24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਰਕਾਰੀ ਕਾਲਜ ਲੜਕੀਆਂ ਵਿਖੇ ‘ਪਾਰਟੀਸ਼ਨ ਹੌਰਰਜ਼ ਰਿਮੈਂਬਰੰਸ ਡੇ’ ਮਨਾਇਆ

ਲੁਧਿਆਣਾ, 23 ਅਗਸਤ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਦੀ ਪੋਲੀਟੀਕਲ ਸਾਇੰਸ ਸੋਸਾਇਟੀ ਵਲੋਂ ‘ਪਾਰਟੀਸ਼ਨ ਹੌਰਰਜ਼ ਰਿਮੈਂਬਰੰਸ ਡੇ’ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 24-08-2026
ਲੁਧਿਆਣਾ, 23 ਅਗਸਤ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਦੀ ਪੋਲੀਟੀਕਲ ਸਾਇੰਸ ਸੋਸਾਇਟੀ ਵਲੋਂ ‘ਪਾਰਟੀਸ਼ਨ ਹੌਰਰਜ਼ ਰਿਮੈਂਬਰੰਸ ਡੇ’ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਇਸ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਵੰਡ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਯਾਦ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਵਿਦਿਆਰਥਣਾਂ ਵਿੱਚ ਵੰਡ ਦੇ ਇਤਿਹਾਸ ਅਤੇ ਇਸ ਦੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਲੇਖ ਲਿਖਣ, ਪੋਸਟਰ ਮੇਕਿੰਗ, ਪੀ.ਪੀ.ਟੀ . ਪੇਸ਼ਕਾਰੀ ਅਤੇ ਡਾਕੂਮੈਂਟਰੀ ਸਕ੍ਰੀਨਿੰਗ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸੁਖਸਹਜ (ਬੀ.ਏ. ਭਾਗ ਪਹਿਲਾ) ਨੇ ਪਹਿਲਾ, ਏਂਜਲ ਆਨੰਦ (ਬੀ.ਏ. ਭਾਗ ਦੂਜਾ) ਨੇ ਦੂਜਾ ਅਤੇ ਪਾਰਵੀ ਜੈਨ (ਬੀ.ਏ. ਭਾਗ ਤੀਜਾ) ਨੇ ਤੀਜਾ ਸਥਾਨ ਹਾਸਲ ਕੀਤਾ। ਯਸ਼ਿਕਾ ਅਤੇ ਅਨੁਸ਼ਕਾ ਨੂੰ ਹੌਸਲਾ-ਅਫ਼ਜ਼ਾਈ ਇਨਾਮ ਦਿੱਤੇ ਗਏ। ਲੇਖ ਲਿਖਣ ਮੁਕਾਬਲੇ ਵਿੱਚ ਸਨਾ (ਬੀ.ਏ. ਭਾਗ ਦੂਜਾ) ਨੇ ਪਹਿਲਾ, ਭੁਜਸਵੀ ਘਈ (ਬੀ.ਏ. ਭਾਗ ਪਹਿਲਾ) ਨੇ ਦੂਜਾ ਅਤੇ ਆਰਜ਼ੂ (ਬੀ.ਏ. ਭਾਗ ਤੀਜਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵੰਡ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਅਤੇ ਦੁੱਖ-ਤਕਲੀਫ਼ਾਂ ਸਹਿਣ ਵਾਲੇ ਲੋਕਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਵਿਭਾਗ ਮੁਖੀ ਸਰਿਤਾ ਮਿਨਹਾਸ ਨੇ ਮੁੱਖ ਮਹਿਮਾਨ ਪ੍ਰਿੰਸੀਪਲ ਸੁਮਨ ਲਤਾ , ਸਮੂਹ ਵਿਦਿਆਰਥਣਾਂ ਅਤੇ ਪ੍ਰੋਗਰਾਮ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਭ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਲਈ ਕਰਵਾਇਆ ਇੰਟਰਐਕਟਿਵ ਸੈਸ਼ਨ ਅਗਲੀ ਖ਼ਬਰ ਸਰਕਾਰ ਖੰਡ ਦੀਆਂ ਵਧ ਰਹੀਆਂ ਕੀਮਤਾਂ ’ ਤੇ ਕਾਬੂ ਪਾਉਣ ਦੇ ਉਪਰਾਲੇ ਕਰੇ - ਸਲੂਜਾ
Ad Position 24