25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਹਲਕਾ ਪੱਛਮੀ ਵਿਚ ਬਿਜਲੀ ਦੀ ਨਾਕਾਫ਼ੀ ਸਪਲਾਈ ਕਾਰਨ ਉਦਯੋਗ ਵਪਾਰ ਅਤੇ ਆਮ ਲੋਕ ਪ੍ਰੇਸ਼ਾਨ-ਜਸਪ੍ਰੀਤ ਸਿੰਘ ਹੌਬੀ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ ਵਿਚ ਪਿਛਲੇ ਕੁਝ ਸਮੇਂ ਤੋਂ ਬਿਜਲੀ ਦੀ ਘੱਟ ਅਤੇ ਨਾਕਾਫ਼ੀ ਸਪਲਾਈ ਕਾਰਨ ਉਦਯੋਗਾਂ, ਵਪਾਰਕ ਅਦਾਰਿਆਂ, ਸ਼ੋਅਰੂਮਾਂ, ਦੁਕਾਨਦਾਰਾਂ ਅਤੇ ਆਮ ਨਿਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੇ ਆਗੂ ਅਤੇ ਸਟੂਡੈਂਟਸ ਡੈਮੋਕਰੇਟਿਕ ਫੈਡਰੇਸ਼ਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਇੰਜੀਨੀਅਰ, ਨੂੰ ਮੈਮੋਰੈਂਡਮ ਸੌਂਪ ਕੇ ਬਿਜਲੀ ਸਪਲਾਈ ਵਿਚ ਤੁਰੰਤ ਸੁਧਾਰ ਦੀ ਮੰਗ ਕੀਤੀ ਗਈ। ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਕਿ ਲੁਧਿਆਣਾ ਪੰਜਾਬ ਦਾ ਪ੍ਰਮੁੱਖ ਉਦਯੋਗਿਕ ਅਤੇ ਵਪਾਰਕ ਕੇਂਦਰ ਹੈ, ਜਿੱਥੇ ਹਜ਼ਾਰਾਂ ਉਦਯੋਗ, ਵਪਾਰਕ ਅਦਾਰੇ, ਸ਼ੋਅਰੂਮ ਅਤੇ ਦੁਕਾਨਾਂ ਆਪਣਾ ਕਾਰੋਬਾਰ ਚਲਾ ਰਹੀਆਂ ਹਨ।

Ad Position 21
No active advertisement
ਪਾਵਰਕਾਮ ਦੇ ਅਧਿਕਾਰੀ ਨੂੰ ਮੰਗ ਪੱਤਰ ਦਿੰਦੇ ਹੋਏ ਜਸਪ੍ਰੀਤ ਸਿੰਘ ਹੋਬੀ ਅਤੇ ਹੋਰ। ਅਜੀਤ ਤਸਵੀਰ 25-08-2026
ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ ਵਿਚ ਪਿਛਲੇ ਕੁਝ ਸਮੇਂ ਤੋਂ ਬਿਜਲੀ ਦੀ ਘੱਟ ਅਤੇ ਨਾਕਾਫ਼ੀ ਸਪਲਾਈ ਕਾਰਨ ਉਦਯੋਗਾਂ, ਵਪਾਰਕ ਅਦਾਰਿਆਂ, ਸ਼ੋਅਰੂਮਾਂ, ਦੁਕਾਨਦਾਰਾਂ ਅਤੇ ਆਮ ਨਿਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੇ ਆਗੂ ਅਤੇ ਸਟੂਡੈਂਟਸ ਡੈਮੋਕਰੇਟਿਕ ਫੈਡਰੇਸ਼ਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਇੰਜੀਨੀਅਰ, ਨੂੰ ਮੈਮੋਰੈਂਡਮ ਸੌਂਪ ਕੇ ਬਿਜਲੀ ਸਪਲਾਈ ਵਿਚ ਤੁਰੰਤ ਸੁਧਾਰ ਦੀ ਮੰਗ ਕੀਤੀ ਗਈ। ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਕਿ ਲੁਧਿਆਣਾ ਪੰਜਾਬ ਦਾ ਪ੍ਰਮੁੱਖ ਉਦਯੋਗਿਕ ਅਤੇ ਵਪਾਰਕ ਕੇਂਦਰ ਹੈ, ਜਿੱਥੇ ਹਜ਼ਾਰਾਂ ਉਦਯੋਗ, ਵਪਾਰਕ ਅਦਾਰੇ, ਸ਼ੋਅਰੂਮ ਅਤੇ ਦੁਕਾਨਾਂ ਆਪਣਾ ਕਾਰੋਬਾਰ ਚਲਾ ਰਹੀਆਂ ਹਨ। ਬਿਜਲੀ ਦੀ ਨਾਕਾਫ਼ੀ ਸਪਲਾਈ ਕਾਰਨ ਇਨ੍ਹਾਂ ਦੇ ਰੋਜ਼ਾਨਾ ਕੰਮਕਾਜ ਅਤੇ ਉਤਪਾਦਨ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘੱਟ ਉਪਲਬਧਤਾ ਕਾਰਨ ਉਦਯੋਗਿਕ ਇਕਾਈਆਂ ਵਿਚ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ, ਜਦਕਿ ਦੁਕਾਨਾਂ, ਸ਼ੋਅਰੂਮਾਂ, ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿਚ ਕੰਪਿਊਟਰ, ਬਿਲਿੰਗ ਸਿਸਟਮ, ਏਅਰ ਕੰਡੀਸ਼ਨਿੰਗ, ਰੈਫ੍ਰਿਜਰੇਸ਼ਨ ਅਤੇ ਹੋਰ ਜ਼ਰੂਰੀ ਉਪਕਰਨਾਂ ਦਾ ਕੰਮ ਵੀ ਪ੍ਰਭਾਵਿਤ ਹੁੰਦਾ ਹੈ। ਹੌਬੀ ਨੇ ਕਿਹਾ ਕਿ ਇਸ ਦਾ ਪ੍ਰਭਾਵ ਆਮ ਪਰਿਵਾਰਾਂ ‘ਤੇ ਵੀ ਪੈ ਰਿਹਾ ਹੈ। ਬਿਜਲੀ ਦੀ ਘੱਟ ਸਪਲਾਈ ਕਾਰਨ ਪੱਖੇ, ਏ.ਸੀ., ਪਾਣੀ ਦੀਆਂ ਮੋਟਰਾਂ ਅਤੇ ਹੋਰ ਘਰੇਲੂ ਜ਼ਰੂਰੀ ਉਪਕਰਨ ਚਲਾਉਣ ਵਿਚ ਲੋਕਾਂ ਨੂੰ ਮੁਸ਼ਕਲ ਆ ਰਹੀ ਹੈ। ਲੋਕਾਂ ਨੂੰ ਬਿਜਲੀ ਦੀ ਘਾਟ ਪੂਰੀ ਕਰਨ ਲਈ ਇਨਵਰਟਰਾਂ ਅਤੇ ਜਨਰੇਟਰਾਂ ‘ਤੇ ਵਾਧੂ ਖਰਚ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਬਿਜਲੀ ਸਪਲਾਈ ਸਿਰਫ਼ ਲੋਕਾਂ ਦੀ ਸਹੂਲਤ ਹੀ ਨਹੀਂ, ਸਗੋਂ ਸ਼ਹਿਰਦੀ ਉਦਯੋਗਿਕ ਅਤੇ ਆਰਥਿਕ ਤਰੱਕੀ ਲਈ ਵੀ ਬਹੁਤ ਜ਼ਰੂਰੀ ਹੈ। ਹੌਬੀ ਨੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਅਤੇ ਫੀਡਰਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਜਿੱਥੇ ਬਿਜਲੀ ਦੀ ਮੰਗ ਦੇ ਮੁਕਾਬਲੇ ਸਪਲਾਈ ਘੱਟ ਹੈ, ਉੱਥੇ ਟਰਾਂਸਫਾਰਮਰਾਂ, ਫੀਡਰਾਂ ਅਤੇ ਡਿਸਟ੍ਰੀਬਿਊਸ਼ਨ ਸਿਸਟਮ ਦੀ ਸਮਰੱਥਾ ਵਧਾਈ ਜਾਵੇ। ਉਨ੍ਹਾਂ ਖਾਸ ਤੌਰ ‘ਤੇ ਮੰਗ ਕੀਤੀ ਕਿ ਉਦਯੋਗਿਕ ਖੇਤਰਾਂ, ਪ੍ਰਮੁੱਖ ਬਾਜ਼ਾਰਾਂ, ਸ਼ੋਅਰੂਮਾਂ, ਵਪਾਰਕ ਖੇਤਰਾਂ ਅਤੇ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ ਨੂੰ ਤਰਜੀਹ ਦੇ ਆਧਾਰ ‘ਤੇ ਸੁਧਾਰਿਆ ਜਾਵੇ। ਉਨ੍ਹਾਂ ਆਸ ਪ੍ਰਗਟਾਈ ਕਿ ਅਧਿਕਾਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਲੁਧਿਆਣਾ ਦੇ ਲੋਕਾਂ, ਉਦਯੋਗਾਂ ਅਤੇ ਵਪਾਰੀਆਂ ਨੂੰ ਬਿਜਲੀ ਦੀ ਯੋਗ ਅਤੇ ਭਰੋਸੇਯੋਗ ਸਪਲਾਈ ਯਕੀਨੀ ਬਣਾਉਣ ਲਈ ਜਲਦ ਕਾਰਵਾਈ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਦੀਪ ਸਿੰਘ ਬਿਰਦੀ, ਗੁਰਨਿੰਦਰ ਸਿੰਘ ਗੋਜੀ, ਗੁਰਪ੍ਰੀਤ ਸਿੰਘ ਸਰਨਾ, ਤਜਿੰਦਰ ਸਿੰਘ ਸੱਭਰਵਾਲ ਅਤੇ ਗੋਪਾਲ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨਾ ਮੰਨੇ ਜਾਣ ਤੱਕ ਹੜਤਾਲ ਰਹੇਗੀ ਜਾਰੀ-ਐਨ.ਐਚ.ਐਮ. ਯੂਨੀਅਨ ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਚੱਲ ਰਹੇ ਸਮਾਗਮਾਂ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ
Ad Position 24