ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਯਾਦ ਕਰਨ ਲੱਗੇ ਲੋਕ-ਗਿਆਸਪੁਰਾ
ਢੰਡਾਰੀ ਕਲਾਂ/ਲੁਧਿਆਣਾ, 23 ਅਗਸਤ (ਜਸਵੀਰ ਸਿੰਘ ਬੰਗਾ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕੇ ਲੋਕ ਹੁਣ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਯਾਦ ਕਰਨ ਲੱਗ ਪਏ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਗੱਲਬਾਤ ਕਰਦਿਆਂ ਕੀਤਾ।
ਜ
ਜਸਪਾਲ ਸਿੰਘ ਗਿਆਸਪੁਰਾ
24-08-2026
ਢੰਡਾਰੀ ਕਲਾਂ/ਲੁਧਿਆਣਾ, 23 ਅਗਸਤ (ਜਸਵੀਰ ਸਿੰਘ ਬੰਗਾ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕੇ ਲੋਕ ਹੁਣ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਯਾਦ ਕਰਨ ਲੱਗ ਪਏ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਹੁੰਦਿਆਂ ਸੂਬੇ ਵਿਚ ਪੁਲਾਂ ਦੇ ਨਿਰਮਾਣ ਕਰਵਾਏ ਗਏ, ਪਿੰਡ-ਪਿੰਡ, ਸ਼ਹਿਰ-ਸ਼ਹਿਰ ਲੋਕਾਂ ਦੀ ਸੇਵਾ ਲਈ ਸੇਵਾ ਕੇਂਦਰ ਖੋਲ੍ਹੇ ਗਏ ਤਾਂ ਜੋ ਲੋਕਾਂ ਨੂੰ ਆਪਣੇ ਕੰਮਕਾਜ ਕਰਵਾਉਣ ਲਈ ਦੂਰ ਦੁਰਾਡੇ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸੂਬੇ ਦਾ ਵਿਕਾਸ ਤਾਂ ਕੀ ਕਰਨਾ ਸੀ, ਬਲਕਿ ਪੰਜਾਬ ਸਿਰ ਕਰਜ਼ਿਆਂ ਦੀ ਪੰਡ ਦਿਨ ਬਦਿਨ ਭਾਰੀ ਹੁੰਦੀ ਜਾ ਰਹੀ ਹੈ। ਆਪ ਸਰਕਾਰ ਦੇ ਰਾਜ ਵਿਚ ਲੁਟੇਰਿਆਂ ਤੇ ਗੈਂਗਸਟਰਾਂ ਦੇ ਹੌਂਸਲੇ ਵੱਧ ਗਏ ਹਨ। ਆਏ ਦਿਨ ਵਪਾਰੀਆਂ ਨੂੰ ਧਮਕੀਆਂ ਮਿਲ ਰਹੀਆਂ ਹਨ, ਦਿਨ ਦਿਹਾੜੇ ਲੁਟੇਰਿਆਂ ਵਲੋਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਮਾਵਾਂ ਦੇ ਪੁੱਤ ਨਸ਼ਿਆਂ ਦੀ ਭੇਂਟ ਚੜ੍ਹ ਰਹੇ ਹਨ। ਜਸਪਾਲ ਗਿਆਸਪੁਰਾ ਨੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਨਾਲ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ‘ਚ ਸੜਕਾਂ ਦਾ ਬੁਰਾ ਹਾਲ ਹੈ, ਥਾਂ-ਥਾਂ ਟੋਏ ਪਏ ਹੋਣ ਕਾਰਨ ਵਾਹਨ ਚਾਲਕ ਆਏ ਦਿਨ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਆਪ ਸਰਕਾਰ ਤੋਂ ਪੁਰੀ ਤਰ੍ਹਾ ਨਾਲ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਸਰਕਾਰ ਨੂੰ ਚੱਲਦਾ ਕਰਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦੇਖਣ ਲਈ ਉਤਾਵਲੇ ਹਨ। 23 ਐਲਡੀਐਚ02 ਜਸਪਾਲ ਸਿੰਘ ਗਿਆਸਪੁਰਾ