24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

‘ਆਪ’ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਵਿਰੋਧੀ ਬੁਖਲਾਹਟ ’ਚ ਆਏ-- ਐਮ.ਪੀ ਜਵੱਦੀ ਕਿਹਾ , ਸੂਬੇ ਦੇ ਲੋਕ ਆਪ ਨੂੰ ਮੁੜ ਸੱਤਾ ਸੌਂਪਣ ਲਈ ਬੇਸਬਰੀ ਨਾਲ ਕਰ ਰਹੇ ਨੇ ਇੰਤਜ਼ਾਰ

ਲੁਧਿਆਣਾ, 23 ਅਗਸਤ (ਡਾ: ਤਰਲੋਚਨ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਭਰ ’ਚ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਵਿਰੋਧੀ ਬੁਖਲਾਹਟ ਵਿਚ ਆ ਕੇ ਘਟੀਆ ਰਾਜਨੀਤੀ ਕਰ ਰਹੇ ਹਨ। ਇਹ ਪ੍ਰਗਟਾਵਾ ਆਪ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਐਮ.

Ad Position 21
No active advertisement
ਅਜੀਤ ਡੈਸਕ 24-08-2026
ਲੁਧਿਆਣਾ, 23 ਅਗਸਤ (ਡਾ: ਤਰਲੋਚਨ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਭਰ ’ਚ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਵਿਰੋਧੀ ਬੁਖਲਾਹਟ ਵਿਚ ਆ ਕੇ ਘਟੀਆ ਰਾਜਨੀਤੀ ਕਰ ਰਹੇ ਹਨ। ਇਹ ਪ੍ਰਗਟਾਵਾ ਆਪ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਐਮ.ਪੀ. ਜਵੱਦੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮ ਵਿਰੋਧੀਆਂ ਨੂੰ ਬਰਦਾਸ਼ਤ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਆਪਣੇ ਘਰ ਭਰਨ ਤੋਂ ਸਿਵਾਏ ਸੂਬੇ ਦਾ ਕੁਝ ਨਹੀਂ ਸਵਾਰਿਆ, ਜੇਕਰ ਹੁਣ ਆਪ ਸਰਕਾਰ ਵੱਲੋਂ ਸੂਬੇ ’ਚ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਲੋਕ ਭਲਾਈ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ, ਉਹ ਵਿਰੋਧੀਆਂ ਦੇ ਹਜ਼ਮ ਨਹੀਂ ਹੋ ਰਹੀਆਂ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਕੋਈ ਹੋਰ ਮੁੱਦਾ ਨਾ ਹੋਣ ਕਰਕੇ ਹੁਣ ਉਨ੍ਹਾਂ ਨੇ ਬੁਖਲਾਹਟ ਵਿਚ ਆ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਝੂਠੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਸਿਆਣੇ ਹੋ ਚੁੱਕੇ ਹਨ ਅਤੇ ਸਭ ਜਾਣਦੇ ਹਨ ਕਿ ਪੰਜਾਬ ਦਾ ਵਿਕਾਸ ਸਹੀ ਅਰਥਾਂ ਵਿਚ ਕੌਣ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਤੱਕ ਜਿੰਨੇ ਕੰਮ ਸੂਬੇ ਵਿਚ ਕਰਵਾਏ ਹਨ, ਪਿਛਲੀਆਂ ਸਰਕਾਰਾਂ ਨਹੀਂ ਕਰਵਾ ਸਕੀਆਂ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਲੋਕ 2027 ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਇਕ ਵਾਰ ਫਿਰ ਤੋਂ ਸੂਬੇ ਅੰਦਰ ਆਪ ਸਰਕਾਰ ਨੂੰ ਮੁੜ ਸੱਤਾ ਸੌਂਪੀ ਜਾ ਸਕੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। 23 ਐਲਡੀਐਚ07 ਅਮਰਿੰਦਰ ਸਿੰਘ ਐਮ.ਪੀ. ਜਵੱਦੀ, ਜਿਲ੍ਹਾ ਯੂਥ ਪ੍ਰਧਾਨ ਲੁਧਿਆਣਾ
Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਕੁੱਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸ਼ੇਰਪੁਰ ਖੁਰਦ ਵਿਖੇ ਦਿੱਤਾ ਧਰਨਾ ਅਗਲੀ ਖ਼ਬਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਸੰਗਤਾਂ ਨੇ ਕਰਵਾਇਆ ਹਫ਼ਤਾਵਾਰੀ ਧਾਰਮਿਕ ਸਮਾਗਮ
Ad Position 24