26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦੰਗਾ ਪੀੜਤ ਜਥੇਬੰਦੀ ਵਲੋਂ ਹੁੱਡਾ ਦੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਿਤ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਬੀਬੀ ਗੁਰਦੀਪ ਕੌਰ ਪ੍ਰਧਾਨ ਇਸਤਰੀ ਵਿੰਗ ਨੇ ਕਾਂਗਰਸੀ ਆਗੂ ਦਪਿੰਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ਦੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਦ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੱਜਣ ਕੁਮਾਰ ਨੂੰ ਪਹਿਲਾਂ ਹੀ ਗੋਲੀ ਮਾਰ ਦੇਣ ਦੇ ਬਿਆਨ ਦੀ ਸ਼ਲਾਘਾ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 25-08-2026
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਿਤ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਬੀਬੀ ਗੁਰਦੀਪ ਕੌਰ ਪ੍ਰਧਾਨ ਇਸਤਰੀ ਵਿੰਗ ਨੇ ਕਾਂਗਰਸੀ ਆਗੂ ਦਪਿੰਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ਦੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਦ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੱਜਣ ਕੁਮਾਰ ਨੂੰ ਪਹਿਲਾਂ ਹੀ ਗੋਲੀ ਮਾਰ ਦੇਣ ਦੇ ਬਿਆਨ ਦੀ ਸ਼ਲਾਘਾ ਕੀਤੀ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਸੱਜਣ ਕੁਮਾਰ ਸਿੱਖ ਕਤਲੇਆਮ ਦਾ ਦੋਸ਼ੀ ਸੀ ਅਤੇ ਅਦਾਲਤ ਵਲੋਂ ਉਸ ਨੂੰ ਸਜ਼ਾ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਰੱਬ ਦੇ ਘਰ ਦੇਰ ਹੈ ਪਰ ਅੰਧੇਰ ਨਹੀਂ ਹੈ। ਰੱਬ ਨੇ ਉਸ ਨੂੰ ਜੇਲ੍ਹ ਵਿਚੋਂ ਬਾਹਰ ਹੀ ਨਹੀਂ ਆਉਣ ਦਿੱਤਾ ਅਤੇ ਜੇਲ੍ਹ ਵਿਚ ਹੀ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਕਾਂਗਰਸੀ ਆਗੂ ਦਪਿੰਦਰ ਹੁੱਡਾ ਵਲੋਂ ਉਨ੍ਹਾਂ ਨੂੰ ਰੋਲ ਮਾਡਲ ਕਹਿਣਾ ਸਿੱਖ ਕਤਲੇਆਮ ਦੇ ਪੀੜਿਤ ਪਰਿਵਾਰਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇਹ ਪਰਿਵਾਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ, ਜਦਕਿ ਅਜਿਹੇ ਸਮੇਂ ਵਿਚ ਦੁਪਿੰਦਰ ਹੁੱਡਾ ਦੇ ਬਿਆਨ ਨੇ ਇੱਕ ਵਾਰ ਮੁੜ ਤੋਂ ਉਨ੍ਹਾਂ ਦੇ ਜ਼ਖਮਾਂ ਨੂੰ ਤਾਜ਼ਾ ਕਰ ਦਿੱਤਾ ਹੈ, ਜਿਸ ਦੀ ਜਿੰਨੀ ਵੀ ਨਿਖੇਦੀ ਕੀਤੀ ਜਾਵੇ ਘੱਟ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੱਜਣ ਕੁਮਾਰ ਦੇ ਖਿਲਾਫ਼ ਦਿੱਤੇ ਬਿਆਨ ਦੀ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਨੀ ਵਲੋਂ 41 ਸਾਲ ਬਾਅਦ ਸੱਚ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਇਸ ਮੌਕੇ ਦਲਜੀਤ ਸਿੰਘ ਸੋਨੀ, ਸਤਨਾਮ ਸਿੰਘ, ਇੰਦਰਪਾਲ ਸਿੰਘ ਵਿੱਕੀ, ਧਰਮਿੰਦਰ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਮੂਲੀ ਸੜਕ ਹਾਦਸੇ ਤੋਂ ਬਾਅਦ ਐਂਬੂਲੈਂਸ ਚਾਲਕ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਡਾਕਟਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਾਰਕਿੰਗ ਦੇ ਕਰਿੰਦਿਆਂ ਅਤੇ ਵਕੀਲਾਂ ਵਿਚਾਲੇ ਹੋਏ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ
Ad Position 24