23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕੂੜਾ ਡੰਪ ’ਤੇ ਮੁਲਾਜ਼ਮ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 18 ਖਿਲਾਫ਼ ਕੇਸ ਦਰਜ

ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਕੂੜਾ ਡੰਪ ਤੇ ਮੁਲਾਜ਼ਮ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 18 ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਟਿੱਬਾ ਰੋਡ ਸਥਿਤ ਕੂੜਾ ਡੰਪ ਦੇ ਮੁਲਾਜ਼ਮ ਸਤੀਸ਼ ਚੰਦਰ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।

Ad Position 21
No active advertisement
ਇੰਟਰ ਐਕਟਿਵ ਸੈਸ਼ਨ ਦੀ ਸਮਾਪਤੀ ਮੌਕੇ ਮਹਿਮਾਨ ਰਵੀਨਾ ਸਹਿਗਲ ਦੇ ਨਾਲ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਅਤੇ ਹੋਰ। ਅਜੀਤ ਤਸਵੀਰ 24-08-2026
ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਕੂੜਾ ਡੰਪ ਤੇ ਮੁਲਾਜ਼ਮ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 18 ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਟਿੱਬਾ ਰੋਡ ਸਥਿਤ ਕੂੜਾ ਡੰਪ ਦੇ ਮੁਲਾਜ਼ਮ ਸਤੀਸ਼ ਚੰਦਰ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਦੇਵਾ, ਜਤਿੰਦਰ, ਰੋਹਿਤ ਅਤੇ ਉਸ ਦੇ 15 ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਦੇਵਾ ਆਪਣੇ ਸਾਥੀ ਜਤਿੰਦਰ ਅਤੇ ਰੋਹਿਤ ਨਾਲ ਕੂੜਾ ਸੁੱਟਣ ਲਈ ਉੱਥੇ ਆਇਆ ਸੀ। ਜਦੋਂ ਉਸ ਨੇ ਉਹਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਕਥਿਤ ਦੋਸ਼ੀਆਂ ਨੇ ਆਪਣੇ ਸਾਥੀ ਬੁਲਾ ਲਏ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਦੁਕਾਨ ਵਿਚ ਚੋਰੀ - ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਪਿੰਡ ਮੀਓਵਾਲ ਵਿਚ ਸਥਿਤ ਇਕ ਦੁਕਾਨ ਵਿਚੋਂ ਚੋਰ ਲੱਖਾਂ ਰੁਪਏ ਮੁੱਲ ਦਾ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ‘ਚ ਦੁਕਾਨ ਦੇ ਮਾਲਕ ਬਲਜਿੰਦਰ ਸਿੰਘ ਦੀ ਸ਼ਿਕਾਇਤ ‘ਤੇ ਕੇਸ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੇ ਘਰ ਦੇ ਹੇਠਾਂ ਹੀ ਉਸ ਦੀ ਦੁਕਾਨ ਹੈ ਅਤੇ ਬੀਤੇ ਦਿਨ ਚੋਰਾਂ ਵਲੋਂ ਉਸਦੀ ਦੁਕਾਨ ਦੇ ਤਾਲੇ ਤੋੜ ਕੇ ਉੱਥੇ ਪਈਆਂ ਲੱਖਾਂ ਰੁਪਏ ਮੁੱਲ ਦੀਆਂ ਮੋਟਰਾਂ ਅਤੇ ਹੋਰ ਸਮਾਨ ਚੋਰੀ ਕਰ ਲਿਆ ਤੇ ਫਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਾਬਾਲਗਾ ਵਰਗਲਾਈ -ਕੇਸ ਦਰਜ - ਪੁਲਿਸ ਨੇ ਰਜੇਸ਼ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ ‘ਤੇ ਗੁਰੂ ਅਰਜਨ ਦੇਵ ਨਗਰ ਦੇ ਰਹਿਣ ਵਾਲੇ ਰੋਸ਼ਨ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ’ਚ ਸ਼ਿਕਾਇਤ ਕਰਤਾ ਨੇ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਟਰੱਕ ਵਿਚੋਂ ਲੱਖਾਂ ਦਾ ਸਮਾਨ ਚੋਰੀ - ਪੁਲਿਸ ਨੇ ਮਨਵੀਰ ਸਿੰਘ ਵਾਸੀ ਖਰੜ ਦੀ ਸ਼ਿਕਾਇਤ ‘ਤੇ ਪ੍ਰੀਤਮ ਸਿੰਘ, ਤਨੀਸ਼ ਸਿੰਘ ਅਤੇ ਕਰਨ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਟਰਾਂਸਪੋਰਟ ਦਾ ਕੰਮ ਕਰਦਾ ਹੈ ਅਤੇ ਬੀਤੇ ਦਿਨ ਟਰਾਂਸਪੋਰਟ ਨਗਰ ਵਿਚ ਉਹ ਕਬਾੜ ਦਾ ਟਰੱਕ ਲੋਡ ਕਰਵਾ ਕੇ ਆ ਗਿਆ ਸੀ। ਪਰ ਸਵੇਰੇ ਉਸ ਨੂੰ ਪਤਾ ਲੱਗਿਆ ਕਿ ਉਕਤ ਦੋਸ਼ੀਆਂ ਵਲੋਂ ਉਥੋਂ ਸਮਾਨ ਚੋਰੀ ਕਰ ਲਿਆ ਗਿਆ ਹੈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਕਥਿਤ ਦੋਸ਼ੀਆਂ ਵਲੋਂ ਕੀਤੀ ਗਈ ਇਹ ਹਰਕਤ ਸੀਸੀ ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਆਧਾਰ ਤੇ ਪੁਲਿਸ ਨੇ ਇਹ ਮਾਮਲਾ ਦਰਜ ਕੀਤਾ ਹੈ। ਅਫੀਮ ਸਮੇਤ ਕਾਬੂ - ਪੁਲਿਸ ਨੇ ਵਰਿੰਦਰ ਸਿੰਘ ਵਾਸੀ ਪਿੰਡ ਲੱਖੋਵਾਲ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 150 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਪੁਲਿਸ ਨੇ ਕਥਿਤ ਦੋਸ਼ੀ ਨੂੰ ਐਲਆਈਸੀ ਦਫਤਰ ਨੇੜਿਓਂ ਕਾਬੂ ਕੀਤਾ ਹੈ। ਉਸ ਖਿਲਾਫ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਾਰ ਦੀ ਖਰੀਦੋ ਫਰੋਖਤ ਦੇ ਮਾਮਲੇ ਵਿਚ ਧੋਖਾਧੜੀ - ਪੁਲਿਸ ਨੇ ਰਾਹੁਲ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ ‘ਤੇ ਹਰਪ੍ਰੀਤ ਸਿੰਘ ਵਾਸੀ ਦਸ਼ਮੇਸ਼ ਨਗਰ ਅਤੇ ਦਲੀਪ ਕੁਮਾਰ ਵਾਸੀ ਜਵਾਹਰ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਬੈਂਕ ਤੋਂ ਕਰਜ਼ੇ ਵਿਚ ਲਈ ਕਾਰ ਉਸ ਨੂੰ ਵੇਚ ਦਿੱਤੀ ਅਤੇ ਬੈਂਕ ਦਾ ਕਰਜ਼ਾ ਅਦਾ ਨਹੀਂ ਕੀਤਾ। ਜਿਸ ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ’ਚ 24 ਸਤੰਬਰ ਦੀ ‘ਪੰਜਾਬ ਬਚਾਓ ਰੈਲੀ’ ਹੋਵੇਗੀ ਇਤਿਹਾਸਿਕ- ਜੱਸੜ ਕਿਹਾ, ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਲਈ ਵਰਕ... ਅਗਲੀ ਖ਼ਬਰ ਮਿਡ-ਡੇ-ਮੀਲ ਕੁੱਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸ਼ੇਰਪੁਰ ਖੁਰਦ ਵਿਖੇ ਦਿੱਤਾ ਧਰਨਾ ਕੌਂਸਲਰ ਜਸਵਿੰਦਰ ਸਿੰਘ ਵੀਰੂ ਤੇ ਹ...
Ad Position 24