ਮਿਡ-ਡੇ-ਮੀਲ ਕੁੱਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸ਼ੇਰਪੁਰ ਖੁਰਦ ਵਿਖੇ ਦਿੱਤਾ ਧਰਨਾ
ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸ਼ਰਧਾ ਭਾਵਨਾ ਨਾਲ ਭਾਈ ਗੁਰਦਾਸ ਜੀ ਦਿਵਸ ਮਨਾਇਆ ਗਿਆ। ਭਾਈ ਗੁਰਦਾਸ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਰਾਜ ਸਿੰਘ ਮਾਰਕੰਡੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਵਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਭਾਈ ਗੁਰਦਾਸ ਜੀ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ।
ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸ਼ਰਧਾ ਭਾਵਨਾ ਨਾਲ ਭਾਈ ਗੁਰਦਾਸ ਜੀ ਦਿਵਸ ਮਨਾਇਆ ਗਿਆ। ਭਾਈ ਗੁਰਦਾਸ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਰਾਜ ਸਿੰਘ ਮਾਰਕੰਡੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਵਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਭਾਈ ਗੁਰਦਾਸ ਜੀ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਸੋਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਥ ਦੀ ਮਹਾਨ ਵਿਦਵਾਨ ਸ਼ਖਸੀਅਤ ਭਾਈ ਗੁਰਦਾਸ ਜੀ ਸੇਵਾ ਤੇ ਸਿਮਰਨ ਦੇ ਮੁਜੱਸਮਾ ਸਨ ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਗੁਰੂ ਨਾਨਕ ਦੇ ਘਰ ਦੀ ਸੇਵਾ, ਪੰਥ ਦੀ ਏਕਤਾ ਤੇ ਗੁਰੂ ਸਾਹਿਬਾਨ ਵਲੋਂ ਉਚਰੀ ਇਲਾਹੀ ਬਾਣੀ ਨੂੰ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਜੋਂ ਕਾਲਮਬੰਧ ਕਰਨ ਵਿੱਚ ਸਮਰਪਿਤ ਕੀਤਾ । ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਜੀ ਵੱਲੋਂ ਗਾਇਨ ਕੀਤੀਆਂ ਗਈਆਂ ਵਾਰਾਂ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਕੁੰਜੀਆਂ ਹਨ, ਜਿਨ੍ਹਾਂ ਨੂੰ ਪੜ੍ਹਨ ਤੇ ਸਮਝਣ ਨਾਲ ਹੀ ਮਨੁੱਖ ਖਾਸ ਕਰਕੇ ਪ੍ਰਚਾਰਕ ਸ਼੍ਰੇਣੀ ਅਧਿਆਤਮਕ ਦਾ ਗਿਆਨ ਪ੍ਰਾਪਤ ਕਰਨ ਵਿਚ ਸਫਲਤਾ ਪ੍ਰਾਪਤ ਕਰ ਸਕਦੀ ਹੈ। ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਂਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ‘ਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ ,ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ?ਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ‘ਤੇ ਹਾਜ਼ਰ ਸਨ।