨੇ 25 ਅਗਸਤ ਨੂੰ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਸੌਰਭ ਦਾਸ ਦੇ ਪੁਤਲੇ ਫੂਕਣ ਦਾ ਵੀ ਐਲਾਨ ਕੀਤਾ ਹੈ। 26 ਅਗਸਤ ਨੂੰ ਦਫ਼ਤਰੀ ਕੰਮਕਾਜ ਦਾ ਮੁਕੰਮਲ ਬਾਈਕਾਟ ਕਰਦਿਆਂ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਸੂਬਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ ਜਥੇਬੰਦੀ ਵਲੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਰਕਾਰ ਦੇ ਰਵੱਈਏ ਸਬੰਧੀ ਪੈਂਫ਼ਲਿਟ, ਪੋਸਟਰ ਅਤੇ ਹੋਰ ਸਮਗਰੀ ਜਨਤਕ ਥਾਵਾਂ ’ਤੇ ਲਗਾਉਣ ਅਤੇ ਸੋਸ਼ਲ ਮੀਡੀਆ ਰਾਹੀਂ ਮੁਹਿੰਮ ਤੇਜ਼ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਵੀ ਪੰਜਾਬ ਮਹਾਬੰਦ ਨੂੰ ਸਮਰਥਨ ਦੇਣ ਦੀ ਸਹਿਮਤੀ ਪ੍ਰਗਟਾਈ ਗਈ ਹੈ। 23 ਐਲਡੀਐਚ21 ਗੁਰਪ੍ਰੀਤ ਸਿੰਘ ਖੱਟੜਾ