24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਵਿਕਾਸ ਦੇ ਰਾਹਾਂ ’ਤੇ ਤੇਜ਼ੀ ਨਾਲ ਅੱਗੇ ਵਧਾਏਗੀ-ਐਸ.ਐਸ, ਮਿਸ਼ਰਾ

ਡਾਬਾ/ਲੁਹਾਰਾ, 23 ਅਗਸਤ (ਕੁਲਵੰਤ ਸਿੰਘ ਸੱਪਲ)-ਭਾਰਤੀ ਜਨਤਾ ਪਾਰਟੀ ਓ. ਬੀ.

Ad Position 21
No active advertisement
ਪ੍ਰਧਾਨ ਨਿਰਮਲ ਸਿੰਘ ਐਸ.ਐਸ, ਕੌਂਸਲਰ ਰਜੇਸ਼ ਮਿਸ਼ਰਾ। 24-08-2026
ਡਾਬਾ/ਲੁਹਾਰਾ, 23 ਅਗਸਤ (ਕੁਲਵੰਤ ਸਿੰਘ ਸੱਪਲ)-ਭਾਰਤੀ ਜਨਤਾ ਪਾਰਟੀ ਓ.ਬੀ.ਸੀ. ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਐਸ.ਐਸ. ਸੇਵਾ ਮੁਕਤ ਚੇਅਰਮੈਨ ਬੀ.ਸੀ. ਕਮਿਸ਼ਨ ਪੰਜਾਬ, ਕੌਂਸਲਰ ਤੇ ਭਾਰਤੀ ਜਨਤਾ ਪਾਰਟੀ ਪੁਰਵਾਂਚਲ ਸੈੱਲ ਦੇ ਸੂਬਾ ਪ੍ਰਧਾਨ ਰਾਜੇਸ਼ ਮਿਸ਼ਰਾ ਨੇ ਕਿਹਾ ਕਿ ਭਾਰਤ ਦੇਸ਼ ਦੀ ਆਜ਼ਾਦੀ ਦੇ 80 ਵਰ੍ਹੇ ਬੀਤਣ ’ਤੇ ਵੀ ਪੰਜਾਬ ਵਾਸੀ ਗਲੀਆਂ, ਨਾਲੀਆਂ, ਸੜਕਾਂ, ਸੀਵਰੇਜ ਪ੍ਰਣਾਲੀ, ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ, ਕਿਉਂਕਿ ਸੂਬਾ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਵਾਸੀਆਂ ਨੂੰ ਸਿਵਾਏ ਨਿਰਾਸਾ ਦੇ ਕੁੱਝ ਵੀ ਪੱਲੇ ਨਹੀਂ ਪਾਇਆ। ਉਕਤ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਾਲੇ ਦੂਸਰੇ ਸੂਬੇ ਵਿਕਾਸ ਪੱਖੋਂ ਬੁਲੰਦੀਆਂ ਨੂੰ ਛੂਹ ਰਹੇ ਹਨ, ਜਦਕਿ ਸੂਬਾ ਪੰਜਾਬ ਦਿਨੋਂ ਦਿਨ ਨਿਘਾਰ ਵੱਲ ਜਾ ਰਿਹਾ ਹੈ। ਐਸ.ਐਸ. ਤੇ ਕੌਂਸਲਰ ਮਿਸ਼ਰਾ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਦੇ ਵੋਟਰਾਂ ਨੂੰ ਲੁੱਟਣ ਅਤੇ ਕੁੱਟਣ ਤੋਂ ਇਲਾਵਾ ਨੌਜਵਾਨ ਵਰਗ ਨੂੰ ਬੇਰੁਜ਼ਗਾਰ ਰੱਖ ਕੇ ਨਸ਼ਿਆਂ ਵੱਲ ਧੱਕਣ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਸੂਬਾ ਪੰਜਾਬ ਦੇ ਸੂਝਵਾਨ ਅਤੇ ਨਿਰਾਸ਼ ਵੋਟਰ ਭਾਰਤੀ ਜਨਤਾ ਪਾਰਟੀ ਤੋਂ ਵੱਡੀਆਂ ਉਮੀਦਾਂ ਰੱਖ ਰਹੇ ਹਨ, ਜਿਸ ਦੀ ਬਦੌਲਤ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਰਿਵਾਇਤੀ ਸਿਆਸੀ ਪਾਰਟੀਆਂ ਨੂੰ ਸ਼ੀਸ਼ਾ ਦਿਖਾਉਂਦਿਆਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੀ ਸਰਕਾਰ ਦਾ ਗਠਨ ਕਰਕੇ ਸੂਬੇ ਨੂੰ ਵਿਕਾਸ ਦੀਆਂ ਰਾਹਾਂ ’ਤੇ ਤੇਜ਼ੀ ਨਾਲ ਅੱਗੇ ਤੋਰਨਗੇ।
Ad Position 22
No active advertisement
ਪਿਛਲੀ ਖ਼ਬਰ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਯਾਦ ਕਰਨ ਲੱਗੇ ਲੋਕ-ਗਿਆਸਪੁਰਾ
Ad Position 24