ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰੇਨੂ ਵਾਸੀ ਫ਼ਿਰੋਜ਼ਪੁਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਅਕਸ਼ੇ ਵਾਸੀ ਫ਼ਿਰੋਜ਼ਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰੇਨੂ ਵਾਸੀ ਫ਼ਿਰੋਜ਼ਪੁਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਅਕਸ਼ੇ ਵਾਸੀ ਫ਼ਿਰੋਜ਼ਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਪ੍ਰੀਆ ਨੇ ਕੁਝ ਸਮਾਂ ਪਹਿਲਾਂ ਉਕਤ ਨਾਲ ਪ੍ਰੇਮ ਵਿਆਹ ਕੀਤਾ ਸੀ ਅਤੇ ਅਕਸਰ ਇਨ੍ਹਾਂ ਦਾ ਆਪਸ ਵਿਚ ਲੜਾਈ ਝਗੜਾ ਰਹਿੰਦਾ ਸੀ, ਜਿਸ ਤੇ ਦੁਖੀ ਹੋ ਕੇ ਉਸਦੀ ਲੜਕੀ ਪ੍ਰੀਆ ਨੇ ਖ਼ੁਦਕੁਸ਼ੀ ਕਰ ਲਈ। ਹਾਲ ਦੀ ਘੜੀ ਅਕਸ਼ੇ ਫ਼ਰਾਰ ਦੱਸਿਆ ਜਾਂਦਾ ਹੈ, ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਮ੍ਰਿਤਕ ਲੜਕੀ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਉਨ੍ਹਾਂ ਦਾ ਇੱਕ ਚਾਰ ਸਾਲ ਦਾ ਬੱਚਾ ਹੈ। ਅੱਖਾਂ ਦਾ ਚੈੱਕਅਪ ਤੇ ਆਪ੍ਰੇਸ਼ਨ ਕੈਂਪ 27 ਨੂੰ ਡਾਬਾ/ਲੁਹਾਰਾ, 23 ਅਗਸਤ (ਸੱਪਲ)-ਅੱਖਾਂ ਦਾ ਆਪ੍ਰੇਸ਼ਨ ਅਤੇ ਚੈੱਕਅਪ ਕੈਂਪ 27 ਅਗਸਤ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ, ਗਲੀ ਨੰਬਰ ਤਿੰਨ, ਨਿੱਪੀ ਸਕੂਲ ਵਾਲੀ ਗਲੀ, ਕੁਆਲਿਟੀ ਚੌਕ, ਸ਼ਿਮਲਾਪੁਰੀ ਵਿਖੇ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਵਲੋਂ ਲਗਵਾਇਆ ਜਾ ਰਿਹਾ ਹੈ। ਕੈਂਪ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਲਬੀਰ ਸਿੰਘ ਕਲਸੀ ਅਤੇ ਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰ ਅੱਖਾਂ ਦਾ ਚੈੱਕਅਪ ਕਰਨਗੇ ਅਤੇ ਮੋਤੀਆ ਪੀੜਿਤ ਮਰੀਜ਼ਾਂ ਦੇ ਫ਼ਰੀ ਆਪ੍ਰੇਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਰੀਜ਼ ਆਪਣੇ ਨਾਲ ਆਧਾਰ ਕਾਰਡ ਅਤੇ ਕੱਪੜੇ ਜ਼ਰੂਰ ਲੈ ਕੇ ਆਉਣ।